
ਵਿਵੇਕ ਸ਼ੀਲ ਸੋਨੀ ਐਸਐਸਪੀ ਐਸਏਐਸ ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ।
ਐੱਸ.ਏ.ਐੱਸ. ਨਗਰ: ਮੁਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਅਨੈਤਿਕ ਪੱਤਰਕਾਰੀ ਸਮਾਜ ਵਿਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ।
ਇਹ ਗੱਲ ਕਹਿੰਦੇ ਹੋਏ ਵਿਵੇਕ ਸ਼ੀਲ ਸੋਨੀ ਐਸਐਸਪੀ ਐਸਏਐਸ ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।