ਸੜਕ ਸੁਰਖਿਆ ਇਕ ਗੰਭੀਰ ਮੁੱਦਾ ਹੈ : ਨਿਤਿਨ ਗਡਕਰੀ
Published : May 10, 2022, 10:53 pm IST
Updated : May 10, 2022, 10:53 pm IST
SHARE ARTICLE
image
image

ਸੜਕ ਸੁਰਖਿਆ ਇਕ ਗੰਭੀਰ ਮੁੱਦਾ ਹੈ : ਨਿਤਿਨ ਗਡਕਰੀ

ਨਵੀਂ ਦਿੱਲੀ, 10 ਮਈ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਨੇ 2024 ਤਕ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ’ਚ 50 ਫ਼ੀ ਸਦੀ ਕਮੀ ਲਿਆਉਣ ਦਾ ਟੀਚਾ ਨਿਰਧਾਰਿਤ ਕੀਤਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਇਕ ਪ੍ਰੋਗਰਾਮ ’ਚ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰਖਿਆ ਇਕ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਵਿਚ ਭਾਰਤ ਵਿਚ ਹਰ ਸਾਲ ਸਭ ਤੋਂ ਵੱਧ ਮਨੁੱਖੀ ਵਸੀਲਿਆਂ ਦਾ ਨੁਕਸਾਨ ਹੁੰਦਾ ਹੈ। ਇੰਟਰਨੈਸ਼ਨਲ ਰੋਡ ਆਰਗੇਨਾਈਜੇਸ਼ਨ (ਆਈਆਰਐਫ਼) ਦੀ ਰਿਪੋਰਟ ਅਨੁਸਾਰ ਦੁਨੀਆ ਭਰ ਵਿਚ ਹਰ ਸਾਲ 12.5 ਲੱਖ ਲੋਕ ਸੜਕ ਹਾਦਸਿਆਂ ਵਿਚ ਮਾਰੇ ਜਾਂਦੇ ਹਨ। ਇਸ ਦੇ ਨਾਲ ਹੀ ਭਾਰਤ ਵਿਚ ਹਰ ਸਾਲ ਕਰੀਬ 1.5 ਲੱਖ ਲੋਕ ਸੜਕ ਹਾਦਸਿਆਂ ਵਿਚ ਮਰਦੇ ਹਨ। ਇਹ ਅੰਕੜੇ ਥੋੜੇ ਪੁਰਾਣੇ ਹਨ ਪਰ ਸੜਕ ਹਾਦਸਿਆਂ ਦੀ ਗਿਣਤੀ ਬਹੁਤੀ ਘੱਟ ਨਹੀਂ ਹੋਈ ਹੈ। ਇਹੀ ਕਾਰਨ ਹੈ ਕਿ ਸਰਕਾਰ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਚੌਕਸ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸਰਕਾਰ ਨੇ 2024 ਤਕ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਨੂੰ 50 ਫ਼ੀ ਸਦੀ ਤਕ ਘਟਾਉਣ ਦਾ ਟੀਚਾ ਰੱਖਿਆ ਹੈ।
ਉਨ੍ਹਾਂ ਨੇ ਸੜਕ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਸਮੂਹਿਕ ਤੌਰ ’ਤੇ ਹੱਲ ਕਰਨ ਲਈ ਹਿੱਸੇਦਾਰਾਂ ਨੂੰ ਸੰਵੇਦਨਸ਼ੀਲ ਬਣਾਉਣ ’ਤੇ ਵੀ ਜ਼ੋਰ ਦਿਤਾ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਇਕ ਬਹੁਤ ਹੀ ਗੰਭੀਰ ਮੁੱਦਾ ਹੈ ਅਤੇ ਸੜਕ ਹਾਦਸਿਆਂ ਲਈ ਜ਼ੀਰੋ ਟਾਲਰੈਂਸ ਹੋਣਾ ਚਾਹੀਦਾ ਹੈ। ਰੋਡ ਤੇ ਹਾਈਵੇਅ ’ਤੇ ਨੁਕਸ ਵੱਲ ਇਸ਼ਾਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਬਲੈਕ ਸਪਾਟ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਬਲੈਕ ਸਪਾਟ ਉਹ ਸਥਾਨ ਹਨ ਜਿੱਥੇ ਸੜਕ ਹਾਦਸੇ ਹੋਣ ਦੀ ਸਭ ਤੋਂ ਵੱਧ ਸੰਭਾਵਨਾ ਹੁੰਦੀ ਹੈ।     (ਪੀਟੀਆਈ)

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement