ਮੋਦੀ ਸਰਕਾਰ ਦੇ ਭ੍ਰਿਸ਼ਟਾਚਾਰ ਕਾਰਨ ਅੱਜ ਰੁਪਿਆ ‘ਆਈ.ਸੀ.ਯੂ’ ਵਿਚ ਹੈ : ਕਾਂਗਰਸ
Published : May 10, 2022, 12:05 am IST
Updated : May 10, 2022, 12:05 am IST
SHARE ARTICLE
image
image

ਮੋਦੀ ਸਰਕਾਰ ਦੇ ਭ੍ਰਿਸ਼ਟਾਚਾਰ ਕਾਰਨ ਅੱਜ ਰੁਪਿਆ ‘ਆਈ.ਸੀ.ਯੂ’ ਵਿਚ ਹੈ : ਕਾਂਗਰਸ

ਨਵੀਂ ਦਿੱਲੀ, 9 ਮਈ : ਕਾਂਗਰਸ ਨੇ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੇ ਮੁੱਲ ’ਚ ਗਿਰਾਵਟ ਨੂੰ ਲੈ ਕੇ ਸੋਮਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਸਰਕਾਰ ਦੀਆਂ ਮਾੜੀ ਨੀਤੀਆਂ, ਧਾਰਮਕ ਟਕਰਾਅ ਅਤੇ ਭ੍ਰਿਸ਼ਟਾਚਾਰ ਕਾਰਨ ਰੁਪਿਆ ਅੱਜ ‘ਆਈ.ਸੀ.ਯੂ.’ ਵਿਚ ਪਹੁੰਚ ਗਿਆ ਹੈ। ਕਾਂਗਰਸ ਨੇ ਕਿਹਾ ਭਿ੍ਰਸ਼ਟਾਚਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ ਅਤੇ ਮਹਿੰਗਾਈ ਆਸਮਾਨ ਛੂਹ ਰਹੀ ਹੈ, ਇਸ ਲਈ ਰੁਪਿਆ 75 ਸਾਲ ’ਚ ਸੱਭ ਤੋਂ ਹੇਠਲੇ ਪੱਧਰ ’ਤੇ ਚਲਾ ਗਿਆ ਹੈ। 
ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸੁਰਜੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੁਪਿਆ ਹੁਣ ਤਕ ਦੇ ਸੱਭ ਤੋਂ ਹੇਠਲੇ ਪੱਧਰ 77.41 ਪੈਸੇ ਪ੍ਰਤੀ ਡਾਲਰ ਦੀ ਕੀਮਤ ’ਤੇ ਪਹੁੰਚ ਗਿਆ ਹੈ। 75 ਸਾਲ ’ਚ ਭਾਰਤ ਦੇ ਇਤਿਹਾਸ ’ਚ ਪਹਿਲੀ ਵਾਰ ਰੁਪਿਆ ਇਸ ਪੱਧਰ ਡਿੱਗ ਕੇ ਇਕ ਤਰ੍ਹਾਂ ਨਾਲ ਆਈਸੀਯੂ ’ਚ ਪਹੁੰਚ ਗਿਆ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਦੇਸ਼ ’ਚ ਧਾਰਮਕ ਆਧਾਰ ’ਤੇ ਲੋਕਾਂ ਦੀਆਂ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ ਅਤੇ ਅਸ਼ਾਂਤੀ ਦਾ ਮਾਹੌਲ ਹੈ। ਸਰਕਾਰ ਦੀਆਂ ਆਰਥਕ ਨੀਤੀਆਂ ਨਾ ਹੋਣ ਕਾਰਨ ਚਾਰੋਂ ਪਾਸੇ ਮਹਿੰਗਾਈ ਦਾ ਬੋਲਬਾਲਾ ਹੈ। ਪਟਰੌਲ-ਡੀਜ਼ਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ਅਤੇ ਨਿਵੇਸ਼ਕ ਦੇਸ਼ ਛੱਡ ਕੇ ਵਾਪਸ ਜਾ ਰਿਹਾ ਹੈ। 
ਸੁਰਜੇਵਾਲਾ ਨੇ ਕਿਹਾ ਕਿ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਡਿੱਗ ਰਿਹਾ ਹੈ। ਮਾਰਚ ਅਤੇ ਅਪ੍ਰੈਲ ਦੇ 15 ਦਿਨ ’ਚ ਦੇਸ਼ ਦਾ ਮੁਦਰਾ ਭੰਡਾਰ 604 ਅਰਬ ਡਾਲਰ ਤੋਂ ਡਿੱਗ ਕੇ 536 ਅਰਬ ਡਾਲਰ ਰਹਿ ਗਿਆ ਹੈ ਅਤੇ ਇਕ ਹਫ਼ਤੇ ਦੌਰਾਨ 31 ਅਰਬ ਡਾਲਰ ਦਾ ਨਿਵੇਸ਼ ਬਾਹਰ ਚੱਲਾ ਗਿਆ ਹੈ। ਭਾਜਪਾ ਪਾਰਟੀ ਹਿੰਦੂ-ਮੁਸਲਮਾਨ ਦਾ ਮਾਹੌਲ ਪੈਦਾ ਕਰ ਕੇ ਧਾਰਮਕ ਟਕਰਾਅ ਨੂੰ ਹੱਲਾ-ਸ਼ੇਰੀ ਦੇ ਰਿਹਾ ਹੈ, ਇਸ ਲਈ ਨਿਵੇਸ਼ਕਾਂ ਅਤੇ ਵਿਦੇਸ਼ੀ ਨਿਵੇਸ਼ਕਾਂ ਦਾ ਪੈਸਾ ਬਾਹਰ ਜਾ ਰਿਹਾ ਹੈ।     (ਏਜੰਸੀ)

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement