ਸ਼ਾਹੀਨ ਬਾਗ਼ ’ਚ ਬੁਲਡੋਜ਼ਰ ਚਲਾਉਣ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਦਖ਼ਲ ਦੇਣ ਤੋਂ ਇਨਕਾਰ
Published : May 10, 2022, 12:11 am IST
Updated : May 10, 2022, 12:11 am IST
SHARE ARTICLE
image
image

ਸ਼ਾਹੀਨ ਬਾਗ਼ ’ਚ ਬੁਲਡੋਜ਼ਰ ਚਲਾਉਣ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਦਖ਼ਲ ਦੇਣ ਤੋਂ ਇਨਕਾਰ

ਨਵੀਂ ਦਿੱਲੀ, 9 ਮਈ : ਸੁਪਰੀਮ ਕੋਰਟ ਨੇ ਸ਼ਾਹੀਨ ਬਾਗ਼ ਵਿਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਮਾਮਲੇ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਪੀੜਤ ਧਿਰਾਂ ਵਿਚੋਂ ਕੋਈ ਵੀ ਅਦਾਲਤ ਸਾਹਮਣੇ ਨਹੀਂ ਆਇਆ ਅਤੇ ਪਟੀਸ਼ਨ ਇਕ ਸਿਆਸੀ ਪਾਰਟੀ ਵਲੋਂ ਦਾਇਰ ਕੀਤੀ ਗਈ ਹੈ। 
    ਬੈਂਚ ਨੇ ਨਾਰਾਜ਼ਗੀ ਜਾਹਰ ਕਰਦਿਆਂ ਕਿਹਾ ਕਿ ਅਦਾਲਤ ਨੂੰ ਰਾਜਨੀਤਕ ਮੰਚ ਨਾ ਬਣਾਉ। ਅਦਾਲਤ ਨੇ ਬੁਲਡੋਜ਼ਰ ਨਾਲ ਪ੍ਰਭਾਵਤ ਲੋਕਾਂ ਨੂੰ ਹਾਈ ਕੋਰਟ ਤਕ ਪਹੁੰਚ ਕਰਨ ਲਈ ਕਿਹਾ ਹੈ। ਸਰਵਉਚ ਅਦਾਲਤ ਨੇ ਇਸ ਸਬੰਧੀ ਦਾਇਰ ਪਟੀਸ਼ਨ ਰੱਦ ਕਰ ਦਿਤੀ। ਪਟੀਸ਼ਨ ’ਚ ਕਿਹਾ ਗਿਆ ਸੀ ਕਿ ਅਧਿਕਾਰੀਆਂ ਨੇ ਝੁੱਗੀਆਂ ਨੂੰ ਢਾਹੁਣ ਦੀ ਯੋਜਨਾ ਬਣਾਈ ਹੈ ਅਤੇ ਅਗਲੇ ਹਫ਼ਤੇ ਇਸ ਨੂੰ ਲਾਗੂ ਕੀਤਾ ਜਾਵੇਗਾ। ਪਟੀਸ਼ਨ ’ਚ ਇਹ ਵੀ ਦਸਿਆ ਗਿਆ ਹੈ ਕਿ ਇਸ ਹਫ਼ਤੇ 4 ਮਈ ਨੂੰ ਸੰਗਮ ਵਿਹਾਰ ’ਚ ਗਰੀਬਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾ ਦਿਤਾ ਗਿਆ ਸੀ। (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement