16 ਕਿਸਾਨ-ਜਥੇਬੰਦੀਆਂ ਨੇ ਸੂਬੇ ਭਰ 'ਚ ਕੀਤੇ ਵਹੀਕਲ-ਮਾਰਚ
Published : May 10, 2022, 6:51 am IST
Updated : May 10, 2022, 6:51 am IST
SHARE ARTICLE
image
image

16 ਕਿਸਾਨ-ਜਥੇਬੰਦੀਆਂ ਨੇ ਸੂਬੇ ਭਰ 'ਚ ਕੀਤੇ ਵਹੀਕਲ-ਮਾਰਚ

 

ਵਿਧਾਇਕਾਂ ਨੂੰ  ਦਿਤੇ ਮੰਗ-ਪੱਤਰ, ਮੰਗਾਂ ਨਾ ਮੰਨਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਚੰਡੀਗੜ੍ਹ , 9 ਮਈ (ਭੱੁਲਰ) : ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 16 ਸੰਘਰਸ਼ਸ਼ੀਲ ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ 'ਚ ਟਰੈਕਟਰਾਂ, ਮੋਟਰਸਾਈਕਲਾਂ ਸਮੇਤ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਵੱਲ  ਵਹੀਕਲ-ਮਾਰਚ ਕਰਦਿਆਂ 92 ਵਿਧਾਇਕਾਂ ਨੂੰ  ਮੰਗ-ਪੱਤਰ ਦਿੱਤੇ ਗਏ¢ ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਨ ਵਾਲੇ ਆਗੂਆਂ 'ਚ ਭਾਰਤੀ ਯੂਨੀਅਨ-ਏਕਤਾ(ਡਕÏਾਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਅÏਲਖ਼, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ,  ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚÏਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ ਅਤੇ ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ ਸ਼ਾਮਿਲ ਸਨ¢ ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਮੰਗ-ਪੱਤਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਫਸਲਾਂ ਦੇ ਅੱਗ ਲੱਗਣ, ਮÏਸਮ ਦੀ ਮਾਰ ਅਤੇ ਕਣਕ ਦਾ ਝਾੜ ਘਟਣ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਪਹਿਲ ਦੇ ਆਧਾਰ 'ਤੇ ਮੁਆਵਜ਼ਾ ਦਿੱਤਾ ਜਾਵੇ¢
 ਗੰਨੇ ਦਾ ਬਣਦਾ 900 ਕਰੋੜ ਰੁਪਏ ਜਾਰੀ ਕੀਤਾ ਜਾਵੇ¢ ਫ਼ਸਲੀ ਵਿਭਿੰਨਤਾ ਦੇ ਮੱਦੇਨਜ਼ਰ ਮੱਕੀ, ਮੂੰਗੀ, ਸੁਰਜਮੁਖੀ ਸਮੇਤ ਸਬਜੀਆਂ ਦੀ ਕਾਸ਼ਤ ਦੇ ਨਾਲ ਐਮਐਸਪੀ 'ਤੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ¢ ਬਿਜਲੀ ਸਪਲਾਈ ਝੋਨਾ ਲਾਉਣ ਲਈ ਇਕ ਜੂਨ ਤੋਂ ਅੱਠ ਘੰਟੇ ਨਿਰਵਿਘਨ ਦਿਤੀ ਜਾਵੇ¢

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement