
ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪੀਆਂ
ਕੋਟਕਪੂਰਾ : ਕੋਟਕਪੂਰਾ 'ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰ ਗਿਆ। ਇਥੇ ਸਥਾਨਕ ਦੇਵੀ ਵਾਲਾ ਰੋਡ ’ਤੇ ਇਕ ਟਰਾਲੇ ਨੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜੁਆਨਾਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਦੋਵੇਂ ਨੌਜੁਆਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੀ ਔਰਤ
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਵੀ ਪਰਖੱਚੇ ਉੱਡ ਗਏ। ਮ੍ਰਿਤਕਾਂ ਦੀ ਪਹਿਚਾਣ ਅਜੇ ਕੁਮਾਰ ਪੁੱਤਰ ਭੁਪਿੰਦਰ ਸਿੰਘ ਅਤੇ ਗੋਰਾ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਦੇਵੀ ਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੋਂ ਮ੍ਰਿਤਕ ਅਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੋਟਕਪੂਰਾ ਆ ਰਹੇ ਸਨ ਕਿ ਇਸ ਦੌਰਾਨ ਰਾਤ 8.15 ਵਜੇ ਦੇ ਕਰੀਬ ਜਦੋਂ ਉਹ ਨੈਸ਼ਨਲ ਹਾਈਵੇ ਤੋਂ ਥੋੜ੍ਹਾ ਪਿੱਛੇ ਹੀ ਸਨ ਤਾਂ ਦੇਵੀ ਵਾਲਾ ਸੜਕ ’ਤੇ ਇਕ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਦੋਵਾਂ ਨੌਜੁਆਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਤੁਰਕੀ: ਸਿਗਰੇਟ ਛੱਡਣ ਲਈ ਵਿਅਕਤੀ ਨੇ ਅਪਣਾਇਆ ਅਜੀਬ ਤਰੀਕਾ, ਪੁਰਾਣੀਆਂ ਤਸਵੀਰਾਂ ਫਿਰ ਹੋਈਆਂ ਵਾਇਰਲ
ਇਸ ਸਬੰਧ ’ਚ ਤਫਤੀਸ਼ੀ ਅਧਿਕਾਰੀ ਏ. ਐੱਸ. ਆਈ. ਜੈਜੀਤ ਸਿੰਘ ਨੇ ਦਸਿਆ ਕਿ ਭੁਪਿੰਦਰ ਸਿੰਘ ਵਾਸੀ ਦੇਵੀਵਾਲਾ ਦੇ ਬਿਆਨਾਂ ’ਤੇ ਟਰਾਲੇ ਦੇ ਚਾਲਕ ਵਿਰੁਧ ਮਾਮਲਾ ਦਰਜ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿਤੀਆਂ ਗਈਆਂ ਹਨ।