ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ
Published : May 10, 2023, 6:22 pm IST
Updated : May 10, 2023, 6:22 pm IST
SHARE ARTICLE
photo
photo

ਜਲੰਧਰ ਲੋਕ ਸਭਾ ਸੀਟ 'ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ।

 

ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ 'ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ 'ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਵਕ ਢੰਗ ਨਾਲ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ‘ਤੇ ਕੇਂਦਰਤ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੱਧ ਤੋਂ ਵੱਧ ਵੋਟਰਾਂ ਨੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ 'ਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਜ਼ਿਮਨੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਸਾਰੇ ਪੋਲਿੰਗ ਕਰਮਚਾਰੀਆਂ, ਸੁਰੱਖਿਆ ਕਰਮੀਆਂ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਬੂਥ ਲੈਵਲ ਅਫਸਰਾਂ (ਬੀ.ਐਲ.ਓ.), ਲੋਕ ਨਿਰਮਾਣ ਵਿਭਾਗ ਦੇ ਕੋਆਰਡੀਨੇਟਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡ ਦੇ ਚੌਕੀਦਾਰਾਂ ਦਾ ਵੀ ਚੋਣ ਪ੍ਰਕਿਰਿਆ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement