ਆਖ਼ਰ ਕਦੋਂ ਰੁਕਣਗੀਆਂ ਬੇਅਦਬੀ ਦੀਆਂ ਘਟਨਾਵਾਂ, ਹੁਣ ਗੁਰਦਾਸਪੁਰ 'ਚ ਹੋਈ ਬੇਅਦਬੀ

By : GAGANDEEP

Published : May 10, 2023, 1:24 pm IST
Updated : May 10, 2023, 1:24 pm IST
SHARE ARTICLE
photo
photo

ਲੋਕਾਂ ਨੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਕੀਤੀ ਮੰਗ

 

ਗੁਰਦਾਸਪੁਰ: ਸੂਬੇ ਵਿਚ ਹਰ ਰੋਜ਼ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਮੁਲਜ਼ਮਾਂ ਨੇ ਪੋਥੀਆਂ ਤੇ ਗੁਰੂ ਸਾਹਿਬ ਦੀਆਂ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿਤਾ।

ਇਹ ਵੀ ਪੜ੍ਹੋ: ਕਰਨਾਟਕ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ: ਕਾਂਗਰਸ ਦਾ ਦਾਅਵਾ, “130 ਤੋਂ 150 ਸੀਟਾਂ 'ਤੇ ਹੋਵੇਗੀ ਜਿੱਤ” 

ਵਾਹਿਗੁਰੂ ਦੀ ਕਿਰਪਾ ਨਾਲ ਤੇਜ਼ ਹਵਾ ਕਾਰਨ ਅੱਗ ਬੁਝ ਗਈ ਅਤੇ ਬਚਾਅ ਹੋ ਗਿਆ। ਘਟਨਾ ਨਾਲ ਸਮੁੱਚੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ। ਜਾਣਕਾਰੀ ਦਿੰਦਿਆਂ ਪਿੰਡ ਵਾਸੀ ਕਰਨਬੀਰ ਸਿੰਘ ਅਤੇ ਇੰਦਰਪਾਲ ਸਿੰਘ ਬੈਂਸ ਨੇ ਦਸਿਆ ਕਿ ਅੱਜ ਤੜਕੇ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸੋਚੀ ਸਮਝੀ ਸਾਜ਼ਿਸ਼ ਹੈ, ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਇਕ ਹਫ਼ਤੇ ਵਿਚ ਬੇਅਦਬੀ ਦੀ ਇਹ ਤੀਜੀ ਘਟਨਾ ਹੈ, ਜੋ ਬਹੁਤ ਹੀ ਚਿੰਤਾਜਨਕ ਹੈ।

ਇਹ ਵੀ ਪੜ੍ਹੋ: Donald Trump ਨੂੰ ਅਦਾਲਤ ਨੇ ਮਾਣਹਾਨੀ ਤੇ ਜਿਨਸੀ ਸ਼ੋਸ਼ਣ ਮਾਮਲੇ ‘ਚ ਕੀਤਾ ਦੋਸ਼ੀ ਕਰਾਰ, ਲਗਾਇਆ 50 ਲੱਖ ਡਾਲਰ (410 ਕਰੋੜ ਰੁਪਏ) ਜੁਰਮਾਨਾ 

ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਜਾਂ 302 ਦਰਜ ਕਰਕੇ ਸਿੱਧੀ ਫਾਂਸੀ ਦਿਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਦੂਜੇ ਪਾਸੇ ਚੌਕੀ ਵਡਾਲਾ ਗ੍ਰੰਥੀਆਂ ਦੇ ਚੌਕੀ ਇੰਚਾਰਜ ਨੇ ਦਸਿਆ ਕਿ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement