ਜਲੰਧਰ ਜ਼ਿਮਨੀ ਚੋਣ: ਵੋਟ ਪਾਉਣ ਆਏ ਲੀਡਰਾਂ ਨੇ ਕੀਤਾ ਅਪਣੀ ਪਾਰਟੀ ਦੀ ਜਿੱਤ ਦਾ ਦਾਅਵਾ, ਪੜ੍ਹੋ ਕਿਸ ਨੇ ਕੀ ਕਿਹਾ 
Published : May 10, 2023, 12:18 pm IST
Updated : May 10, 2023, 1:42 pm IST
SHARE ARTICLE
Sushil Rinku
Sushil Rinku

ਸੁਸ਼ੀਲ ਰਿੰਕੂ ਨੇ ਕਿਹਾ ਕਿ ਅਜੇ ਤੱਕ ਬੂਥ ਕੈਪਚਰਿੰਗ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।

 

ਜਲੰਧਰ - ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣਗੇ ਤੇ ਚੋਣ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ 'ਚ 9 ਵਜੇ ਤੱਕ 5.21 ਫ਼ੀਸਦੀ ਵੋਟਿੰਗ ਹੋਈ ਹੈ। ਉਥੇ ਹੀ ਆਦਮਪੁਰ ਹਲਕੇ ਵਿਚ 10 ਵਜੇ ਤੱਕ 10 ਫ਼ੀਸਦੀ ਵੋਟਿੰਗ ਹੋ ਚੁੱਕੀ ਸੀ। 

ਜਲੰਧਰ ਜ਼ਿਲ੍ਹੇ ਦੇ ਲੀਡਰਾਂ ਨੇ ਵੀ ਅਪਣੀ ਵੋਟ ਦਾ ਭੁਗਤਾਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਿਵਾਰ ਸਮੇਤ ਅਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਸੁਸ਼ੀਲ ਰਿੰਕੂ ਨੇ ਕਿਹਾ ਕਿ ਸਾਰੇ ਲੋਕ ਮੇਰਾ ਸਾਥ ਦੇ ਰਹੇ ਹਨ। ਕਾਂਗਰਸ ਵੱਲੋਂ ਬੂਥ ਕੈਪਚਰਿੰਗ ਕਰਨ ਦੇ ਲਗਾਏ ਗਏ ਇਲਜ਼ਾਮਾਂ ਨੂੰ ਲੈ ਕੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਅਜੇ ਤੱਕ ਕੋਈ ਇਹੋ ਜਿਹੀ ਘਟਨਾ ਸਾਹਮਣੇ ਨਹੀਂ ਆਈ ਹੈ।

ਪਿਛਲੀਆਂ ਚੋਣਾਂ ਤੁਸੀਂ ਵੇਖ ਸਕਦੇ ਹੋ ਕਿ ਇਥੇ ਇਹੋ ਜਿਹੀ ਘਟਨਾ ਕੋਈ ਵੀ ਸਾਹਮਣੇ ਨਹੀਂ ਆਈ ਹੋਵੇਗੀ। ਦੋਆਬੇ ਦੇ ਲੋਕ ਤਾਂ ਉਂਝ ਹੀ ਬੇਹੱਦ ਸ਼ਾਂਤੀ ਪਸੰਦ ਲੋਕ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਕੋਈ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਪਾਰਟੀ ਦਾ ਆਪਣਾ ਹੀ ਨੁਕਸਾਨ ਹੋਵੇਗਾ। ਉਥੇ ਹੀ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਣੀ ਪਤਨੀ ਸਮੇਤ ਵੋਟ ਪਾਈ।

ਵੋਟ ਦਾ ਇਸਤੇਮਾਲ ਕਰਨ ਮਗਰੋਂ ਰਮਨ ਅਰੋੜਾ ਨੇ ਕਿਹਾ ਕਿ ਵੋਟਿੰਗ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੋਟ ਪਾਉਣਾ ਸਾਡਾ ਸੰਵਿਧਾਨਕ ਅਧਿਕਾਰ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਲੋਕ ਆਪਣੀ-ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।  

- ਇੱਕ ਪਿੰਡ ਇੱਕ ਬੂਥ ਲਗਾ ਕੇ ਪਿੰਡ ਸੀਚੇਵਾਲ ਨੇ ਕਾਇਮ ਕੀਤੀ ਮਿਸਾਲ
ਇਸ ਦੌਰਾਨ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨੇ ਵੀ ਵੋਟ ਪਾਈ ਤੇ ਇਸ ਪਿੰਡ ਵੱਲੋਂ ਪਿੰਡ 'ਚ ਇੱਕ ਬੂਥ ਲਾ ਕੇ ਮਿਸਾਲ ਕਾਇਮ ਕੀਤੀ ਗਈ ਹੈ। ਵੋਟ ਪਾਉਣ ਤੋਂ ਬਾਅਦ ਸੰਤ ਸੀਚੇਵਾਲ ਨੇ ਕਿਹਾ ਕਿ ਜਿਹੜਾ ਸਾਨੂੰ ਵੋਟ ਪਾਉਣ ਦਾ ਹੱਕ ਮਿਲਿਆ ਹੈ ਤੇ ਉਸ ਦੇ ਆਧਾਰ 'ਤੇ ਲੋਕ ਆਪਣੀ ਸਰਕਾਰ ਚੁਣ ਸਕਦੇ ਹਨ, ਸੰਤ ਸੀਚੇਵਾਲ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਇਸ  ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਹਲਕਾ ਸ਼ਾਹਕੋਟ ਦੇ ਕੁਝ ਮੁੱਦਿਆਂ ਬਾਰੇ ਵੀ ਗੱਲ ਕੀਤੀ। ਸੰਤ ਸੀਚੇਵਾਲ ਨੇ ਇਸ ਦੌਰਾਨ ਦਾਅਵਾ ਕੀਤਾ ਕਿ ਲੋਕ ਇਸ ਵਾਰ ਧੰਨਵਾਦੀ ਵੋਟ ਪਾ ਰਹੇ ਹਨ। ਲੋਕ ਆਮ ਆਦਮੀ ਪਾਰਟੀ ਵੱਲੋਂ ਵਾਤਾਵਰਣ ਨੂੰ ਤਰਜੀਹ ਦੇ ਮੈਨੂੰ ਰਾਜ ਸਭਾ ਮੈਂਬਰ ਬਣਾਉਣ ਦੇ ਫ਼ੈਸਲੇ ਦੇ ਮੱਦੇਨਜ਼ਰ ਸਰਕਾਰ ਪੱਖੀ ਵੋਟ ਪਾ ਰਹੇ ਹਨ। 

- ਕਾਂਗਰਸ ਵੱਲੋਂ ਸ਼ਾਹਕੋਟ ਵਿਖੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪੱਤੀ ਸ਼ਾਲ੍ਹਾ ਨਗਰ (ਮਲਸੀਆਂ) 'ਚ ਆਪਣੀ ਵੋਟ ਪੋਲ ਕੀਤੀ ਅਤੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵੀ ਅਪਣਈ ਕੀਮਤੀ ਵੋਟ ਭੁਗਤਾਈ। ਇਸ ਮੌਕੇ ਉਨ੍ਹਾਂ ਨੇ ਗੱਲ ਕਰਦਿਆਂ ਕਿਹਾ ਕਿ ਅੱਜ ਬਹੁਤ ਹੀ ਭਾਗਾਂ ਵਾਲਾ ਦਿਨ ਹੈ ਤੇ ਇਸ ਦਿਨ ਲਈ ਸਭ ਨੇ ਬਹੁਤ ਮਿਹਨਤ ਕੀਤੀ ਹੈ। ਜਲੰਧਰ ਵਾਸੀ ਅੱਜ ਆਪਣਾ ਫ਼ੈਸਲਾ ਦੇ ਦੇਣਗੇ।

ਆਪਣੇ ਪਤੀ ਮਰਹੂਮ ਸੰਤੌਖ ਸਿੰਘ ਚੌਧਰੀ ਨੂੰ ਯਾਦ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਆਖਿਆ ਕਿ ਉਨ੍ਹਾਂ ਦੀ ਕਮੀ ਬੇਹੱਦ ਮਹਿਸੂਸ ਹੋ ਰਹੀ ਹੈ ਪਰ ਅਸੀਂ ਹੁਣ ਇਸ ਨੂੰ ਇਕ ਧਰਮ ਮਨ ਕੇ ਚੱਲ ਪਏ ਹਾਂ ਤੇ ਉਹ ਹਰ ਜਗ੍ਹਾ ਸਾਡੇ ਨਾਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਆਸ ਹੈ ਕਿ ਸਾਨੂੰ ਮੰਜ਼ਿਲ ਜ਼ਰੂਰ ਮਿਲੇਗੀ।ਕਾਂਗਰਸ ਵਿਧਾਇਕ ਪਰਗਟ ਨੇ ਵੀ ਅਪਣੀ ਵੋਟ ਭੁਗਤਾਈ ਅਤੇ ਇਹਨਾਂ ਚੋਣਾਂ ਵਿਚ ਜਿੱਤ ਦਾ ਦਾਅਵਾ ਕੀਤਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਇਕ ਸਾਲ ਦੀ ਕਾਰਗੁਜ਼ਾਰੀ ਦੌਰਾਨ ਜਲੰਧਰ ’ਚ ਕੋਈ ਕੰਮ ਨਹੀਂ ਕੀਤਾ। ਅਜਿਹਾ ਕਦੇ ਪੰਜਾਬ ਵਿਚ ਨਹੀਂ ਹੋਇਆ ਜਿਹੋ ਜਿਹੀ ਗੁੰਡਾਗਰਦੀ ਆਮ ਆਦਮੀ ਪਾਰਟੀ ਕਰ ਰਹੀ ਹੈ। ਦੁਆਬਾ ਦੇ ਲੋਕ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਵੇਖ ਕੇ ਹੀ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਜੇਕਰ 15 ਮਹੀਨਿਆਂ ਵਿਚ ਆਪ ਸਰਕਾਰ ਨੇ ਇੱਟ ਵੀ ਲਗਾਈ ਹੋਵੇ ਤਾਂ ਲੋਕਾਂ ਨੂੰ 'ਆਪ' ਨੂੰ ਵੋਟ ਪਾਉਣੀ ਚਾਹੀਦੀ ਹੈ। ਲੋਕਾਂ ਦੀ ਸੁਵਿਧਾ ਲਈ ਉਨ੍ਹਾਂ ਨੇ ਜਲੰਧਰ ਵਿਚ ਇਕ ਵੀ ਇੱਟ ਨਹੀਂ ਲਗਵਾਈ। 

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਵੀ ਅਪਣੀ ਵੋਟ ਪਾਉਣ ਪਹੁੰਚੇ ਤੇ ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ, ਜਿਨ੍ਹਾਂ ਦੇ ਪਿੱਛੇ ਉਨ੍ਹਾਂ ਦੀ ਫ਼ੌਜ ਨਾ ਹੋਵੇ ਅਤੇ ਮੈਂ ਪ੍ਰਕਾਸ਼ ਸਿੰਘ ਬਾਦਲ ਦੀ ਫ਼ੌਜ ਦਾ ਸਿਪਾਹੀ ਹਾਂ। 
ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਦੇ ਸਮਰਥਕ ਮੇਰੇ ਪਿੱਛੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਨੂੰ ਲੈ ਕੇ ਜਿਸ ਤਰ੍ਹਾਂ ਦਾ ਉਤਸ਼ਾਹ ਅਕਾਲੀ-ਬਸਪਾ ਦੇ ਸਮਰਥਕਾਂ ਵਿਚਕਾਰ ਹੈ, ਅਕਾਲੀ ਦਲ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿੱਖਿਆ ਸਸਤੀ ਜਾਂ ਮੁਫ਼ਤ ਹੋਣੀ ਚਾਹੀਦੀ ਹੈ।   

MLA Sheetal Angural with familyMLA Sheetal Angural with family

ਆਪ ਸਰਕਾਰ ਦੇ ਕੰਮ ਤੇ ਮੋਹਰ ਹੋਣਗੀਆਂ ਇਹ ਵੋਟਾਂ: ਸ਼ੀਤਲ ਅੰਗੁਰਾਲ

ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਇਹ ਵੋਟਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮ 'ਤੇ ਮੋਹਰ ਸਾਬਤ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੇ 13 ਮਹੀਨਿਆਂ ਦੇ ਕਾਰਜਕਾਲ ਦੌਰਾਨ ਜਲੰਧਰ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਦਿਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਚਾਰ ਵਿਚ ਡਟੇ ਰਹਿਣ ਬਾਰੇ ਅੰਗੁਰਾਲ ਨੇ ਕਿਹਾ ਕਿ ਉਹ ਵਰਕਰਾਂ ਦੀ ਅਹਿਮੀਅਤ ਨੂੰ ਸਮਝਦੇ ਹਨ। ਉਨ੍ਹਾਂ ਨੂੰ ਹਰ ਵੋਟਰ ਦਾ ਫਿਕਰ ਹੈ, ਇਸੇ ਲਈ ਉਹ ਇਥੇ ਆਏ ਨ। ਦੂਜੀਆਂ ਪਾਰਟੀਆਂ ਦੇ ਵੱਡੇ ਆਗੂਆਂ ਨੇ ਲੋਕਾਂ ਨੂੰ ਤਰਜੀਹ ਨਹੀਂ ਦਿਤੀ।

 

ਵਿਕਰਮਜੀਤ ਚੌਧਰੀ ਨੇ ਕੀਤਾ ਕਾਂਗਰਸ ਦੀ ਜਿੱਤ ਦਾ ਦਾਅਵਾ

ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਬੇਟੇ ਅਤੇ ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 14 ਮਹੀਨੇ ਵਿਚ ਕਿਸੇ ਮੁੱਦੇ ’ਤੇ ਖੜ੍ਹੀ ਨਹੀਂ ਹੋਈ। ਕਾਨੂੰਨ-ਵਿਵਸਥਾ ਤਹਿਸ-ਨਹਿਸ ਹੋ ਗਈ ਹੈ। ਸੱਭ ਤੋਂ ਵੱਡਾ ਧੋਖਾ ਔਰਤਾਂ ਨਾਲ ਹੋਇਆ ਹੈ, ਜਿਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪੰਜਾਬ ਦੇ ਲੋਕ ਇਹਨਾਂ ਨੂੰ 92 ਸੀਟਾਂ ’ਤੇ ਜਿੱਤ ਦਿਵਾ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ ਸੀ ਪਰ ਲੋਕਾਂ ਨੇ ਇਹਨਾਂ ਨੂੰ ਇਹਨਾਂ ਦੀ ਥਾਂ ਦਿਖਾ ਦਿਤੀ। ਹੁਣ ਜਲੰਧਰ ਨੂੰ ਮੌਕਾ ਮਿਲਿਆ ਹੈ।

SHARE ARTICLE

ਏਜੰਸੀ

Advertisement

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM

ਅਲਵਿਦਾ Surjit Patar ਸਾਬ੍ਹ... ਪੰਜਾਬੀ ਸਾਹਿਤ ਨੂੰ ਤੁਹਾਡੀ ਦੇਣ ਪੰਜਾਬ ਹਮੇਸ਼ਾ ਯਾਦ ਰੱਖੇਗਾ

12 May 2024 2:05 PM
Advertisement