
ਪੁਲਿਸ ਨੇ ਮੁਲਜ਼ਮਾਂ ਦੇ ਵਾਹਨ ਵੀ ਕੀਤੇ ਬਰਾਮਦ
ਪਠਾਨਕੋਟ: ਪਠਾਨਕੋਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 207 ਕਿਲੋ ਭੁੱਕੀ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਲੱਖਾਂ ਰੁਪਏ ਹੈ। ਪੁਲਿਸ ਨੇ ਪੰਜਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਗਲ ਭੂਰ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵੱਡਾ ਹਾਦਸਾ, ਆਪਸ 'ਚ ਟਕਰਾਏ 3 ਵਾਹਨ, 15 ਲੋਕ ਜ਼ਖ਼ਮੀ
ਫੜੇ ਗਏ ਮੁਲਜ਼ਮਾਂ ਦੀ ਪਛਾਣ ਸਤਵਿੰਦਰ ਸਿੰਘ, ਰਾਕੇਸ਼ ਕੁਮਾਰ, ਤੇਜਵਿੰਦਰ ਸਿੰਘ, ਗੁਰਬਾਜ ਸਿੰਘ ਅਤੇ ਧਰਮਿੰਦਰ ਸਿੰਘ ਸਾਰੇ ਵਾਸੀ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਜੋਂ ਹੋਈ ਹੈ। ਸਤਵਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਤੇਜਵਿੰਦਰ ਸਿੰਘ ਰਜਿਸਟ੍ਰੇਸ਼ਨ ਨੰਬਰ ਪੀਬੀ 11 ਬੀਆਰ 9443 ਵਾਲੀ ਹੁੰਡਈ ਵਰਨਾ ਕਾਰ ਵਿਚ ਜਾ ਰਹੇ ਸਨ। ਗੁਰਬਾਜ਼ ਸਿੰਘ ਅਤੇ ਧਰਮਿੰਦਰ ਸਿੰਘ ਟਾਟਾ ਟਰੱਕ ਨੰਬਰ ਪੀਬੀ 12 ਐਮ 7631 ਵਿਚ ਸਵਾਰ ਹੋ ਕੇ ਜਾ ਰਹੇ ਸਨ।
ਇਹ ਵੀ ਪੜ੍ਹੋ: ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਪਠਾਨਕੋਟ ਦੇ ਐਸ.ਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦਸਿਆ ਕਿ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਹੋਰ ਕਾਰ ਨੂੰ ਰੋਕਿਆ। ਥਾਣਾ ਨੰਗਲ ਭੂਰ ਦੇ ਐਸ.ਆਈ ਸ਼ੋਹਰਤ ਮਾਨ ਦੀ ਅਗਵਾਈ ਹੇਠ ਐਸ.ਐਚ.ਓ ਸ਼ੋਹਰਤ ਮਾਨ ਨੇ ਪੁਲਿਸ ਪਾਰਟੀ ਸਮੇਤ ਇਕ ਵਰਨਾ ਕਾਰ ਐਸਕਾਰਟ ਟਰੱਕ ਨੂੰ ਰੋਕ ਕੇ ਟਰੱਕ ਵਿਚੋਂ 207 ਭੁੱਕੀ ਬਰਾਮਦ ਕੀਤੀ। ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।