
ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਕਰਵਾਇਆ ਗਿਆ ਦਾਖ਼ਲ
ਅਬੋਹਰ: ਅਬੋਹਰ 'ਚ ਘਰੇਲੂ ਝਗੜੇ ਕਾਰਨ ਗਰਭਵਤੀ ਔਰਤ ਨੂੰ ਸਹੁਰਿਆਂ ਨੇ ਕੁੱਟ-ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੀੜਤਾ ਨੇ ਅਪਣੇ ਪਤੀ 'ਤੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਬਣਾਉਣ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ: ਪਠਾਨਕੋਟ ਪੁਲਿਸ ਦੀ ਕਾਰਵਾਈ, 5 ਨਸ਼ਾ ਤਸਕਰਾਂ ਨੂੰ 207 ਕਿਲੋ ਭੁੱਕੀ ਸਮੇਤ ਕੀਤਾ ਕਾਬੂ
ਪਿੰਡ ਪੱਤੀ ਸਾਦਿਕ ਦੀ ਵਸਨੀਕ ਅਮਨਦੀਪ ਕੌਰ ਨੇ ਦਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਗੁਰੂਹਰਸਹਾਏ ਵਾਸੀ ਪ੍ਰਿੰਸ ਕੁਮਾਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ। ਹੁਣ ਉਹ ਪਿਛਲੇ ਕੁਝ ਮਹੀਨਿਆਂ ਤੋਂ ਗਰਭਵਤੀ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵੱਡਾ ਹਾਦਸਾ, ਆਪਸ 'ਚ ਟਕਰਾਏ 3 ਵਾਹਨ, 15 ਲੋਕ ਜ਼ਖ਼ਮੀ
ਅਮਨਦੀਪ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਉਕਤ ਔਰਤ ਨੂੰ ਘਰ ਚ ਵਸਾਉਣਾ ਚਾਹੁੰਦੇ ਸਨ। ਇਸ ਕਾਰਨ ਬੀਤੀ ਰਾਤ ਉਸ ਦੇ ਪਤੀ, ਭਰਜਾਈ ਅਤੇ ਸੱਸ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਦੀ ਸੂਚਨਾ ਉਸ ਨੇ ਅਪਣੇ ਪਰਿਵਾਰਕ ਮੈਂਬਰਾਂ ਨੂੰ ਦਿਤੀ। ਜਿਸ 'ਤੇ ਉਸ ਦੀ ਮਾਤਾ ਵੀਰਪਾਲ ਅਤੇ ਭਰਾ ਕੁਲਦੀਪ ਉਸ ਨੂੰ ਇਥੇ ਲੈ ਕੇ ਆਏ ਅਤੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਅਤੇ ਪੁਲਿਸ ਨੂੰ ਸੂਚਨਾ ਦਿਤੀ।