
ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ ਹੈ
ਪਠਾਨਕੋਟ : ਪੰਜਾਬ ਦੇ ਪਠਾਨਕੋਟ ਦੇ ਸੁਜਾਨਪੁਰ ਇਲਾਕੇ ਵਿਚ ਝਾੜੀਆਂ ਵਿਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲਗ ਸਕਿਆ ਹੈ ਕਿ ਵਿਅਕਤੀ ਦੀ ਮੌਤ ਕਿਵੇਂ ਹੋਈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ (38) ਵਾਸੀ ਸਰਨਾ ਵਜੋਂ ਹੋਈ ਹੈ।
ਐਸਐਚਓ ਅਨਿਲ ਪਵਾਰ ਨੇ ਦਸਿਆ ਕਿ ਵਿਅਕਤੀ ਦੀ ਲਾਸ਼ ਪੁਲ ਨੰਬਰ 5 ਨੇੜੇ ਝਾੜੀਆਂ ਵਿਚ ਪਈ ਸੀ। ਲੋਕਾਂ ਨੇ ਉਹਨਾਂ ਨੂੰ ਇਸ ਬਾਰੇ ਜਾਣਕਾਰੀ ਦਿਤੀ। ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਭੇਜ ਦਿਤਾ ਗਿਆ। ਇਸ ਦੇ ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ ਹੈ। ਦਸਿਆ ਗਿਆ ਹੈ ਕਿ ਦੀਪਕ ਪ੍ਰਾਈਵੇਟ ਨੌਕਰੀ ਕਰਦਾ ਸੀ। ਬੀਤੇ ਦਿਨ ਹੀ ਉਹ ਕਿਸੇ ਕੰਮ ਲਈ ਘਰ ਤੋਂ ਮਾਧੋਪੁਰ ਵੱਲ ਗਿਆ ਸੀ। ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ।