Amritpal Singh : ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਅੰਮ੍ਰਿਤਪਾਲ ਸਿੰਘ, ਸੋਮਵਾਰ ਨੂੰ ਨਾਮਜ਼ਦਗੀ ਦੀ ਪ੍ਰਕਿਰਿਆ ਹੋਵੇਗੀ ਪੂਰੀ
Published : May 10, 2024, 12:41 pm IST
Updated : May 10, 2024, 12:59 pm IST
SHARE ARTICLE
Amritpal Singh
Amritpal Singh

ਅੰਮ੍ਰਿਤਪਾਲ ਦੀ ਚੋਣ ਲੜਨ 'ਤੇ ਹਾਈਕੋਰਟ ਨੇ ਕਿਹਾ- ਡਿਬਰੂਗੜ੍ਹ ਜੇਲ ਸੁਪਰਡੈਂਟ ਸੋਮਵਾਰ ਤੱਕ ਨਾਮਜ਼ਦਗੀ ਪ੍ਰਕਿਰਿਆ ਪੂਰੀ ਕਰੇ

Amritpal Singh Election : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ  ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। 

ਦਰਅਸਲ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਨਾਮਜ਼ਦਗੀ ਦਾਖਲ ਕਰਨ ਲਈ ਸੱਤ ਦਿਨਾਂ ਲਈ ਰਿਹਾਅ ਕਰਨ ਦੀ ਅਪੀਲ ਕੀਤੀ ਸੀ। ਅੰਮ੍ਰਿਤਪਾਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦਾ ਹੈ। ਇਸ ਦੇ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ 'ਚੋਂ ਰਿਹਾਅ ਕੀਤਾ ਜਾਵੇ।

ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਇਸ ਦੇ ਬਦਲ ਵਜੋਂ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜੇਲ੍ਹ ਵਿੱਚ ਹੀ ਨਾਮਜ਼ਦਗੀ ਦਾਖ਼ਲ ਕਰਨ ਦਾ ਪ੍ਰਬੰਧ ਕਰੇ। ਉਨ੍ਹਾਂ ਅਪੀਲ ਕੀਤੀ ਹੈ ਕਿ ਡਿਬਰੂਗੜ੍ਹ ਦੇ ਐਚਡੀਐਫਸੀ ਬੈਂਕ ਰਾਹੀਂ ਤਰਨਤਾਰਨ ਦੇ ਐਚਡੀਐਫਸੀ ਬੈਂਕ ਵਿੱਚ ਖਾਤਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਸ ਨੂੰ ਨਾਮਜ਼ਦਗੀ ਭਰਨ ਲਈ ਕਿਸੇ ਪ੍ਰਸਤਾਵਕ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਜਾਣੀ ਚਾਹੀਦੀ ਹੈ।

ਦੱਸ ਦੇਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ। ਅਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਕਾਰਵਾਈ ਕੀਤੀ ਗਈ ਸੀ। 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement