Punjab News: ਵਾਹਨ ਖੜੇ ਕਰਨ ਨੂੰ ਲੈ ਕੇ ਹੋਏ ਝਗੜੇ ਮਗਰੋਂ ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਾ ਕਤਲ
Published : May 10, 2024, 10:35 am IST
Updated : May 10, 2024, 10:35 am IST
SHARE ARTICLE
File Photo
File Photo

ਪਿਓ-ਪੁੱਤਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

Punjab News:  ਵਾਹਨ ਖੜੇ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਦੋ ਵਿਅਕਤੀਆਂ ਨੇ ਕੁੱਟ-ਕੁੱਟ ਕੇ ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਾ ਕਤਲ ਕਰ ਦਿਤਾ। ਸੂਚਨਾ ਮਿਲਣ ’ਤੇ ਥਾਣਾ ਪਸਿਆਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਜਾਂਚ ਅਧਿਕਾਰੀ ਇੰਸਪੈਕਟਰ ਆਲਮਜੀਤ ਸਿੰਘ ਸਿੱਧੂ ਨੇ ਦਸਿਆ ਕਿ ਮ੍ਰਿਤਕ ਦਰਸ਼ਨ ਸਿੰਘ (55) ਦੇ ਪੁੱਤਰ ਸਿਮਰਨਜੀਤ ਸਿੰਘ ਵਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਮੈੜੀ ’ਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਸਨ ਤੇ ਉਹ ਮੈੜੀ ਦੇ ਨਾਲ ਲੱਗਦੀ ਜ਼ਮੀਨ ਦੇ ਪਹੇ ’ਤੇ ਵਾਹਨ ਖੜ੍ਹੇ ਕਰਦੇ ਸਨ। ਇਸ ਨੂੰ ਲੈ ਕੇ ਨਜ਼ਦੀਕੀ ਕਿਸਾਨ ਦਲਜੀਤ ਸਿੰਘ ਵਲੋਂ ਅਕਸਰ ਵਿਰੋਧ ਕੀਤਾ ਜਾਂਦਾ ਸੀ।

ਇਸੇ ਰੰਜਿਸ਼ ਦੇ ਚੱਲਦਿਆਂ ਬੁੱਧਵਾਰ ਰਾਤ ਕਰੀਬ 10 ਵਜੇ ਸਿੰਘ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਉਸ ਦੇ ਪਿਤਾ ਦਰਸ਼ਨ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿਤੀ। ਸ਼ਰਧਾਲੂਆਂ ਨੇ ਉਨ੍ਹਾਂ ਨੂੰ ਕੁੱਟਮਾਰ ਕਰਨ ਤੋਂ ਬਹੁਤ ਰੋਕਿਆ ਪਰ ਉਨ੍ਹਾਂ ਉਹ ਦਰਸ਼ਨ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਮੋਟਰਸਾਈਕਲ ਉਤੇ ਫ਼ਰਾਰ ਹੋ ਗਏ।

ਸਿਮਰਨਜੀਤ ਸਿੰਘ ਨੇ ਦਸਿਆ ਕਿ ਉਹ ਅਪਣੇ ਪਿਤਾ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲੈ ਕੇ ਗਏ ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦਸਿਆ ਕਿ ਦਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਕਰਹਾਲੀ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿਤੀ ਗਈ ਹੈ।

 (For more Punjabi news apart from Chief servant of Gogamedi murdered in Samana, stay tuned to Rozana Spokesman)

 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement