ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ
Published : May 10, 2024, 6:43 pm IST
Updated : May 10, 2024, 6:43 pm IST
SHARE ARTICLE
Former MPs did not take care of Sri Anandpur Sahib, people should give a chance to Modi: Dr. Subhash Sharma
Former MPs did not take care of Sri Anandpur Sahib, people should give a chance to Modi: Dr. Subhash Sharma

ਕਿਹਾ, ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ 'ਆਪ' ਆਗੂ ਖੁਸ਼ ਨਾ ਹੋਣ , ਉਹ ਹਲੇ ਵੀ ਆਰੋਪੀ ਹੈ  

ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਦੇ ਤਪੱਸਿਆ ਸਥਾਨ ’ਤੇ ਟੇਕਿਆ ਮੱਥਾ
 

ਮੋਹਾਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕਦਿਆਂ ਬ੍ਰਾਹਮਣ ਭਾਈਚਾਰੇ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕਿੱਤੀ। ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਨੇ ਵਿਕਾਸ ਦੀ ਕਮੀ ਲਈ ਕਾਂਗਰਸ ਅਤੇ ਅਕਾਲੀ ਦਲ ਦੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਇੱਥੋਂ ਦੇ ਸਾਬਕਾ ਸੰਸਦ ਮੈਂਬਰਾਂ ਨੇ ਕਦੇ ਵੀ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਇਹ ਲੋਕ ਸਭਾ ਹਲਕਾ ਲਗਾਤਾਰ ਪਛੜ ਗਿਆ ਹੈ। ਇਸ ਲਈ ਉਹ ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਪੀ.ਐਮ ਮੋਦੀ ਨੂੰ ਮੌਕਾ ਦੇਣ ਦੀ ਅਪੀਲ ਕਰਦੇ ਹਨ ਅਤੇ ਉਹ ਭਰੋਸਾ ਦਿੰਦੇ ਹਨ ਕਿ ਜਨਤਾ ਨੂੰ ਸ਼ਿਕਾਇਤ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।

ਉਹ ਗਰੰਟੀ ਦਿੰਦੇ ਹਨ ਕਿ ਜਿੰਨਾ ਵਿਕਾਸ ਪ੍ਰਧਾਨ ਮੰਤਰੀ ਮੋਦੀ ਸ੍ਰੀ ਅਨੰਦਪੁਰ ਸਾਹਿਬ ਦਾ ਕਰ ਸਕਦੇ ਹਨ, ਉਹ ਕੋਈ ਹੋਰ ਨਹੀਂ ਕਰ ਸਕਦਾ। ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਨੂੰ ਬੇਸ਼ੱਕ ਜ਼ਮਾਨਤ ਮਿਲ ਗਈ ਹੈ, ਪਰ ਆਮ ਆਦਮੀ ਪਾਰਟੀ ਨੂੰ ਬਹੁਤ ਖੁਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਹਲੇ ਵੀ ਆਰੋਪੀ ਹਨ ਤੇ ਜਲਦ ਫਿਰ ਜੇਲ ਜਾਣਗੇ।

ਡਾ: ਸੁਭਾਸ਼ ਸ਼ਰਮਾ ਨੇ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਜੀ ਦੇ ਤਪੱਸਿਆ ਸਥਾਨ 'ਤੇ ਵੀ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਕਿਸੇ ਵਿਸ਼ੇਸ਼ ਸਮਾਜ ਦੇ ਹੀ ਨਹੀਂ ਸਗੋਂ ਸਮੁੱਚੇ ਹਿੰਦੂ ਸਮਾਜ ਦੇ ਆਦਰਸ਼ ਹਨ ਅਤੇ ਉਹ ਸਦੀਵੀ ਹਨ। ਇਸ ਮੌਕੇ ਵੱਡੀ ਗਿਣਤੀ 'ਚ ਲੋਕ ਉਸ ਨਾਲ ਸੈਲਫੀ ਲੈਣ ਲਈ ਉਤਸ਼ਾਹਿਤ ਨਜ਼ਰ ਆਏ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement