Jalalabad News : ਬੈਟਰੀ ਵਾਲੀ ਸਕੂਟਰੀ 'ਚ ਲੱਗੀ ਅਚਾਨਕ ਅੱਗ, ਮਾਂ-ਪੁੱਤ ਨੇ ਭੱਜ ਕੇ ਬਚਾਈ ਜਾਨ
Published : May 10, 2024, 12:14 pm IST
Updated : May 10, 2024, 12:14 pm IST
SHARE ARTICLE
Battery operated Scooter
Battery operated Scooter

ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ

Jalalabad News : ਜਲਾਲਾਬਾਦ 'ਚ ਬੈਟਰੀ ਵਾਲੀ ਸਕੂਟਰੀ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਕੂਟਰੀ 'ਤੇ ਸਵਾਰ ਮਹਿਲਾ ਅਤੇ ਬੱਚੇ ਨੇ ਭੱਜ ਕੇ ਆਪਣੀ ਜਾਨ ਬਚਾ ਲਈ ਹੈ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜੋ: ਕਾਂਗਰਸੀ ਆਗੂ ਨੇ ਭਗਵਾਨ ਰਾਮ ਦੀ ਫ਼ੋਟੋ 'ਤੇ PM ਮੋਦੀ ਦਾ ਚੇਹਰਾ ਲਗਾ ਕੇ ਅਪਲੋਡ ਕੀਤੀ ਪੋਸਟ , ਹੁਣ ਪਰਚਾ ਦਰਜ

ਪ੍ਰਾਪਤ ਜਾਣਕਾਰੀ ਅਨੁਸਾਰ ਅਗਰਵਾਲ ਕਾਲੋਨੀ ਜਲਾਲਾਬਾਦ ਦੀ ਰਹਿਣ ਵਾਲੀ ਇਕ ਮਹਿਲਾ ਆਪਣੇ ਬੱਚੇ ਨਾਲ ਬੈਟਰੀ ਸਕੂਟਰ 'ਤੇ ਬਾਜ਼ਾਰ ਗਈ ਸੀ। ਜਦੋਂ ਉਹ ਸਿਟੀ ਥਾਣਾ ਜਲਾਲਾਬਾਦ ਨੇੜੇ ਪਹੁੰਚੀ ਤਾਂ ਉਸ ਦੀ ਬੈਟਰੀ ਵਾਲੀ ਸਕੂਟਰੀ 'ਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਹੌਲੀ-ਹੌਲੀ ਧੂੰਆਂ ਵਧਦਾ ਗਿਆ ਅਤੇ ਪੂਰੀ ਸੜਕ 'ਤੇ ਫੈਲ ਗਿਆ।

ਇਹ ਵੀ ਪੜੋ: 2 ਪਤਨੀਆਂ ਵਾਲੇ ਲੋਕਾਂ ਨੂੰ ਮਿਲਣਗੇ 2 ਲੱਖ ਰੁਪਏ ਸਾਲਾਨਾ, ਸਾਬਕਾ ਕੇਂਦਰੀ ਮੰਤਰੀ ਕਾਂਤਿਲਾਲ ਭੁਰੀਆ ਦਾ ਅਜ਼ੀਬੋ ਗਰੀਬ ਬਿਆਨ

ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ

ਹਾਲਾਂਕਿ ਉਕਤ ਔਰਤ ਅਤੇ ਬੱਚਾ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਸ ਸਬੰਧੀ ਜਦੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤਾਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement