ਖ਼ਬਰਾਂ |

ਤਾਜ਼ਾ |

Punjab News: ਗੁਰਦਾਸਪੁਰ 'ਚ ਮਿਲਿਆ ਪਾਕਿਸਤਾਨੀ ਡਰੋਨ, ਹੈਰੋਇਨ ਦਾ ਪੈਕਟ ਬਰਾਮਦ
Published : May 10, 2024, 8:23 pm IST
Updated : May 10, 2024, 8:23 pm IST
SHARE ARTICLE
File Photo
File Photo

ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਦੇ ਅਧਿਕਾਰੀ ਅਤੇ ਜਵਾਨ ਮੌਕੇ 'ਤੇ ਪਹੁੰਚ ਗਏ। 

ਗੁਰਦਾਸਪੁਰ - ਗੁਰਦਾਸਪੁਰ 'ਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ 'ਚ ਸ਼ੁੱਕਰਵਾਰ ਨੂੰ ਬੀਐੱਸਐੱਫ਼ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ। ਦਰਅਸਲ, ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਤੋਂ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਦੇ ਜਵਾਨਾਂ ਨੇ ਪੈਕਟ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਜ਼ਿਕਰਯੋਗ ਹੈ ਕਿ ਪਾਕਿਸਤਾਨ ਤੋਂ ਦੇਸ਼ ਵਿਰੋਧੀ ਤਾਕਤਾਂ ਵੱਲੋਂ ਭਾਰਤ 'ਚ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇੱਕ ਕਿਸਾਨ ਨੂੰ ਖੇਤਾਂ ਵਿਚ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ ਹੈ। ਇਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਬੀਐਸਐਫ ਦੀ 27 ਬਟਾਲੀਅਨ ਦੇ ਬੀਓਪੀ ਰੋਜ਼ਾ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਦੇ ਅਧਿਕਾਰੀ ਅਤੇ ਜਵਾਨ ਮੌਕੇ 'ਤੇ ਪਹੁੰਚ ਗਏ। 

ਜਿਹਨਾਂ ਨੇ ਦੇਖਿਆ ਕਿ ਕਣਕ ਦੇ ਖੇਤ ਵਿਚ ਪੀਲੇ ਰੰਗ ਦਾ ਪੈਕਟ ਪਿਆ ਸੀ। ਜਿੱਥੋਂ ਹੈਰੋਇਨ ਦਾ ਪੈਕਟ ਕਬਜ਼ੇ ਵਿਚ ਲੈ ਲਿਆ ਗਿਆ। ਬਰਾਮਦਗੀ ਸਬੰਧੀ ਥਾਣਾ ਕਲਾਨੌਰ ਦੇ ਐਸ.ਐਚ.ਓ.  ਨੂੰ ਸੂਚਿਤ ਕਰ ਦਿੱਤਾ ਗਿਆ। 

SHARE ARTICLE

ਏਜੰਸੀ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement