'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’
Published : May 10, 2024, 8:28 pm IST
Updated : May 10, 2024, 8:28 pm IST
SHARE ARTICLE
Satyamev Jayate - This is the beginning of the end of the dictatorship: AAP
Satyamev Jayate - This is the beginning of the end of the dictatorship: AAP

ਇਹ ਸਿਰਫ਼ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨਹੀਂ, ਇਹ ਲੋਕਤੰਤਰ ਦੀ ਜਿੱਤ ਹੈ, ਸੱਚ ਕਦੇ ਨਹੀਂ ਹਾਰਦਾ: ‘ਆਪ’ ਪੰਜਾਬ

 

ਚੰਡੀਗੜ੍ਹ -  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ 'ਤੇ 'ਆਪ' ਆਗੂਆਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਜਸ਼ਨ ਮਨਾਇਆ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। 'ਆਪ' ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਵੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਅਕਾਊਂਟ ਤੇ ਲਿਖਿਆ ਸੁਪਰੀਮ ਕੋਰਟ ਦਾ ਧੰਨਵਾਦ, ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਲਈ ਹੋਰ ਸ਼ਿੱਦਤ ਨਾਲ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਸਗੋਂ ਇੱਕ ਸੋਚ (ਵਿਚਾਰ) ਹਨ ਅਤੇ ਹੁਣ ਅਸੀਂ ਉਨ੍ਹਾਂ ਦੀ ਸੋਚ (ਵਿਚਾਰ) ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਜਾਵਾਂਗੇ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਗੱਲ ਸਾਬਤ ਹੋ ਗਈ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਆਸ ਦੀ ਕਿਰਨ ਜਾਗ ਪਈ ਹੈ। ਅਰਵਿੰਦ ਕੇਜਰੀਵਾਲ ਜੀ ਦੇ ਬਾਹਰ ਆਉਣ ਨਾਲ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਹੁਣ ਪੂਰਾ ਦੇਸ਼ ਇਸ ਲੜਾਈ ਨੂੰ ਇਕੱਠੇ ਲੜੇਗਾ ਅਤੇ ਲੋਕਤੰਤਰ ਮਜ਼ਬੂਤ ਹੋਵੇਗਾ।

ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਤਾਨਾਸ਼ਾਹੀ ਸਰਕਾਰ ਹੈ ਜੋ ਵਿਰੋਧੀ ਧਿਰ, ਲੋਕਤੰਤਰ ਅਤੇ ਸੰਵਿਧਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਇਹ ਤਾਨਾਸ਼ਾਹੀ ਖ਼ਤਮ ਹੋ ਜਾਵੇਗੀ।

ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਭਾਜਪਾ ਨੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਲੋਕਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ।

ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਅਸੀਂ ਸਾਰੇ 'ਆਪ' ਵਰਕਰ ਬਹੁਤ ਖੁਸ਼ ਹਾਂ। ਹੁਣ ਅਸੀਂ ਹੋਰ ਵੀ ਉਤਸ਼ਾਹ ਨਾਲ ਚੋਣਾਂ ਲੜਾਂਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਮਿਸ਼ਨ 13-0 ਨੂੰ ਪੂਰਾ ਕਰਾਂਗੇ।

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਸਿਰਫ਼ ਅੰਤਰਿਮ ਜ਼ਮਾਨਤ ਹੀ ਨਹੀਂ ਹੈ, ਇਹ ਲੋਕਤੰਤਰ ਦੀ ਵੱਡੀ ਜਿੱਤ ਹੈ, ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਲੋਕਤੰਤਰ ਦਾ ਘਾਣ ਕਰਨ ਵਾਲਿਆਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਕਰਾਰਾ ਝਟਕਾ ਦਿੱਤਾ ਹੈ। ਭਾਜਪਾ ਵਾਲੇ ਕ੍ਰਾਂਤੀਕਾਰੀ ਨੇਤਾ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਸੀ, ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਸਾਡੇ ਲੋਕਤੰਤਰ ਦੀ ਵੱਡੀ ਜਿੱਤ ਹੈ, ਅਸੀਂ ਆਪਣੇ ਲੋਕਤੰਤਰ ਦੀ ਰਾਖੀ ਲਈ ਮਾਣਯੋਗ ਅਦਾਲਤ ਦੇ ਧੰਨਵਾਦੀ ਹਾਂ।

'ਆਪ' ਆਗੂ ਨੇ ਕਿਹਾ ਕਿ ਇਹ ਕੋਈ ਛੁਪਿਆ ਹੋਇਆ ਭੇਤ ਨਹੀਂ ਹੈ ਕਿ ਭਾਜਪਾ ਅਤੇ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ, ਇਸ ਲਈ ਉਨ੍ਹਾਂ ਨੇ ਸਾਨੂੰ ਰੋਕਣ ਲਈ ਸਾਡੀ ਪਾਰਟੀ ਅਤੇ ਇਸ ਦੇ ਆਗੂਆਂ ਵਿਰੁੱਧ ਸਾਜ਼ਿਸ਼ ਰਚੀ ਹੈ। ਜਦੋਂ ਉਹ ਸਾਨੂੰ ਕਿਸੇ ਹੋਰ ਤਰੀਕੇ ਨਾਲ ਡਰਾਉਣ ਵਿੱਚ ਅਸਫਲ ਰਹੇ, ਤਾਂ ਉਨ੍ਹਾਂ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਅਤੇ ਆਮ ਚੋਣਾਂ ਤੋਂ ਠੀਕ ਪਹਿਲਾਂ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਫੈਸਲਾ ਸਾਡੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਸਾਰੇ ਲੋਕਾਂ ਨੂੰ ਸਕਾਰਾਤਮਿਕ ਮਜ਼ਬੂਤੀ ਮਿਲੇਗੀ ਜੋ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੇ ਹਨ। ਉੱਥੇ ਹੀ 'ਆਪ' ਆਗੂ ਅਤੇ ਵਰਕਰ ਮੁੜ ਤੋਂ ਹੋਰ ਵੀ ਜੋਸ਼ ਨਾਲ ਕੰਮ ਕਰਨਗੇ।

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement