Hoshiarpur News : ਹੁਸ਼ਿਆਰਪੁਰ 'ਚ ਇਕੋਂ ਰਾਤ 2 ਘਰਾਂ 'ਚੋਂ ਚੋਰੀ, ਖਿੜਕੀ ਦੀ ਗਰਿੱਲ ਤੋੜ ਕੇ ਅੰਦਰ ਦਾਖ਼ਲ ਹੋਏ ਚੋਰ

By : BALJINDERK

Published : May 10, 2024, 12:34 pm IST
Updated : May 10, 2024, 12:34 pm IST
SHARE ARTICLE
ਚੋਰਾਂ ਵਲੋਂ ਤੋੜੀ ਖਿੜਕੀ ਦੀ ਜਾਂਚ ਕਰਦੇ ਹੋਏ ਅਧਿਕਾਰੀ
ਚੋਰਾਂ ਵਲੋਂ ਤੋੜੀ ਖਿੜਕੀ ਦੀ ਜਾਂਚ ਕਰਦੇ ਹੋਏ ਅਧਿਕਾਰੀ

Hoshiarpur News : 18 ਤੋਲੇ ਸੋਨਾ ਤੇ 4.6 ਲੱਖ ਦੀ ਨਕਦੀ ਲੈ ਹੋਏ ਫ਼ਰਾਰ 

ਹੁਸ਼ਿਆਰਪੁਰ - ਪੁਲਿਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਬੁੱਢਾਬੜ ਵਿਖੇ ਚੋਰਾਂ ਵੱਲੋਂ ਇਕ ਰਾਤ ਦੇ ਵਿੱਚ ਦੋ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਦੀ ਨਕਦੀ ਅਤੇ ਗਹਿਣੇ ਕੀਤੇ ਚੋਰੀ ਕੀਤੇ ਜਾਣ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਚੋਰਾਂ ਨੇ ਗਰਿੱਲਾਂ ਤੋੜ ਕੇ ਘਰਾਂ ਦੇ ਅੰਦਰ ਦਾਖਲ ਹੋ ਕੇ ਦੋਵਾਂ ਘਰਾਂ 'ਚੋਂ ਲੱਖਾਂ ਦੀ ਨਕਦੀ ਸਮੇਤ ਕਰੀਬ 18 ਤੋਲੇ ਸੋਨਾ ਚੋਰੀ ਕਰ ਲਿਆ।

ਇਹ ਵੀ ਪੜੋ:Fazilka News : ਫਾਜ਼ਿਲਕਾ 'ਚ ਅਨਾਰੀਵਾਲਾ ਨਹਿਰ ਹੇਠ ਤੈਰਦੀ ਮਿਲੀ ਔਰਤ ਦੀ ਲਾਸ਼  

ਪੀੜਤ ਅਮਿਤ ਜਰਿਆਲ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠਿਆ ਤਾਂ ਦੇਖਿਆ ਕਿ ਉਸ ਦੇ ਇੱਕ ਕਮਰੇ ’ਚ ਸਾਮਾਨ ਖਿਲਰਿਆ ਪਿਆ ਸੀ। ਜਦੋਂ ਉਨ੍ਹਾਂ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਚੋਰਾਂ ਨੇ ਉਨ੍ਹਾਂ ਦੇ ਘਰੋਂ ਕਰੀਬ 9 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਹਨ। ਅਤੇ ਉਸ ਦੇ ਭਰਾ ਨੂੰ ਵਿਦੇਸ਼ ਭੇਜਣ ਲਈ ਰੱਖੇ ਕਰੀਬ ਸਾਢੇ ਚਾਰ ਲੱਖ ਰੁਪਏ ਲੈ ਕੇ ਫਰਾਰ ਹੋ ਗਿਆ। ਚੋਰ ਸੜਕ ਕਿਨਾਰੇ ਲੱਗੀ ਗਰਿੱਲ ਨੂੰ ਉਖਾੜ ਕੇ ਉਸ ਦੇ ਘਰ ਵਿੱਚ ਦਾਖਲ ਹੋਏ ਅਤੇ ਚੋਰੀ ਕਰਨ ਤੋਂ ਬਾਅਦ ਗਰਿੱਲ ਨੂੰ ਨਾਲ ਲੱਗਦੀ ਨਹਿਰ ਵਿੱਚ ਸੁੱਟ ਦਿੱਤਾ।

a

ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ 'ਤੇ ਰਵਿੰਦਰ ਸਿੰਘ ਦਾ ਘਰ ਹੈ, ਜਿਸ ਦੇ ਕਮਰੇ ਦੀ ਗਰਿੱਲ ਤੋੜ ਕੇ ਅਲਮਾਰੀ 'ਚੋਂ ਕਰੀਬ 9 ਤੋਲੇ ਸੋਨੇ ਦੇ ਗਹਿਣੇ ਅਤੇ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ । ਦੋਵੇਂ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਚੋਰੀ ਦੇ ਸਮੇਂ ਉਹ ਸੌਂ ਰਹੇ ਸਨ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਲੱਗਾ ਕਿ ਚੋਰਾਂ ਨੇ ਚੋਰੀ ਨੂੰ ਕਿਵੇਂ ਅੰਜਾਮ ਦਿੱਤਾ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਇਹ ਵੀ ਪੜੋ:Patiala News : ਪਟਿਆਲਾ ’ਚ ਤਾਂਬੇ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਕਾਬੂ

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਥਾਣਾ ਹਾਜੀਪੁਰ ਦੇ ਥਾਣੇਦਾਰ ਪੰਕਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਬੁੱਢਾਬੜ ਦੇ ਦੋ ਘਰਾਂ 'ਚ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਫੋਰੈਂਸਿਕ ਟੀਮ ਦੇ ਨਾਲ-ਨਾਲ ਡੌਗ ਸਕੌਟ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ ਅਤੇ ਮੌਕੇ 'ਤੇ ਮਿਲੇ ਉਂਗਲਾਂ ਦੇ ਨਿਸ਼ਾਨ ਅਤੇ ਹੋਰ ਤਕਨੀਕੀ ਤਰੀਕਿਆਂ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।

(For more news apart from Thieves absconded with 18 tola gold and 4.6 lakh cash 2 houses in Hoshiarpur  News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement