
Bathinda Red Alert News: ਸਵੇਰ 7:54 'ਤੇ ਵੱਜਿਆ ਸਾਇਰਨ
Bathinda Red Alert News : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਸਰਹੱਦੀ ਜ਼ਿਲ੍ਹਾ ਬਠਿੰਡਾ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ। ਪ੍ਰਸ਼ਾਸਨ ਨੇ ਦਿਨ ਵੇਲੇ ਰੈੱਡ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਗਈ। ਬਠਿੰਡਾ 'ਚ ਸਵੇਰ 7:54 'ਤੇ ਸਾਇਰਨ ਵੱਜਿਆ ਹੈ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪਾਕਿਸਤਾਨ ਭਾਰਤ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ ਜਿਸ ਨੂੰ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕਰਕੇ ਨਾਕਾਮ ਕਰ ਦਿੱਤਾ ਅਤੇ ਭਾਰਤ ਨੇ 7 ਮਈ ਨੂੰ ਪਾਕਿਸਤਾਨ ਅਤੇ ਪੀਓਕੇ 'ਤੇ ਹਵਾਈ ਹਮਲੇ ਕੀਤੇ।
ਜਿਸ ਵਿੱਚ 9 ਅਤਿਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਵਿੱਚ 100 ਅਤਿਵਾਦੀ ਮਾਰੇ ਗਏ। ਇਸ ਤੋਂ ਬਾਅਦ, 8 ਮਈ ਦੀ ਰਾਤ ਨੂੰ, ਪਾਕਿਸਤਾਨ ਨੇ ਭਾਰਤ ਦੇ ਕਈ ਇਲਾਕਿਆਂ ਵਿੱਚ ਆਪਣੇ ਡਰੋਨ ਫ਼ਾਇਰ ਕੀਤੇ, ਜਿਨ੍ਹਾਂ ਨੂੰ ਭਾਰਤੀ ਫ਼ੌਜ ਨੇ ਨਾਕਾਮ ਕਰ ਦਿੱਤਾ। 9 ਮਈ ਦੀ ਰਾਤ ਨੂੰ ਵੀ ਗੋਲੀਬਾਰੀ ਹੋਈ। ਪਾਕਿਸਤਾਨ ਨੇ ਫਿਰ ਭਾਰਤ ਵੱਲ ਕਈ ਡਰੋਨ ਭੇਜੇ ਜਿਨ੍ਹਾਂ ਨੂੰ ਭਾਰਤੀ ਸੈਨਿਕਾਂ ਨੇ ਡੇਗ ਦਿੱਤਾ।