Amritsar News: ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਡਰੋਨ ਚਲਾਉਣ ਉੱਤੇ ਲਾਈ ਪਾਬੰਦੀ 
Published : May 10, 2025, 11:45 am IST
Updated : May 10, 2025, 11:45 am IST
SHARE ARTICLE
Deputy Commissioner bans drone operations in Amritsar district
Deputy Commissioner bans drone operations in Amritsar district

ਸਰਕਾਰੀ ਏਜੰਸੀਆਂ ਦੁਆਰਾ ਉਡਾਏ ਜਾਣ ਵਾਲੇ ਡਰੋਨ ’ਤੇ ਇਹ ਹੁਕਮ ਨਹੀਂ ਹੋਣਗੇ ਲਾਗੂ

Deputy Commissioner bans drone operations in Amritsar district

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਨੁੱਖ ਰਹਿਤ ਹਵਾਈ ਵਾਹਨ(UAVs), ਜਿਨ੍ਹਾਂ ਨੂੰ ਆਮ ਤੌਰ 'ਤੇ ਡਰੋਨ ਕਿਹਾ ਜਾਂਦਾ ਹੈ, ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਇਹ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇੱਕ ਸੰਭਾਵੀ ਖ਼ਤਰਾ ਪੈਦਾ ਕਰਦੀ ਹੈ। 

 ਇਸ ਤੋਂ ਇਲਾਵਾ ਇਹ ਕੁਝ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ, ਤਸਕਰੀ, ਸੰਵੇਦਨਸ਼ੀਲ ਸਥਾਪਨਾਵਾਂ ਦੀ ਫੋਟੋਗ੍ਰਾਫ਼ੀ, ਸ਼ਾਂਤੀ ਲਈ ਨੁਕਸਾਨਦੇਹ ਹੋਰ ਗਤੀਵਿਧੀਆਂ ਲਈ ਅਜਿਹੇ ਡਰੋਨ ਦੀ ਦੁਰਵਰਤੋਂ ਕਰ ਸਕਦੇ ਹਨ।

 ਇਸ ਲਈ ਸਾਕਸ਼ੀ ਸਾਹਨੀ, ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਆਧਾਰ 'ਤੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹਨਾਂ 'ਤੇ ਪਾਬੰਦੀ ਲਗਾਉਂਦੀ ਹਾਂ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ, ਪਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਹਥਿਆਰਬੰਦ ਬਲਾਂ, ਜਾਂ ਕਿਸੇ ਹੋਰ ਸਰਕਾਰੀ ਏਜੰਸੀਆਂ ਦੁਆਰਾ ਸਰਕਾਰੀ ਡਿਊਟੀਆਂ ਲਈ ਚਲਾਏ ਜਾਣ ਵਾਲੇ ਡਰੋਨ ਉੱਤੇ ਇਹ ਹੁਕਮ ਲਾਗੂ ਨਹੀਂ ਹੋਣਗੇ। 

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਅਧਿਕਾਰਤ ਕਿਸੇ ਵੀ ਅਧਿਕਾਰੀ ਤੋਂ ਪਹਿਲਾਂ ਲਿਖ਼ਤੀ ਇਜਾਜ਼ਤ ਨਾਲ ਵਰਤੇ ਜਾਣ ਵਾਲੇ ਡਰੋਨ ਉੱਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਇਸ ਹੁਕਮ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਤੇ ਹੋਰ ਲਾਗੂ ਕਾਨੂੰਨਾਂ ਦੇ ਉਪਬੰਧਾਂ ਅਧੀਨ ਦੰਡਕਾਰੀ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement