
Faridkot News : ਹਵਾਈ ਹਮਲੇ ਦੀ ਚਿਤਾਵਨੀ ਦੇ ਚਲਦੇ ਪਿੰਡਾਂ ਦੇ ਗੁਰੂ ਘਰਾਂ ਵਿਚ ਕਰਵਾਈ ਅਨਾਊਂਸਮੈਂਟ
Faridkot News in Punjabi : ਫਰੀਦਕੋਟ ’ਚ ਅੱਜ ਦੁਪਿਹਰ 1.40 ’ਤੇ ਹਵਾਈ ਹਮਲੇ ਦੀ ਚਿਤਾਵਨੀ ਨੂੰ ਲੈ ਕੇ ਰੈਡ ਅਲਰਟ ਜਾਰੀ ਹੋਇਆ। ਜ਼ਿਲ੍ਹੇ ਦੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਹਿਦਾਇਤ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੰਪਰਕ ਵਿਭਾਗ ਰਾਹੀਂ ਮੈਸਿਜ ਜਾਰੀ ਕਰ ਰੈਡ ਅਲਰਟ ਦਾ ਐਲਾਨ ਕੀਤਾ ਗਿਆ ਹੈ ਹੈ ਅਤੇ ਪੂਰੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਹਵਾਈ ਹਮਲਿਆ ਦੀ ਸ਼ੰਕਾ ਦੇ ਚਲਦੇ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਗਈ। ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਦੀ ਸੁਰੱਖਿਆ ਲਈ ਪਿੰਡਾਂ ਦੇ ਗੁਰੂ ਘਰਾਂ ਵਿਚ ਅਨਾਊਂਸਮੈਂਟ ਵੀ ਇਸ ਸਬੰਧੀ ਕਰਵਾਈ ਗਈ ਹੈ।
(For more news apart from Emergency sirens sounded in Faridkot, district administration issues red alert across the district News in Punjabi, stay tuned to Rozana Spokesman)