
ਉਨ੍ਹਾਂ ਕਿਹਾ ਕਿ ਅੱਜ ਅਸੀਂ ਇਕ ਸਮਰਪਿਤ ਅਧਿਕਾਰੀ ਨੂੰ ਗੁਆ ਦਿੱਤਾ ਹੈ।
Rajouri Additional District Development Commissioner killed in Pakistani firing
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਰਾਜੌਰੀ ਵਿਚ ਪਾਕਿਸਤਾਨੀ ਗੋਲੀਬਾਰੀ ਦੌਰਾਨ ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਰਾਜ ਕੁਮਾਰ ਥੱਪਾ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਇਕ ਸਮਰਪਿਤ ਅਧਿਕਾਰੀ ਨੂੰ ਗੁਆ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਭਿਆਨਕ ਜਾਨੀ ਨੁਕਸਾਨ ’ਤੇ ਆਪਣੇ ਦੁੱਖ ਨੂੰ ਪ੍ਰਗਟ ਕਰਨ ਲਈ ਮੇਰੇ ਕੋਲ ਸ਼ਬਦ ਨਹੀਂ ਹਨ, ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।