ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਇਕ-ਦੂਜੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਲੁਧਿਆਣਾ : ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਨੇ ਭਾਜਪਾ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ । ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਮੋ ਸਾਹਮਣੇ ਹੋ ਗਏ ਅਤੇ ਦੋਵਾਂ ਧਿਰਾਂ ਦੇ ਵਰਕਰਾਂ ਵੱਲੋਂ ਇੱਕ-ਦੂਜੇ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਤਿਮਾਨ ਪਰਵੀਨ ਬਾਂਸਲ ਅਤੇ ਅਨਿਲ ਸੀਰੀਨ ਵੀ ਮੌਕੇ ’ਤੇ ਮੌਜੂਦ ਸਨ ।
ਲੁਧਿਆਣਾ ਦੀ ਦਾਣਾ ਮੰਡੀ ਗਿੱਲ ਰੋਡ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਪ੍ਰਦਰਸ਼ਨ ਕਰਦੇ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਅਤੇ ਦੋਵੇ ਪਾਰਟੀਆਂ ਦੇ ਵਰਕਰ ਇੱਕ-ਦੂਜੇ ਦੇ ਆਹਮੋ-ਸਾਹਮਣੇ ਅਤੇ ਪੁਲਿਸ ਵੱਲੋਂ ਪੂਰੇ ਮਾਮਲੇ ਨੂੰ ਸ਼ਾਂਤ ਕੀਤਾ ਗਿਆ।
