ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ: ਜੰਡਿਆਲਾ ਗੁਰੂ ਪੁਲਿਸ ਨੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ
Published : May 10, 2026, 8:14 pm IST
Updated : May 10, 2026, 8:14 pm IST
SHARE ARTICLE
Amritsar: Jandiala Guru Police arrest two youths
Amritsar: Jandiala Guru Police arrest two youths

ਨਾਜਾਇਜ਼ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਜੰਡਿਆਲਾ ਗੁਰੂ ਪੁਲਿਸ ਨੇ ਮੁਖ਼ਬਰੀ ਦੇ ਆਧਾਰ ‘ਤੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ 32 ਬੋਰ ਪਿਸਤੌਲ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ। ਪੁਲਿਸ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮ ਨਾਜਾਇਜ਼ ਅਸਲਾ ਵੇਚਣ ਦੇ ਧੰਦੇ ਨਾਲ ਜੁੜੇ ਹੋਏ ਹਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪਹਿਲਾਂ ਵੀ ਕਈ 32 ਬੋਰ ਪਿਸਤੌਲ ਅੱਗੇ ਵੇਚ ਚੁੱਕੇ ਹਨ। ਪੁਲਿਸ ਵੱਲੋਂ ਹੁਣ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਅਸਲਾ ਕਿੱਥੋਂ ਲਿਆ ਜਾਂਦਾ ਸੀ ਅਤੇ ਕਿਨ੍ਹਾਂ ਲੋਕਾਂ ਨੂੰ ਸਪਲਾਈ ਕੀਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਕਾਰਵਾਈ ਨੂੰ ਇਲਾਕੇ ਵਿੱਚ ਨਾਜਾਇਜ਼ ਹਥਿਆਰਾਂ ਖਿਲਾਫ ਇੱਕ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement