ਖ਼ਬਰਾਂ |

ਤਾਜ਼ਾ |

ਰੂਪਨਗਰ: ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ
Published : May 10, 2026, 10:19 pm IST
Updated : May 10, 2026, 10:19 pm IST
SHARE ARTICLE
Rupnagar: Gunfire in Nurpur Bedi, one youth dies
Rupnagar: Gunfire in Nurpur Bedi, one youth dies

ਮ੍ਰਿਤਕ ਦੀ ਪਛਾਣ ਹਾਰਮੋਲ ਸਿੱਧੂ (25) ਵਾਸੀ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ

ਰੂਪਨਗਰ: ਅੱਜ ਦੇਰ ਸ਼ਾਮ ਨੂਰਪੁਰ ਬੇਦੀ ਦੇ ਇੱਕ ਸ਼ੋ ਰੂਮ ਅੱਗੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਚਲਾਈਆਂ ਗੋਲੀਆਂ ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਹਰਮੋਲ ਸਿੰਘ (25) ਪੁੱਤਰ ਜਸਵੀਰ ਸਿੰਘ ਪਿੰਡ ਸ਼ਾਹਪੁਰ ਬੇਲਾ ਦੱਸਿਆ ਗਿਆ ਹੈ। ਪਤਾ ਲੱਗਾ ਹੈ ਕਿ ਗੋਲੀ ਦਾ ਸ਼ਿਕਾਰ ਹੋਇਆ ਨੌਜਵਾਨ ਆਪਣੇ ਇੱਕ ਸਾਥੀ ਨਾਲ ਆਜਮਪਰ ਨਜਦੀਕ ਖੁਲੇ ਭੁੱਲਰ ਇਲੈਕਟਰੋਨਸ ਸ਼ੋਰੂਮ ਤੋਂ ਸਮਾਨ ਲੈ ਕੇ ਨਿਕਲੇ ਸਨ ਕਿ ਸੜਕ ’ਤੇ ਖੜੇ ਕੁਝ ਅਣਪਛਾਤੇ ਨੌਜਵਾਨਾਂ ਨੇ ਉਕਤ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨੂੰ ਸਿੰਘਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਸਬੰਧੀ ਨੂਰਪੁਰ ਬੇਦੀ ਪੁਲਿਸ ਥਾਣੇ ਦੇ ਐਸਐਚਓ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਜਾ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ ਹਨ। ਉਹਨਾਂ ਕਿਹਾ ਕਿ ਗੋਲੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉੱਧਰ ਦੂਜੇ ਪਾਸੇ ਹਰਜੋਤ ਸਿੰਘ ਸਿੱਧੂ ਪੁੱਤਰ ਹਰਮਿੰਦਰ ਸਿੰਘ ਸਿੱਧੂ ਵਾਸੀ ਪਿੰਡ ਸ਼ਾਹਪੁਰ ਬੇਲਾ ਨੇ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement