ਫ਼ਤਿਹਵੀਰ ਨੂੰ ਲੈ ਕੇ ਭਗਵੰਤ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਗੱਲਬਾਤ
Published : Jun 10, 2019, 5:54 pm IST
Updated : Jun 10, 2019, 5:57 pm IST
SHARE ARTICLE
Bhagwant Mann
Bhagwant Mann

5 ਦਿਨ ਬਾਅਦ ਵੀ ਫ਼ਤਿਹਵੀਰ ਤੱਕ ਨਾ ਪਹੁੰਚ ਸਕਣਾ ਚਿੰਤਾ ਅਤੇ ਚਿੰਤਨ ਦਾ ਵਿਸ਼ਾ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬੋਰਵੈਲ 'ਚ ਫਸੇ ਫਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕੀਤੀ ਹੈ। ਪਾਰਟੀ ਹੈੱਡਕੁਆਟਰ ਰਾਹੀਂ ਭਗਵੰਤ ਮਾਨ ਨੇ 5 ਦਿਨਾਂ ਤੋਂ ਬੈਰਵੈਲ 'ਚ ਫਸੇ 2 ਸਾਲਾ ਫਤਹਿਵੀਰ ਸਿੰਘ ਨੂੰ ਅਜੇ ਤੱਕ ਨਾ ਕੱਢੇ ਜਾ ਸਕਣ 'ਤੇ ਗਹਿਰੀ ਚਿੰਤਾ ਅਤੇ ਅਫ਼ਸੋਸ ਜਤਾਇਆ। ਉਨ੍ਹਾਂ ਕਿਹਾ ਕਿ 21ਵੀਂ ਸਦੀ 'ਚ ਮਨੁੱਖ ਤਕਨੀਕ ਅਤੇ ਮਸ਼ੀਨਰੀ ਦੇ ਸਹਾਰੇ ਪਤਾਲ ਤੋਂ ਆਕਾਸ਼ ਤੱਕ ਪੁੱਜ ਗਿਆ ਹੈ, ਪਰੰਤੂ ਅਸੀਂ 128 ਫੁੱਟ 'ਤੇ ਬੋਰਵੈਲ 'ਚ ਫਸੇ ਫਤਹਿਵੀਰ ਤੱਕ ਨਹੀਂ ਪਹੁੰਚ ਸਕੇ।

Fatehveer Singh rescue operation Fatehveer Singh rescue operation

ਇਹ ਚਿੰਤਾ ਅਤੇ ਚਿੰਤਨ ਦਾ ਵਿਸ਼ਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਜ਼ੁਕ ਦੀ ਘੜੀ 'ਚ ਉਹ ਦੂਸ਼ਣਬਾਜ਼ੀ 'ਚ ਨਹੀਂ ਪੈਣਾ ਚਾਹੁੰਦੇ, ਪਰੰਤੂ ਭਵਿੱਖ 'ਚ ਅਜਿਹੀ ਘਟਨਾ ਨਾ ਵਾਪਰੇ ਅਤੇ ਅਜਿਹੀ ਚੁਣੌਤੀ ਨਾਲ ਕਿਵੇਂ ਤੁਰੰਤ ਨਿਪਟਿਆ ਜਾਵੇ, ਇਸ 'ਤੇ ਚਿੰਤਨ ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਬਿਨਾਂ ਦੇਰੀ ਮਾਹਿਰਾਂ ਦੀ ਟੀਮ ਅਤੇ ਆਧੁਨਿਕ ਮਸ਼ੀਨਰੀ ਭੇਜੀ ਜਾਵੇ,

FatehveerFatehveer

ਕਿਉਂਕਿ 94 ਘੰਟਿਆਂ ਤੱਕ ਵੀ ਫਤਹਿਵੀਰ ਤੱਕ ਪਹੁੰਚਣ ਦੇ ਯਤਨ ਅਸਫਲ ਰਹਿਣ ਕਾਰਨ ਆਮ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ ਅਤੇ ਬੇਚੈਨੀ ਵਧਦੀ ਜਾ ਰਹੀ ਹੈ। ਭਗਵੰਤ ਮਾਨ ਨੇ ਫਤਹਿਵੀਰ ਸਿੰਘ ਲਈ ਦੇਸ਼ ਵਿਦੇਸ਼ 'ਚ ਲੱਖਾਂ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਲਈ ਸਮੁੱਚੀ ਸੰਗਤ ਨੂੰ ਨਤਮਸਤਕ ਹੋਣ ਦੇ ਨਾਲ-ਨਾਲ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਭਵਿੱਖ 'ਚ ਅਜਿਹੀ ਚੁਣੌਤੀ ਨਾਲ ਤੁਰੰਤ ਨਿਪਟੇ ਜਾਣ ਲਈ ਨਾ ਕੇਵਲ ਪੰਜਾਬ ਬਲਕਿ ਹਰੇਕ ਸੂਬੇ 'ਚ ਅਤਿ ਆਧੁਨਿਕ ਮਸ਼ੀਨਰੀ ਐਨਡੀਆਰਐਫ ਜਾਂ ਮਾਹਿਰਾਂ ਦੇ ਹੋਰ ਸੈਂਟਰਾਂ ਨੂੰ ਉਪਲਬਧ ਕਰਵਾਏ ਜਾਣ।

Fatehveer Singh rescue operation Fatehveer Singh rescue operation

ਭਗਵੰਤ ਮਾਨ ਨੇ ਕਿਹਾ ਕਿ ਉਹ ਆਗਾਮੀ ਬਜਟ ਸੈਸ਼ਨ ਦੌਰਾਨ ਇਸ ਤਰ੍ਹਾਂ ਦੇ ਅਤਿ-ਆਧੁਨਿਕ ਮਸ਼ੀਨਰੀ ਅਤੇ ਯੰਤਰਾਂ ਲਈ ਵਿਸ਼ੇਸ਼ ਬਜਟ ਤਜਵੀਜ਼ ਪੇਸ਼ ਕਰਨਗੇ। ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ 'ਚ ਜਾਂ ਆਲੇ-ਦੁਆਲੇ ਅਜਿਹੇ ਬੋਰਵੈਲ ਹਨ ਤਾਂ ਉਨ੍ਹਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਲੋਕ ਖ਼ੁਦ ਹੀ ਕਰ ਲੈਣ ਅਤੇ ਅਜਿਹੇ ਬਚਾਅ ਪੱਖੀ ਕੰਮ ਲਈ ਸਰਕਾਰਾਂ ਤੋਂ ਉਮੀਦ ਨਾ ਕਰਨ ਕਿਉਂਕਿ ਆਮ ਲੋਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚੁਨੌਤੀਆਂ ਸਰਕਾਰਾਂ ਦੇ ਏਜੰਡੇ 'ਤੇ ਨਹੀਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement