ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਸੂਬੇ ਦੇ ਲੋਕਾਂ ਦਾ ਭਲਾ ਕਰਨ ਦਾ ਸੁਨਹਿਰਾ ਮੌਕਾ: ਚੀਮਾ
Published : Jun 10, 2019, 7:37 pm IST
Updated : Jun 10, 2019, 7:38 pm IST
SHARE ARTICLE
Harpal Cheema
Harpal Cheema

ਲੋਕ ਸਭਾ ਚੋਣਾਂ ਤੇ ਬਿਜਲੀ ਅੰਦੋਲਨ ਨੂੰ ਲੈ ਕੇ ‘ਆਪ’ ਨੇ ਕੀਤੀ ਲੰਮੀ ਬੈਠਕ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਲੋਕ ਸਭਾ ਚੋਣਾਂ (2019) ਬਾਰੇ ਗਹਿਰ-ਗੰਭੀਰ ਮੰਥਨ ਕਰਨ ਦੇ ਨਾਲ ਨਾਲ ਸੂਬੇ ਦੇ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨਾਲ ਸਿੱਧਾ ਜੁੜੇ ਮਹਿੰਗੀ ਬਿਜਲੀ ਅਤੇ ਨਖਿੱਧ ਸਿਹਤ ਅਤੇ ਸਿੱਖਿਆ ਸੇਵਾਵਾਂ ਵਰਗੇ ਮੁੱਦਿਆਂ 'ਤੇ ਵੀ ਵਿਚਾਰ-ਚਰਚਾ ਕੀਤੀ ਅਤੇ ਵਾਰ-ਵਾਰ ਮਹਿੰਗੀ ਕੀਤੀ ਜਾ ਰਹੀ ਬਿਜਲੀ ਦੇ ਵਿਰੋਧ 'ਚ ਸੂਬਾ ਪੱਧਰੀ 'ਬਿਜਲੀ ਅੰਦੋਲਨ' ਵਿੱਢਣ ਦੀ ਰੂਪ ਰੇਖਾ ਵਿਚਾਰੀ।

Harpal CheemaHarpal Cheema

ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕਈ ਘੰਟੇ ਚੱਲੀ ਇਸ ਬੈਠਕ 'ਚ ਕੋਰ ਕਮੇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਨਾਲ ਵੀ ਇੱਕ-ਇੱਕ ਕਰਕੇ ਚੋਣਾਂ ਸੰਬੰਧੀ ਫੀਡਬੈਕ ਅਤੇ ਸੁਝਾਅ ਲਏ ਗਏ ਤਾਂ ਕਿ ਭਵਿੱਖ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਰਪੇਸ਼ ਕਮੀਆਂ ਨੂੰ ਦੂਰ ਕੀਤਾ ਜਾ ਸਕੇ।

Principal BudhramPrincipal Budhram

ਲੰਬੀ ਬੈਠਕ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਛੇਤੀ ਹੀ 'ਬਿਜਲੀ ਅੰਦੋਲਨ' ਦੀ ਰੂਪ ਰੇਖਾ ਐਲਾਨ ਦਿੱਤੀ ਜਾਵੇਗੀ ਅਤੇ ਸਰਕਾਰ ਨੂੰ ਬਿਜਲੀ ਦੇ ਵਾਰ-ਵਾਰ ਵਧਾਏ ਜਾ ਰਹੇ ਰੇਟ ਘੱਟ ਕਰਨ ਲਈ ਮਜਬੂਰ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ 'ਚ ਚੀਮਾ ਨੇ ਨਵੇਂ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਬਿਜਲੀ ਮੰਤਰਾਲੇ ਦਾ ਕਾਰਜਭਾਰ ਸੰਭਾਲ ਕੇ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਦੇਣ

ਅਤੇ ਕਾਂਗਰਸ ਖ਼ਾਸ ਕਰਕੇ ਕੈਪਟਨ ਅਮਰਿੰਦਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤਾ ਗਿਆ ਉਹ ਵਾਅਦਾ ਪੂਰਾ ਕਰਨ ਜਿਸ 'ਚ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਗਏ ਪੰਜਾਬ ਅਤੇ ਲੋਕ ਮਾਰੂ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ ਸਰਕਾਰ ਬਣਨ 'ਤੇ ਤੁਰੰਤ ਰੱਦ ਕਰਨ ਦੇ ਵਚਨ ਦਿੱਤੇ ਗਏ ਸਨ ਪਰੰਤੂ ਸਰਕਾਰ ਬਣਨ 'ਤੇ ਕੈਪਟਨ ਅਮਰਿੰਦਰ ਸਿੰਘ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਰਲ ਗਏ ਹਨ।

Navjot Singh SidhuNavjot Singh Sidhu

ਇਸ ਲਈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਲੋਕਾਂ ਦਾ ਭਲਾ ਕਰਨ ਅਤੇ ਕਾਂਗਰਸ ਦੇ ਚੋਣ ਮੈਨੀਫੈਸਟੋ ਦਾ ਵਾਅਦਾ ਪੂਰਾ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ। ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਕੋਰ ਕਮੇਟੀ ਦੀ ਵਿਚਾਰ ਚਰਚਾ ਅਤੇ ਉਮੀਦਵਾਰਾਂ ਦੀ ਫੀਡਬੈਕ 'ਤੇ ਆਧਾਰਿਤ ਇੱਕ ਵਿਸਥਾਰ ਰਿਵਿਊ ਰਿਪੋਰਟ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਰਾਹੀਂ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਾਰਟੀ ਨੂੰ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਨਵੇਂ ਜੋਸ਼ ਨਾਲ ਮਜ਼ਬੂਤ ਕੀਤਾ ਜਾਵੇਗਾ। ਚੀਮਾ ਨੇ ਸਪਸ਼ਟ ਕੀਤਾ ਕਿ ਪਾਰਟੀ ਦਾ ਢਾਂਚਾ ਭੰਗ ਨਹੀਂ ਕੀਤਾ ਜਾਵੇਗਾ ਬਲਕਿ ਇਸ 'ਚ ਹੋਰ ਅਹੁਦੇਦਾਰਾਂ ਨੂੰ ਜੋੜ ਕੇ ਵਧੇਰੇ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਕੋਰ ਕਮੇਟੀ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ, ਗੈਰੀ ਬੜਿੰਗ, ਗੁਰਦਿੱਤ ਸਿੰਘ ਸੇਖੋਂ,

ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਮਨਜੀਤ ਸਿੰਘ ਸਿੱਧੂ, ਰਾਜਸੀ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪਾਰਟੀ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਜਸਟਿਸ ਜੋਰਾ ਸਿੰਘ, ਕਾਕਾ ਸ਼ਰਾਂ, ਬਨਦੀਪ ਸਿੰਘ ਬਨੀ ਦੂਲੋਂ, ਡਾ. ਤੇਜਪਾਲ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement