ਵਿਜੀਲੈਂਸ ਵਲੋਂ ਮਈ ਮਹੀਨੇ ’ਚ 16 ਮੁਲਾਜ਼ਮ ਤੇ 1 ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਕਾਬੂ
Published : Jun 10, 2019, 5:44 pm IST
Updated : Jun 10, 2019, 5:44 pm IST
SHARE ARTICLE
Vigilance nabs 16 officials, 1 private person in 12 bribery cases during May
Vigilance nabs 16 officials, 1 private person in 12 bribery cases during May

ਸਰਕਾਰੀ ਮੁਲਾਜ਼ਮਾਂ ’ਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 9 ਮੁਲਾਜ਼ਮ ਸ਼ਾਮਲ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਮਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰ ਕੇ 16 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 9 ਮੁਲਾਜ਼ਮ ਸ਼ਾਮਲ ਹਨ।

Bribe CaseBribe Case

ਇਸ ਸਬੰਧੀ ਚੀਫ਼ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਊਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਅਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵਲੋਂ ਭ੍ਰਿਸ਼ਟਾਚਾਰ ਸਬੰਧੀ 15 ਮਾਮਲਿਆਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 4 ਮੁਕੱਦਮੇ ਵੀ ਦਰਜ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜ਼ਾਮਾਂ ਦੀ ਪੁਖਤਾ ਪੜਤਾਲ ਲਈ ਇਕ ਹੋਰ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ।

Bribe CaseBribe Case

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਦੋ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਸਰਕਾਰੀ ਮੁਲਾਜ਼ਮਾਂ ਨੂੰ ਸਜ਼ਾਵਾਂ ਤੇ ਜੁਰਮਾਨੇ ਕੀਤੇ ਹਨ ਜਿਨ੍ਹਾਂ ਵਿਚ ਮੋਗਾ ਵਿਖੇ ਤੈਨਾਤ ਕਾਨੂੰਗੋ ਗੁਰਮੇਲ ਸਿੰਘ ਅਤੇ ਪਟਾਵਰੀ ਸੋਹਨ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4-4 ਸਾਲ ਦੀ ਕੈਦ ਅਤੇ ਪੰਜ-ਪੰਜ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਇਸ ਤਰ੍ਹਾਂ ਦੂਜੇ ਕੇਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜ ਘਨੌਰ ਜਿਲਾ ਪਟਿਆਲਾ ਵਿਖੇ ਤਾਇਨਾਤ ਲੈਕਚਰਾਰ ਅਰਮਾਨ ਕੁਮਾਰ ਨੂੰ ਪਟਿਆਲਾ ਦੀ  ਅਦਾਲਤ ਵਲੋਂ 5 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement