
ਸ਼੍ਰੋਮਣੀ ਅਕਾਲੀ ਦੀ ਅਹਿਮ ਆਗੂ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ..........
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦੀ ਅਹਿਮ ਆਗੂ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਜ਼ਾਨਾ ਸਪੋਕਸਮੈਨ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ।
Bibi Kiranjot Kaur
ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਗੋਵਾਲ ਵਲੋਂ ਗੁਰਧਾਮਾਂ ਚ ਪ੍ਰਸ਼ਾਦਿ ਤੇ ਲੰਗਰ ਵਰਤਾਉਣ ਦੀ ਆਗਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗਣ ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਨਾ ਸਿੱਖ ਕੌਮ ਦੀ ਅਣਖ ਖਤਮ ਕਰ ਦਿਤੀ ਹੈ। ਸਿੱਖ ਕੌਮ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ।
Bhai Gobind Singh Longowal
ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਲੰਬੇ ਸੰਘਰਸ਼ ਬਾਦ ਹੋਂਦ ਵਿੱਚ ਆਈ। ਪਰ ਇਹ ਹੈਰਾਨੀ ਭਰਿਆ ਹੈ ਕਿ ਦੇਗ ਤੇ ਲੰਗਰ ਵਰਤਾਉਣ ਲਈ ਸਰਕਾਰੀ ਆਗਿਆ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿੱਖ ਕੇ ਮੰਗੀ ਜਾ ਰਹੀ ਹੈ।
Narendra Modi
ਕਰੋਨਾ ਘਾਤਕ ਬਿਮਾਰੀ ਹੈ ਤੇ ਸਿਹਤ ਵਿਭਾਗ ਦੇ ਮਾਹਰਾਂ ਨੇ ਇਸ ਸਬੰਧੀ ਹਿਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਲੰਗਰ, ਪੀੜਤਾਂ ਪ੍ਰਵਾਰਾਂ ਨੂੰ ਵੰਡੇ ਪਰ ਉਸ ਸਮੇਂ ਸਰਕਾਰ ਨੇ ਇਤਰਾਜ਼ ਕਿਉਂ ਨਾ ਕੀਤਾ।
Coronavirus
ਸ਼੍ਰੀ ਦਰਬਾਰ ਸਾਹਿਬ ਤੇ ਹੋਰ ਗੁਰਧਾਮਾਂ ਚ ਪੂਰੀਆਂ ਸਾਵਧਾਨੀਆਂ ਵਰਤੀਆਂ ਜਾਂਦੀਆਂ ਹਨ। ਸਿੱਖ ਮਰਿਯਾਦਾ ਮੁਤਾਬਕ ਦੇਗ ਤੇ ਲੰਗਰ ਤਿਆਰ ਹੁੰਦਾ ਹੈ। ਕੜਾਹ ਪ੍ਰਸ਼ਾਦਿ ਤਿਆਰ ਕਰਨ ਦੀ ਵਿੱਧੀ ਸਿੱਖ ਪਰੰਪਰਾਵਾਂ ਅਨੁਸਾਰ ਹੈ ਤੇ ਇਸ ਸਬੰਧੀ ਬਕਾਇਦਾ ਅਰਦਾਸ ਕੀਤੀ ਜਾਂਦੀ ਹੈ।
ਪਰ ਅਫਸੋਸ ਹੈ ਕਿ ਦੇਗ ਵਰਤਾਉਣ ਲਈ ਪੱਤਰ ਮੋਦੀ ਸਾਹਿਬ ਨੂੰ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰ ਲਿੱਖ ਕੇ ਆਗਿਆ ਮੰਗੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ