ਮੁੱਖ ਸਕੱਤਰ ਵੱਲੋਂ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਉਸਾਰੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Published : Jun 10, 2020, 6:13 pm IST
Updated : Jun 10, 2020, 6:13 pm IST
SHARE ARTICLE
Photo
Photo

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਮਈ, 2022 ਤੱਕ ਡੈਮ ਕਾਰਜਸ਼ੀਲ ਕਰਨ ਲਈ ਕਿਹਾ

ਚੰਡੀਗੜ੍ਹ, 10 ਜੂਨ: ਸੂਬੇ ਦੀ ਸਿੰਜਾਈ ਅਤੇ ਵਾਤਾਵਰਨ-ਪੱਖੀ ਬਿਜਲੀ ਉਤਪਾਦਨ ਦੀ ਸਮਰੱਥਾ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅੱਜ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਨਿਰਦੇਸ਼ ਦਿੱਤੇ ਕਿ ਮਈ, 2022 ਦੀ ਨਿਰਧਾਰਤ ਸਮਾਂ ਸੀਮਾ ਅਨੁਸਾਰ ਇਸ ਪ੍ਰਾਜੈਕਟ ਨੂੰ ਕਾਰਜਸ਼ੀਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਪ੍ਰਾਜੈਕਟ ਦਾ ਨਿਰਮਾਣ ਰਾਵੀ ਦਰਿਆ 'ਤੇ ਕੀਤਾ ਜਾ ਰਿਹਾ ਹੈ, ਜਿਸ ਨਾਲ ਦਰਿਆ ਦੇ ਪਾਣੀ ਦਾ ਵਹਾਅ ਪਾਕਿਸਤਾਨ ਨੂੰ ਘੱਟ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਪੰਜਾਬ ਅਤੇ ਜੰਮੂ-ਕਸ਼ਮੀਰ ਦੋਵੇਂ ਸੂਬਿਆਂ ਨੂੰ ਵੱਡਾ ਲਾਭ ਹੋਵੇਗਾ।

photophoto

ਸ਼ਾਹਪੁਰਕੰਡੀ ਡੈਮ ਨਿਰਮਾਣ ਬੋਰਡ ਦੀ ਸਟੈਂਡਿੰਗ ਕਮੇਟੀ ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਹ ਰਾਜ ਦਾ ਇਕ ਵੱਕਾਰੀ ਪ੍ਰਾਜੈਕਟ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਸਿੰਧ ਜਲ ਸੰਧੀ ਅਨੁਸਾਰ ਦੇਸ਼ ਰਾਵੀ ਦਰਿਆ ਦੀ ਸਮਰੱਥਾ ਨੂੰ ਪੂਰਨ ਰੂਪ ਵਿੱਚ ਵਰਤਣ ਦੇ ਯੋਗ ਹੋ ਜਾਵੇਗਾ। ਇਸ ਪ੍ਰਾਜੈਕਟ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ 55.50 ਮੀਟਰ ਉੱਚਾ ਡੈਮ, 7.7 ਕਿਲੋਮੀਟਰ ਲੰਬਾ ਹਾਈਡਲ ਚੈਨਲ ਅਤੇ 206 ਮੈਗਾਵਾਟ ਦੀ ਸਮਰੱਥਾ ਵਾਲੇ ਦੋ ਪਾਵਰ ਹਾਊਸ ਸ਼ਾਮਲ ਹਨ।

photophoto

ਇਸ ਪ੍ਰਾਜੈਕਟ ਰਾਹੀਂ ਪੰਜਾਬ ਵਿੱਚ ਤਕਰੀਬਨ 5000 ਹੈਕਟੇਅਰ ਅਤੇ ਜੰਮੂ ਕਸ਼ਮੀਰ ਵਿੱਚ ਤਕਰੀਬਨ 32173 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ। ਯੂ.ਬੀ.ਡੀ.ਸੀ. ਪ੍ਰਣਾਲੀ ਤਹਿਤ ਇਹ ਪ੍ਰਾਜੈਕਟ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਪ੍ਰਦਾਨ ਕਰੇਗਾ। ਰਣਜੀਤ ਸਾਗਰ ਡੈਮ ਲਈ ਸ਼ਾਹਪੁਰਕੰਡੀ ਡੈਮ ਸੰਤੁਲਨ ਭੰਡਾਰ ਵਜੋਂ ਕੰਮ ਕਰੇਗਾ ਅਤੇ ਇਸ ਨੂੰ ਪੀਕਿੰਗ ਪਾਵਰ ਸਟੇਸ਼ਨ ਵਜੋਂ ਚਲਾਉਣ ਦੇ ਨਾਲ ਨਾਲ ਮੌਨਸੂਨ ਦੌਰਾਨ ਇਸ ਦੀ ਪੂਰੀ ਸਮਰੱਥਾ ਦੀ ਵਰਤੋਂ ਦੇ ਯੋਗ ਬਣਾਏਗਾ। ਇਹ ਪ੍ਰਾਜੈਕਟ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਸ੍ਰੀਮਤੀ ਵਿਨੀ ਮਹਾਜਨ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ।

photophoto

ਇਸ ਦੌਰਾਨ ਵਧੀਕ ਮੁੱਖ ਸਕੱਤਰ (ਪਾਵਰ) ਸ੍ਰੀ ਅਨਿਰੁਧ ਤਿਵਾੜੀ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ੍ਰੀ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ (ਜਲ ਸਰੋਤ) ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ (ਵਿੱਤ) ਸ੍ਰੀ ਕੇ.ਏ.ਪੀ. ਸਿਨਹਾ, ਪੰਜਾਬ ਸਰਕਾਰ ਦੇ ਤਕਨੀਕੀ ਸਲਾਹਕਾਰ ਸ੍ਰੀ ਰੌਬਿਨ ਸੰਧੂ, ਚੀਫ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰਾਜੈਕਟ) ਸ੍ਰੀ ਐਸ ਕੇ ਸਲੂਜਾ, ਚੀਫ ਇੰਜਨੀਅਰ (ਸ਼ਾਹਪੁਰਕੰਡੀ ਡੈਮ ਡਿਜ਼ਾਈਨ) ਸ੍ਰੀ ਆਈ.ਡੀ. ਗੋਇਲ, ਵਿੱਤ ਸਲਾਹਕਾਰ ਅਤੇ ਮੁੱਖ ਲੇਖਾ ਅਧਿਕਾਰੀ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸ੍ਰੀ ਸੁਰਿੰਦਰ ਮੋਹਨ ਹਾਜ਼ਰ ਸਨ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement