ਕਰਜ਼ੇ ਕਾਰਨ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
Published : Jun 10, 2020, 10:04 am IST
Updated : Jun 10, 2020, 10:10 am IST
SHARE ARTICLE
Farmer
Farmer

ਨੇੜਲੇ ਪਿੰਡ ਅੱਕਵਾਲੀ ਵਿਖੇ ਇਕ ਛੋਟੇ ਕਿਸਾਨ ਵਲੋਂ ਅਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ

ਬੋਹਾ, 9 ਜੂਨ (ਪਪ): ਨੇੜਲੇ ਪਿੰਡ ਅੱਕਵਾਲੀ ਵਿਖੇ ਇਕ ਛੋਟੇ ਕਿਸਾਨ ਵਲੋਂ ਅਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਲੀਲਾ ਸਿੰਘ (48)  ਪੁੱਤਰ ਕਰਤਾਰ ਸਿੰਘ ਨੇ ਇਕ ਬੈਂਕ ਤੋਂ ਕਰਜ਼ੇ ਦੀ ਲਿਮਿਟ ਬਣਾਈ ਹੋਈ ਸੀ ਅਤੇ ਘਰ ਦੀ ਕਬੀਲਦਾਰੀ ਕਾਰਨ ਉਸ ਉਤੇ ਹੋਰ ਵੀ ਬਹੁਤ ਸਾਰਾ ਕਰਜ਼ਾ ਚੜ੍ਹ  ਗਿਆ ਸੀ। ਇਸ  ਕਰਜ਼ੇ ਦੀਆਂ ਕਿਸ਼ਤਾਂ ਨਾ ਭਰ ਸਕਣ ਕਾਰਨ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ।

Farmers commit suicide due to economic hardshipFarmer

ਬੀਤੀ ਰਾਤ ਇਸ ਤਣਾਅ ਦੇ ਚਲਦਿਆਂ ਉਸ ਅਪਣੇ ਖੇਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਕੇਸ ਦੀ ਤਫ਼ਤੀਸ਼ ਕਰ ਰਹੇ ਥਾਣਾ ਬੋਹਾ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਸਿਆ ਕਿ ਬੋਹਾ ਪੁਲਿਸ ਨੇ ਇਸ ਮਾਮਲੇ ਵਿਚ ਆਈਪੀਸੀ ਦੀ ਧਾਰਾ 174 ਅਧੀਨ ਕਾਰਵਾਈ ਕਰ ਕੇ ਪੋਸਟ ਮਾਰਟਮ ਤੋ ਬਾਅਦ ਲਾਸ਼ ਉਸ ਦੇ ਵਾਰਸ਼ਾ ਦੇ ਹਵਾਲੇ ਕਰ ਦਿਤੀ ਹੈ। ਪਿੰਡ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ ਗ਼ਰੀਬ ਕਿਸਾਨ ਦੇ ਪਰਵਾਰ ਨੂੰ ਤਰੁਤ ਆਰਥਕ ਰਾਹਤ ਦੇਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement