ਮੋਦੀ ਨੇ ਸੂਬਿਆਂ ਦੇ ਅਤੇ ਕੈਪਟਨ ਨੇ ਪੰਚਾਇਤਾਂ ਦੇ ਵਿੱਤੀ ਅਧਿਕਾਰਾਂ 'ਤੇ ਮਾਰਿਆ ਡਾਕਾ : ਹਰਪਾਲ ਚੀਮਾ
Published : Jun 10, 2020, 11:17 am IST
Updated : Jun 10, 2020, 11:17 am IST
SHARE ARTICLE
File
File

'ਆਪ' ਵਲੋਂ ਪੰਚਾਇਤੀ ਆਮਦਨ 'ਚ 30 ਫ਼ੀ ਸਦੀ ਸਰਕਾਰੀ ਕਟੌਤੀ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ

ਚੰਡੀਗੜ੍ਹ, 9 ਜੂਨ (ਨੀਲ ਭਲਿੰਦਰ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਵਲੋਂ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਹੋਣ ਵਾਲੀ ਹਰ ਪ੍ਰਕਾਰ ਦੀ ਆਮਦਨੀ 'ਚੋਂ 30 ਫ਼ੀ ਸਦੀ ਸਰਕਾਰੀ ਕਟੌਤੀ ਨੂੰ ਪੰਚਾਇਤਾਂ ਦੇ ਅਪਣੇ ਵਿੱਤੀ ਅਧਿਕਾਰਾਂ 'ਤੇ ਡਾਕਾ ਕਰਾਰ ਦਿਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਪੰਚਾਇਤਾਂ ਨੂੰ ਪੰਚਾਇਤੀ ਜ਼ਮੀਨਾਂ, ਛਪੜਾਂ ਅਤੇ ਦਰਖਤਾਂ ਜਾਂ ਦੁਕਾਨਾਂ ਆਦਿ ਤੋਂ ਹੋਣ ਵਾਲੀ ਹਰ ਪ੍ਰਕਾਰ ਦੀ ਆਮਦਨੀ 'ਚ ਕਟੌਤੀ ਦੀ ਦਰ 20 ਫ਼ੀ ਸਦੀ ਤੋਂ ਵਧਾ ਕੇ 30 ਫ਼ੀ ਸਦੀ ਕਰ ਦਿਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਇਹ ਫ਼ੈਸਲਾ ਤੁਰਤ ਵਾਪਸ ਲਵੇ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਤਾਲਾਬਦੰਦੀ ਦੌਰਾਨ ਕਾਂਗਰਸ ਦੀ ਸਰਕਾਰ ਵਲੋਂ ਪੰਚਾਇਤਾਂ ਦੇ ਵਿੱਤੀ ਅਧਿਕਾਰਾਂ 'ਤੇ ਠੀਕ ਉਸੇ ਤਰ੍ਹਾਂ ਡਾਕਾ ਮਾਰਿਆ ਗਿਆ ਹੈ, ਜਿਵੇਂ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਸਮੇਤ ਹੋਰ ਸੂਬਿਆਂ ਦੇ ਅਧਿਕਾਰ ਅਤੇ ਵਿੱਤੀ ਸੋਮੇ ਲੁੱਟਣ ਲੱਗੀ ਹੋਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਂ 'ਤੇ ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ ਦਾ ਢੰਡੋਰਾ ਪਿੱਟਣ ਵਾਲੀ ਕਾਂਗਰਸ ਸਪਸ਼ਟ ਕਰੇ ਕਿ ਕੀ ਸਰਕਾਰ ਵਲੋਂ ਸੰਮਤੀਆਂ ਦੀ ਆੜ 'ਚ ਪਿੰਡਾਂ ਦੀਆਂ ਪੰਚਾਇਤਾਂ ਦੀ ਆਮਦਨ 'ਚ ਸਿੱਧਾ 30 ਫ਼ੀ ਸਦੀ ਕੱਟ ਪੰਚਾਇਤੀ ਰਾਜ ਪ੍ਰਣਾਲੀ ਨੂੰ ਸੱਚਮੁੱਚ ਮਜ਼ਬੂਤ ਕਰਨ ਵਾਲਾ ਹੈ? ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤਾਂ ਦੀ ਆਮਦਨੀ 'ਤੇ ਸਰਕਾਰੀ ਡਾਕੇ ਨੇ ਸਾਬਤ ਕਰ ਦਿਤਾ ਹੈ ਕਿ ਸਰਕਾਰ ਵਿੱਤੀ ਅਤੇ ਬੌਧਿਕ ਦੋਵੇਂ ਪਾਸਿਉਂ ਦੀਵਾਲੀਆ ਹੋ ਚੁੱਕੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਪੰਜਾਬ ਇਸ ਮਾਰੂ ਫ਼ੈਸਲੇ ਨੂੰ ਵਿਧਾਨ ਸਭਾ ਤੋਂ ਲੈ ਕੇ ਸੰਸਦ ਤਕ ਚੁੱਕੇਗੀ ਅਤੇ ਕਾਂਗਰਸ ਹਾਈਕਮਾਨ ਨੂੰ ਵੀ ਕਟਹਿਰੇ 'ਚ ਖੜ੍ਹਾ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement