ਪੰਜਾਬ ਦੇ ਮੁੱਖ ਮੰਤਰੀ ਵਲੋਂ ਜਨਤਕ ਤੇ ਇਮਾਰਤੀ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼
Published : Jun 10, 2020, 7:46 am IST
Updated : Jun 10, 2020, 7:52 am IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਵਲੋਂ ਜਨਤਕ ਤੇ ਇਮਾਰਤੀ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 9 ਜੂਨ (ਸਪੋਕਸਮੈਨ ਸਮਾਚਾਰ ਸੇਵਾ):  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਜਨਤਕ ਤੇ ਇਮਾਰਤੀ ਨਿਰਮਾਣ ਦੇ ਅਹਿਮ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਸੂਬੇ ਵਿਚ ਚਲ ਰਹੇ ਸੜਕੀ ਤੇ ਪੁਲਾਂ ਦੇ ਕੰਮਾਂ ਨੂੰ ਮੌਜੂਦਾ ਤੇ ਅਗਲੇ ਵਿਤੀ ਵਰ੍ਹੇ ਵਿਚ ਪੂਰਾ ਕਰਨ ਲਈ 200 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਸੂਬੇ ਦੇ ਅਹਿਮ ਪ੍ਰਾਜੈਕਟਾਂ ਬਾਰੇ ਬਣੀ ਕੈਬਨਿਟ ਦੀ ਉਚ ਤਾਕਤੀ ਕਮੇਟੀ ਦੀ ਵੀਡੀਉ ਕਾਨਫ਼ਰੰਸ ਮੀਟਿੰਗ ਵਿਚ ਦਿਤੇ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸਣੇ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

Amarinder SinghAmarinder Singh

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 200 ਕਰੋੜ ਰੁਪਏ ਹੋਰ ਮਨਜ਼ੂਰ ਕਰਨ ਨਾਲ ਸੂਬੇ ਵਿਚ ਚੱਲ ਰਹੇ ਸੜਕੀ ਅਤੇ ਇਮਾਰਤੀ ਪ੍ਰਾਜੈਕਟਾਂ ਨੂੰ ਹੋਰ ਹੁਲਾਰਾ ਮਿਲੇਗਾ ਜਿਸ ਦਾ ਪਹਿਲਾ ਬਜਟ 854 ਕਰੋੜ ਰੁਪਏ ਦੀ ਲਾਗਤ ਦਾ ਸੀ। ਨਵੇਂ ਫ਼ੰਡ ਜਾਰੀ ਕਰਨ ਨਾਲ ਹੁਣ ਕੁਲ ਬਜਟ ਵੱਧ ਕੇ 1054 ਕਰੋੜ ਰੁਪਏ ਹੋ ਗਿਆ। ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ 356 ਕਰੋੜ ਰੁਪਏ ਦੀ ਲਾਗਤ ਦੇ ਚਲ ਰਹੇ ਇਮਾਰਤੀ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੇ ਨਿਰਦੇਸ਼ ਦਿਤੇ। ਸੂਬੇ ਵਿਚ ਕੌਮੀ ਹਾਈਵੇਜ਼ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਉਹ ਜੰਗਲਾਤ ਵਿਭਾਗ ਤੋਂ ਮਨਜ਼ੂਰੀ, ਜ਼ਮੀਨ ਐਕਵਾਇਰ ਅਤੇ ਵਰਤੋਂ ਲਈ ਤਬਦੀਲੀ ਆਦਿ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਉਤੇ ਧਿਆਨ ਕੇਂਦਰਤ ਕਰਨ। ਸੂਬੇ ਦੇ ਲੋਕਾਂ ਦੇ ਹਿਤ ਵਿਚ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਮਹੱਤਵਪੂਰਨ ਦਸਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਇਸ ਕੰਮ ਵਿਚ ਰੁਕਾਵਟਾਂ ਨੂੰ ਦੂਰ ਕਰਨ ਲਈ ਢੁੱਕਵੇਂ ਅਤੇ ਤੁਰਤ ਕਦਮ ਚੁੱਕਣ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement