
ਸਰਬਸੰਮਤੀ ਨਾਲ ਪਾਸ ਕੀਤੇ ਮਤਿਆਂ ਦੀ ਕਾਪੀ ਡਿਪਟੀ ਕਮਿਸ਼ਨਰ ਨੂੰ ਸੌਂਪੀ
ਸੰਗਰੂਰ : ਕਰੋਨਾ ਵਾਇਰਸ ਮਾਹਮਾਰੀ ਨੇ ਹਰ ਕਿਸੇ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਵੱਡੀ ਗਿਣਤੀ ਕਾਮੇ ਬੇਰੁਜ਼ਗਾਰ ਹੋ ਗਏ ਹਨ। ਕਿਸਾਨਾਂ ਨੂੰ ਭਾਰੀ ਦਿੱਕਤਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਕਰੋਨਾ ਵਾਇਰਸ ਤੋਂ ਬਾਅਦ ਹੋਈ ਤਾਲਾਬੰਦੀ ਹਰ ਵਰਗ 'ਤੇ ਅਪਣਾ ਮਾਰੂ ਪ੍ਰਭਾਵ ਪਾਇਆ ਹੈ। ਇਸ ਔਖੀ ਘੜੀ ਪੀੜਤ ਲੋਕਾਂ ਦੀ ਆਵਾਜ਼ ਪ੍ਰਸ਼ਾਸਨ ਤਕ ਪਹੁੰਚਾਉਣ ਲਈ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ 'ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।
meeting
ਮੀਟਿੰਗ ਵਿਚ ਸੀਨੀਅਰ ਅਕਾਲੀ ਆਗੂਆਂ ਤੋਂ ਇਲਾਵਾ ਚੋਣਵੇਂ ਕਿਸਾਨ, ਮਜ਼ਦੂਰ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਬ ਸੰਮਤੀ ਨਾਲ ਕਈ ਮਤੇ ਪਾਸ ਕੀਤੇ ਗਏ ਜਿਨ੍ਹਾਂ ਦੀ ਕਾਪੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵੱਲ ਭੇਜ ਕੇ ਲੋਕ ਮਸਲਿਆਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਗਈ।
Parminder Singh Dhindsa
ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤਿਆਂ 'ਚ ਕੇਂਦਰ ਸਰਕਾਰ ਵਲੋਂ ਕਿਸਾਨ ਸੁਧਾਰ ਦੇ ਨਾਂ 'ਤੇ ਪਾਸ ਕੀਤੇ ਗਏ ਆਰਡੀਨੈਂਸਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ। ਪਾਸ ਕੀਤੇ ਮਤੇ ਮੁਤਾਬਕ ਇਨ੍ਹਾਂ ਆਰਡੀਨੈਂਸਾਂ ਦੇ ਅਮਲ ਨਾਲ ਜਿਥੇ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਉਪਰ ਅਸਰ ਪਵੇਗਾ, ਉਥੇ ਕਿਸਾਨਾਂ ਦੀ ਨਿਚਸਿਤ ਆਮਦਨ ਵੀ ਪ੍ਰਭਾਵਿਤ ਹੋਵੇਗੀ।
Parminder Singh Dhindsa
ਮਤਿਆਂ 'ਚ ਪੰਜਾਬ ਸਰਕਾਰ ਵਲੋਂ ਇਨ੍ਹਾਂ ਆਰਡੀਨੈਂਸਾਂ ਖਿਲਾਫ਼ ਕੋਈ ਠੋਸ ਰਣਨੀਤੀ ਨਾ ਬਣਾਉਣ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਖੇਤੀ ਤੇ ਮੰਡੀ ਢਾਂਚੇ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਢੁਕਵੇਂ ਫ਼ੈਸਲੇ ਲੈਣ ਦੀ ਮੰਗ ਕੀਤੀ ਗਈ। ਇਸ ਤਰ੍ਹਾਂ ਮਤਾ ਪਾਸ ਕਰ ਕੇ ਖੇਤੀ ਟਿਊਬਵੈਲਾਂ 'ਤੇ ਬਿੱਲ ਲਾਉਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ ਗਈ। ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।
Parminder Singh Dhindsa
ਇਸ ਤੋਂ ਇਲਾਵਾ ਸ਼ਰਾਬ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਨਕਲੀ ਬੀਜ਼ ਮਾਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਵੀ ਮਤਾ ਪਾਸ ਕਰਦਿਆਂ ਜਲਦ ਇਨਸਾਫ਼ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪਾਸ ਕੀਤੇ ਮਤਿਆਂ ਰਾਹੀਂ ਸਿਹਤ ਖੇਤਰ ਦੇ ਮੁਢਲੇ ਢਾਂਚੇ 'ਤੇ ਖਰਚ ਕਰਨ ਦੇ ਨਾਲ ਨਾਲ ਗ਼ਰੀਬ ਤੇ ਲੋੜਵੰਦਾਂ ਦੀਆਂ ਮੁਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਅੱਗੇ ਹੋ ਕੇ ਮੱਦਦ ਕਰਨ ਦੀ ਮੰਗ ਵੀ ਕੀਤੀ ਗਈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ