ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦਿਤੀ ਜਾਵੇਗੀ: ਕੈਪਟਨ
Published : Jun 10, 2020, 9:58 am IST
Updated : Jun 10, 2020, 10:41 am IST
SHARE ARTICLE
Amarinder Singh
Amarinder Singh

ਕਿਸਾਨਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਪਾਉਣ ਦੀ ਅਪੀਲ

ਚੰਡੀਗੜ੍ਹ, 9 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਭਲਕ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫ਼ਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿਤਾ ਗਿਆ ਹੈ।

ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਅਪਣੇ ਸੁਨੇਹੇ ਵਿਚ ਮੁੱਖ ਮੰਤਰੀ ਵਲੋਂ ਉਨ੍ਹਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵਲੋਂ ਸਮੇਂ-ਸਮੇਂ ਦਿਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿਚ ਲਿਆਉਣ ਲਈ ਅਪੀਲ ਕੀਤੀ ਗਈ। ਉਨ੍ਹਾਂ ਚੇਤਾਵਨੀ ਦਿਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰ ਭਾਰਤ ਵਿਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ।

FileFile

ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨ੍ਹਾਂ ਵਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿਚ ਹਾੜ੍ਹੀ ਦਾ ਸੀਜ਼ਨ ਸਫ਼ਲਤਾ ਨਾਲ ਨੇਪਰੇ ਚਾੜ੍ਹਿਆ ਗਿਆ ਹੈ, 'ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ  ਲਈ ਅਪੀਲ ਕੀਤੀ ਹੈ।

ਕਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿਚ ਸੂਬੇ ਭਰ ਦੀਆਂ 400 ਮੰਡੀਆਂ ਵਿਚੋਂ ਕੋਰੋਨਾ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਸਫ਼ਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪ੍ਰਕ੍ਰਿਆ, ਜਿਸ ਨੂੰ ਕਿਸਾਨਾਂ ਵਲੋਂ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜ੍ਹਾਇਆ ਗਿਆ,  ਦੌਰਾਨ ਸਮਾਜਕ ਦੂਰੀ ਦੇ ਨਿਯਮਾਂ ਦੀ ਸਫ਼ਲਤਾ ਸਹਿਤ ਪਾਲਣਾ ਨੂੰ ਦਰਸਾਉਂਦਾ ਹੈ।

ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਰ ਕੀਤੀ ਗਈ ਜਿਸ ਖਾਤਰ ਪੰਜਾਬ ਸਰਕਾਰ ਵਲੋਂ ਇਸ ਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇ ਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿਚ ਮਹਾਂਮਾਰੀ ਦੇ ਵੱਧ ਖ਼ਤਰਿਆਂ ਨੂੰ ਵੇਖਦਿਆਂ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਤ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਦਾ ਸਾਥ ਦੇਣ 'ਤੇ Sidhu Moosewala ਦੇ ਪਿਤਾ 'ਤੇ ਸਵਾਲ ਹੋਏ ਖੜ੍ਹੇ, ਸਿੱਖ ਚਿੰਤਕ ਨੇ ਕਿਹਾ | Latest News

19 May 2024 8:37 AM

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM
Advertisement