ਕਰੋਨਾ ਨਾਲ ਨਿਪਟਣ ਲਈ ਮਾਲ ਵਿਭਾਗ ਨੇ ਵਿਭਾਗਾਂ ਤੇ ਡਿਪਟੀ ਕਮਿਸ਼ਨਰਾਂ ਨੂੰ 300 ਕਰੋੜ ਰੁ ਵੰਡੇ: ਕਾਂਗੜ
Published : Jun 10, 2020, 5:56 pm IST
Updated : Jun 10, 2020, 5:56 pm IST
SHARE ARTICLE
Photo
Photo

ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਸ ਬੀਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ।

ਚੰਡੀਗੜ੍ਹ, 10 ਜੂਨ : ਕਰੋਨਾ ਦੀ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਰਾਹੀਂ ਵੱਖ-ਵੱਖ ਵਿਭਾਗਾਂ ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 300 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ, ਇਹ ਜਾਣਕਾਰੀ ਅੱਜ ਇਥੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ  ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 300 ਕਰੋੜ ਵਿਚੋਂ 200 ਕਰੋੜ ਰੁਪਏ ਵੱਖ-ਵੱਖ ਵਿਭਾਗਾਂ ਨੂੰ ਜਦਕਿ 100 ਰੁਪਏ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੰਡੇ ਗਏ ਹਨ। ਸ਼੍ਰੀ ਕਾਂਗੜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਵੰਡੇ ਗਏ 100 ਕਰੋੜ ਰੁਪਏ ਵਿੱਚੋਂ 98 ਕਰੋੜ ਰੁਪਏ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿੱਚ ਭੇਜਣ, ਸੁੱਕਾ ਰਾਸ਼ਨ ਵੰਡਣ ਅਤੇ ਏਕਾਂਤਵਾਸ ਕੀਤੇ ਲੋਕਾਂ 'ਤੇ ਖਰਚੇ ਗਏ ਹਨ।   ਕੈਬਨਿਟ ਮੰਤਰੀ ਨੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਨੂੰ ਪੰਜਾਬ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਕਿਹਾ ਕਿ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਕੋਵਿਡ-19 ਨਾਲ ਨਿਪਟਣ ਲਈ ਨੋਡਲ ਵਿਭਾਗ ਦੇ ਤੌਰ 'ਤੇ ਕੰਮ ਕਰ ਰਿਹਾ ਹੈ।

photophoto

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਰੋਨਾ ਦੀ ਮਹਾਂਮਾਰੀ ਦੇ ਸਬੰਧ ਵਿੱਚ ਤਾਲਾਬੰਦੀ ਐਲਾਨਣ ਤੋਂ ਪਹਿਲਾਂ ਹੀ ਵਿਭਾਗ ਦੇ ਡਿਜ਼ਾਸਟਰ ਮੈਨੇਜਮੈਂਟ ਵਿੰਗ ਨੇ ਸਿਹਤ ਵਿਭਾਗ ਨੂੰ 25 ਕਰੋੜ ਰੁਪਏ ਇਸ ਬੀਮਾਰੀ ਨਾਲ ਲੜਨ ਲਈ ਜਾਰੀ ਕਰ ਦਿੱਤੇ ਸਨ। ਸ੍ਰੀ ਕਾਂਗੜ ਨੇ ਦੱਸਿਆ ਕਿ ਇਸ ਬੀਮਾਰੀ ਦੇ ਖਾਤਮੇ ਲਈ ਭਾਰਤ ਸਰਕਾਰ ਵੱਲੋਂ ਪ੍ਰਾਪਤ ਰਾਸੀ ਅਤੇ  ਪੰਜਾਬ ਸਰਕਾਰ ਵੱਲੋਂ ਆਪਣੇ ਖਜਾਨੇ ਵਿਚੋਂ  ਜੋ ਡਿਜਾਸਟਰ ਮੈਨੇਜਮੈਂਟ ਲਈ ਪ੍ਰਾਪਤ ਹੋਇਆ ਸੀ ਉਹ ਵੱਖ-ਵੱਖ ਵਿਭਾਗਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀਆਂ ਮੰਗਾਂ ਅਨੁਸਾਰ ਉਨ੍ਹਾਂ ਨੂੰ ਜਾਰੀ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਵਿਭਾਗਾਂ ਅਤੇ ਜ਼ਿਲ੍ਹਿਆਂ ਦੀਆਂ ਮੰਗਾਂ ਤੇ ਮੁਸ਼ਕਿਲ਼ਾਂ ਨੂੰ ਤੁਰੰਤ ਹੱਲ ਕਰਨ ਲਈ ਸੂਬੇ ਦੀ ਕਾਰਜਕਾਰੀ ਕਮੇਟੀ ਦੀ ਰੋਜ਼ਾਨਾ ਮੁੱਖ ਸਕੱਤਰ ਦੀ ਅਗਵਾਈ ਵਿੱਚ ਮੀਟਿੰਗ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਟੈਲੀਫੋਨ 'ਤੇ ਹੱਲ ਕਰਨ ਲਈ 24 ਘੰਟੇ ਸਟਾਫ ਹਾਜ਼ਰ ਰਹਿੰਦਾ ਹੈ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਂਦਾ ਹੈ।

photophoto

ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਵਿੱਚ ਲੋਕਾਂ ਦੇ ਹੁਣ ਤੱਕ 11 ਹਜ਼ਾਰ ਤੋਂ ਵੱਧ ਸਵਾਲ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਭਾਵਿਤ ਵਿਅਕਤੀ ਨੂੰ ਕਿਸੇ ਕਿਸਮ ਦੀ ਲੋੜ ਹੋਵੇ ਤਾਂ ਉਹ ਤੁਰੰਤ ਉਥੋਂ ਦੇ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਨਾਲ ਸੰਪਰਕ ਕਰ ਕੇ ਮਦਦ ਹਾਂਸਲ ਕਰ ਸਕਦਾ ਹੈ। ਉਨ੍ਹਾਂ ਕਰੋਨਾ ਦੀ ਮਹਾਮਾਰੀ ਨਾਲ ਲੜਾਈ ਵਿੱਚ ਡਟੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਦੀ ਕਾਰਗੁਜ਼ਾਰੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਦੀ ਏਅਰਪੋਰਟ 'ਤੇ ਰਜਿਸਟਰੇਸ਼ਨ ਕਰਕੇ ਉਨ੍ਹਾਂ ਦੇ ਏਕਾਂਤਵਾਸ ਦੌਰਾਨ ਰੋਜ਼ਾਨਾ ਮੁਆਇਨਾ ਕਰ ਕੇ ਉਨ੍ਹਾਂ ਦਾ ਫਾਲੋਅਪ ਕੀਤਾ ਗਿਆ।

photophoto

ਕੋਵਿਡ ਦੇ ਲੱਛਣਾਂ ਵਾਲੇ ਲੋਕਾਂ ਨੂੰ ਵਿਭਾਗ ਦੇ ਨੋਡਲ ਅਫਸਰਾਂ ਵੱਲੋਂ ਜਿਥੇ ਸਟੇਟ ਕੁਆਰਨਟੀਨ ਸੈਂਟਰਾਂ ਵਿੱਚ ਲਿਜਾਇਆ ਗਿਆ ਉਥੇ ਬਿਨਾਂ ਲੱਛਣਾਂ ਵਾਲੇ ਲੋਕਾਂ ਨੂੰ ਘਰ ਭੇਜ ਕੇ ਸੈਲਫ ਕੁਆਰਨਟੀਨ ਵਿੱਚ ਰੱਖਿਆ ਗਿਆ। ਉਨ੍ਹਾਂ ਇਸ ਸੰਕਟ ਦੀ ਘੜੀ ਵਿੱਚ ਪੁਲਿਸ, ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੀ ਸੇਵਾ ਵਿੱਚ ਲੱਗੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਸ ਬੀਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ।

Punjab cm captain amrinder singhPunjab cm captain amrinder singh

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement