ਸਿੱਖ ਕੌਮ ਅਤੇ ਸੰਵਿਧਾਨ ਦੀ ਤੌਹੀਨ ਹੈ ਐਸਜੀਪੀਸੀ ਪ੍ਰਧਾਨ ਦਾ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ...
Published : Jun 10, 2020, 8:35 am IST
Updated : Jun 10, 2020, 8:35 am IST
SHARE ARTICLE
Baljinder Kaur
Baljinder Kaur

ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਮੰਗਿਆ ਹੈ

ਬਠਿੰਡਾ, 9 ਜੂਨ (ਨੀਲ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪਾਰਟੀ (ਬਾਦਲ ਦਲ) ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਸਖ਼ਤ ਇਤਰਾਜ਼ ਕੀਤਾ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਮੰਗਿਆ ਹੈ।

ਮੰਗਲਵਾਰ ਨੂੰ ਬਠਿੰਡਾ 'ਚ ਪ੍ਰੈਸ ਕਾਨਫਰੰਸ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਬਾਦਲ ਪ੍ਰਵਾਰ 'ਤੇ ਸਿੱਧਾ ਹਮਲਾ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਪਣੀ ਕੋਰ ਕਮੇਟੀ ਰਾਹੀਂ ਐਸਜੀਪੀਸੀ ਪ੍ਰਧਾਨ ਦਾ ਅਹੁਦਾ ਸਿੱਧੇ ਅਤੇ ਅਧਿਕਾਰਤ ਤੌਰ 'ਤੇ ਅਪਣੇ ਅਧੀਨ ਲੈ ਲਿਆ ਹੈ। ਜੋ ਨਾ ਕੇਵਲ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ, ਸਗੋਂ ਸਮੁੱਚੀ ਸਿੱਖ ਕੌਮ ਦੀ ਆਨ ਅਤੇ ਸ਼ਾਨ 'ਤੇ ਵੀ ਹਮਲਾ ਹੈ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸੰਬੰਧਿਤ ਬਰਗਾੜੀ ਕਾਂਡ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਮਾਮਲਿਆਂ 'ਚ ਬਾਦਲ ਪ੍ਰਵਾਰ ਨੂੰ ਕੌਮ ਅਤੇ ਕਾਨੂੰਨ ਦੋਵਾਂ ਵਲੋਂ ਕਲੀਨ ਚਿੱਟ ਨਹੀਂ ਮਿਲੀ।

ਪ੍ਰੋ.ਬਲਜਿੰਦਰ ਕੌਰ ਨੇ ਕਿਹਾ ਕਿ ਭਾਈ ਲੌਂਗੋਵਾਲ ਦਾ ਬਾਦਲ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨਾ ਭਾਰਤੀ ਚੋਣ ਕਮਿਸ਼ਨ ਅਤੇ ਭਾਰਤੀ ਅਦਾਲਤਾਂ ਲਈ ਵੀ ਪਰਖ ਦੀ ਘੜੀ ਹੈ, ਕਿਉਂਕਿ ਪੰਜਾਬ ਨਾਲ ਸੰਬੰਧਿਤ ਉੱਘੇ ਸਮਾਜ ਸੇਵੀ ਅਤੇ ਬਜ਼ੁਰਗ ਆਗੂ ਬਲਵੰਤ ਸਿੰਘ ਖੇੜਾ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਬਾਦਲ ਦੇ ਧਰਮ ਅਤੇ ਰਾਜਨੀਤੀ ਵਾਲੇ ਦੋਹਰੇ ਮੁਖੌਟੇ ਵਿਰੁਧ ਕਾਨੂੰਨੀ ਲੜਾਈ ਲੜਦੇ ਆ ਰਹੇ ਹਨ, ਜਿਸ ਤਹਿਤ ਅਕਾਲੀ ਦਲ (ਬਾਦਲ) ਦੇ 2 ਸੰਵਿਧਾਨਾਂ ਨੂੰ ਦਿੱਲੀ ਹਾਈਕੋਰਟ ਅਤੇ ਹੁਸ਼ਿਆਰਪੁਰ ਦੀ ਅਦਾਲਤ 'ਚ ਚੁਨੌਤੀ ਮਿਲੀ ਹੋਈ ਹੈ। ਇਸ ਦੇ ਨਾਲ ਹੀ ਪ੍ਰੋ.ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਅਕਾਲੀ ਦਲ ਦੇ ਇਸ ਕਦਮ ਦਾ ਨੋਟਿਸ ਲੈਂਦਿਆਂ ਅਕਾਲੀ ਦਲ (ਬਾਦਲ) ਦੀ ਇਕ ਸਿਆਸੀ ਪਾਰਟੀ ਵਜੋਂ ਮਾਨਤਾ ਰੱਦ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਆਮ ਆਦਮੀ ਪਾਰਟੀ ਦਾ ਵਫ਼ਦ ਬਾਦਲ ਦਲ ਵਿਰੁੱਧ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇਵੇਗਾ।

FileFile

ਪ੍ਰੋ.ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਬਾਦਲਾਂ ਦੇ ਇਸ ਗ਼ੈਰ ਸੰਵਿਧਾਨਕ ਅਤੇ ਅਨੈਤਿਕ ਕਦਮ ਦੇ ਖ਼ਿਲਾਫ਼ ਅਵਾਜ ਬੁਲੰਦ ਕਰਨਾ ਪੰਥ ਅਤੇ ਪੰਜਾਬੀਆਂ ਦਾ ਫਰਜ਼ ਬਣਦਾ ਹੈ, ਕਿਉਂਕਿ ਐਸਜੀਪੀਸੀ ਸਮੁੱਚੀ ਸਿੱਖ ਕੌਮ ਦੀਆਂ ਅਥਾਹ ਕੁਰਬਾਨੀਆਂ ਅਤੇ ਸੰਘਰਸ਼ ਨਾਲ ਹੋਂਦ 'ਚ ਆਈ ਸਿਰਮੌਰ ਸੰਸਥਾ ਹੈ। ਪਰੰਤੂ ਭਾਈ ਲੌਂਗਵਾਲ ਦੇ ਸੁਖਬੀਰ ਸਿੰਘ ਬਾਦਲ ਦੀ ਅਧੀਨਗੀ ਹੇਠ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਨ ਨਾਲ ਐਸਜੀਪੀਸੀ ਸਮੁੱਚੀ ਸਿੱਖ ਕੌਮ ਦੀ ਨਹੀਂ ਸਿਰਫ਼ ਬਾਦਲ ਪ੍ਰਵਾਰ ਦੀ ਅਧਿਕਾਰਤ ਤੌਰ 'ਤੇ 'ਸੇਵਾਦਾਰ' ਸੰਸਥਾ ਬਣ ਗਈ ਹੈ, ਜੋ ਕਿਸੇ ਨੂੰ ਵੀ ਮਨਜ਼ੂਰ ਨਹੀਂ ਹੋਣੀ ਚਾਹੀਦੀ।

ਰੁਪਿੰਦਰ ਕੌਰ ਰੂਬੀ ਨੇ ਦਸਿਆ ਕਿ 1920 'ਚ ਜਦ ਸ਼੍ਰੋਮਣੀ ਅਕਾਲੀ ਦਲ ਹੋਂਦ 'ਚ ਆਇਆ ਤਾਂ ਇਸ ਪਾਰਟੀ ਦੇ ਸੰਵਿਧਾਨ ਮੁਤਾਬਕ ਇਸ ਪਾਰਟੀ ਦਾ ਮਕਸਦ ਨਿਰੋਲ ਧਾਰਮਕ ਅਤੇ ਗੁਰਦੁਆਰਾ ਸੁਧਾਰ ਲਹਿਰ ਤੋਂ ਜਮਹੂਰੀ ਢੰਗ ਨਾਲ ਗੁਰਦੁਆਰਾ ਚੋਣਾਂ ਲੜਨਾ ਸੀ, ਪਰੰਤੂ ਆਜ਼ਾਦ ਭਾਰਤ ਦਾ ਸੰਵਿਧਾਨ ਕਿਸੇ ਵੀ ਧਾਰਮਕ ਪਾਰਟੀ ਨੂੰ ਚੋਣਾਂ ਲੜਨ ਦੀ ਇਜਾਜ਼ਤ ਨਹੀਂ ਦਿੰਦਾ। ਭਾਰਤੀ ਸੰਵਿਧਾਨ ਅਨੁਸਾਰ ਧਰਮ ਨਿਰਪੱਖ ਪਾਰਟੀ ਹੀ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਲੜ ਸਕਦੀਆਂ ਹਨ। ਇਸ ਲਈ ਸੁਖਬੀਰ ਸਿੰਘ ਬਾਦਲ ਸਪਸ਼ਟ ਕਰਨ ਕਿ ਉਨ੍ਹਾਂ ਦੀ ਪਾਰਟੀ ਧਾਰਮਕ ਪਾਰਟੀ ਹੈ ਜਾਂ ਧਰਮ ਨਿਰਪੱਖ ਪਾਰਟੀ ਹੈ।

ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਹਲਕਾ ਇੰਚਾਰਜ ਅੰਮ੍ਰਿਤਪਾਲ ਅਗਰਵਾਲ, ਵਪਾਰ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ, ਬੁਲਾਰੇ ਨੀਲ ਗਰਗ, ਜ਼ੋਨ ਮੀਡੀਆ ਇੰਚਾਰਜ ਰਾਕੇਸ਼ ਪੁਰੀ, ਯੂਥ ਵਿੰਗ ਦੇ ਜਿਲਾ ਪ੍ਰਧਾਨ ਅਮਰਦੀਪ ਰਾਜਨ, ਹਲਕਾ ਭੁੱਚੋ ਦੇ ਇੰਚਾਰਜ ਮਾਸਟਰ ਜਗਸੀਰ ਸਿੰਘ, ਨਛੱਤਰ ਸਿੰਘ, ਸਰਪੰਚ ਮਨਜੀਤ ਸਿੰਘ ਮੌੜ, ਮਹਿੰਦਰ ਸਿੰਘ ਫੁਲੋਮਿਠੀ, ਗੋਗੀ ਚਹਿਲ ਮੌਜੂਦ ਸਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement