
ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪੰਜਾਬ ਵਕਫ਼ ਬੋਰਡ ਮਾਨਸਾ ਵਿਖੇ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੂੰ ਸ਼ਿਕਾਇਤਕਰਤਾ ਜਗਦੀਸ਼ ਸਿੰਘ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ।
punjab police
ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਸਾਲ 1994 ਵਿਚ ਪੰਜਾਬ ਵਕਫ ਬੋਰਡ ਦਾ ਪਲਾਟ ਲੀਜ 'ਤੇ ਲਿਆ ਗਿਆ ਸੀ। ਉਕਤ ਪਲਾਟ ਦੀ ਲੀਜ ਵਿਚ ਵਾਧਾ ਕਰਨ ਬਦਲੇ ਉਕਤ ਕਲਰਕ ਵਲੋ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ।
Punjab Police
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੈਂਟ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ
Photo
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।