
ਬੀਤੇ ਕੁਝ ਦਿਨਾਂ ਤੋਂ ਪੰਜਾਬ (Punjab) ਵਿਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੁਧਿਆਣਾ (ਰਾਜਵਿੰਦਰ ਸਿੰਘ): ਬੀਤੇ ਕੁਝ ਦਿਨਾਂ ਤੋਂ ਪੰਜਾਬ (Punjab) ਵਿਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੂਨ ਮਹੀਨੇ ਦੀ ਇਸ ਭਿਆਨਕ ਗਰਮੀ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
Summer
ਹੋਰ ਪੜ੍ਹੋ: ਸਿੱਖਾਂ ਲਈ ਮਾਣ ਵਾਲੀ ਗੱਲ! ਮਾਰਕਿਟ ਦੀ ਸ਼ਾਨ ਬਣ ਰਹੀਆਂ ਖੰਡੇ ਦੇ ਨਿਸ਼ਾਨ ਵਾਲੀਆਂ ਘੜੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮੌਸਮ ਵਿਗਿਆਨੀ ਪ੍ਰਭਜੋਤ ਕੌਰ (Meteorologist Prabhjot Kaur) ਸੰਧੂ ਨੇ ਦੱਸਿਆ ਕਿ ਉੱਤਰੀ ਭਾਰਤ ਵਿਚ ਇਨਸਟੈਂਟ ਹੀਟ ਲਹਿਰ ਚੱਲ ਰਹੀ ਹੈ ਜਿਸ ਨਾਲ ਪੰਜਾਬ ਦੇ ਕੁਝ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ (Temperature) 42 ਡਿਗਰੀ ਤੋਂ ਜ਼ਿਆਦਾ ਰਿਹਾ ਹੈ। ਇਸ ਦੌਰਾਨ ਲੁਧਿਆਣਾ ਵਿੱਚ ਬੀਤੇ ਦਿਨ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਸੀ ।
Rain
ਹੋਰ ਪੜ੍ਹੋ: ਹੁਣ ਇਟਲੀ ਵਿਚ ਬੱਚੇ ਸਿੱਖਣਗੇ ਪੰਜਾਬੀ, ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਖੁੱਲ੍ਹਿਆ ਸਕੂਲ
ਉਹਨਾਂ ਕਿਹਾ ਕਿ ਕਿ 11 ਜੂਨ ਤੋਂ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਬੱਦਲਵਾਈ ਵੀ ਦੇਖਣ ਨੂੰ ਮਿਲੇਗੀ ਅਤੇ ਮੀਂਹ ਦੀ ਸੰਭਾਵਨਾ ਵੀ ਹੈ। ਉਹਨਾਂ ਕਿਹਾ ਕਿ ਇਹ ਮੌਸਮ ਫਸਲਾਂ ਲਈ ਚੰਗਾ ਹੋਵੇਗਾ। ਮੌਸਮ ਵਿਗਿਆਨੀ ਨੇ ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਆਪਣਾ ਧਿਆਨ ਰੱਖਣ ਲਈ ਕਿਹਾ ਹੈ।
Meteorologist Prabhjot Kaur
ਇਹ ਵੀ ਪੜ੍ਹੋ: ਇਸ ਦੇਸ਼ ’ਚ Bitcoin ਨੂੰ ਮਿਲਿਆ ਕਾਨੂੰਨੀ ਦਰਜਾ, 90 ਦਿਨਾਂ ’ਚ ਲਾਗੂ ਹੋਵੇਗਾ ਕਾਨੂੰਨ
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ 42 ਡਿਗਰੀ ਤੋਂ ਜ਼ਿਆਦਾ ਦਰਜ ਕੀਤਾ ਗਿਆ ਅਤੇ ਲੁਧਿਆਣਾ ਵਿਚ ਬੀਤੇ ਦਿਨ ਤਾਪਮਾਨ 43 ਡਿਗਰੀ ਰਿਹਾ।
ਉਧਰ ਮੁੰਬਈ ਅਤੇ ਉਸ ਦੇ ਨੇੜਲੇ ਇਲਾਕਿਆਂ ਵਿਚ ਬੁੱਧਵਾਰ ਨੂੰ ਦੱਖਣੀ-ਪੱਛਮੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਕਾਰਨ ਦੇਸ਼ ਦੀ ਵਿੱਤੀ ਰਾਜਧਾਨੀ ਅਤੇ ਉਸ ਦੇ ਉਪ ਨਗਰਾਂ ਵਿਚ ਬੀਤੀ ਸਵੇਰ ਭਾਰੀ ਮੀਂਹ ਪਿਆ, ਜਿਸ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ।