
ਲੋਕ ਨਿਰਮਾਣ ਵਿਭਾਗ ਨੂੰ ਆਗਾਮੀ ਦੋ ਹਫ਼ਤਿਆਂ ਵਿੱਚ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਦੇ ਆਦੇਸ਼
ਚੰਡੀਗੜ੍ਹ: ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ( Government medical colleges) ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖ਼ੋਜ਼ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।
O.P. Sony approves plans for new government medical colleges
ਇਹ ਵੀ ਪੜ੍ਹੋ: 28 ਜੂਨ ਤੋਂ ਸ਼ੁਰੂ ਹੋਣਗੀਆਂ ਪੰਜਾਬ ਯੂਨੀਵਰਸਿਟੀ ਦੀਆਂ ਆਨਲਾਈਨ ਪ੍ਰੀਖਿਆਵਾਂ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਾਲਜ਼ਾਂ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਆਗਾਮੀ ਦੋ ਹਫ਼ਤਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਇਨ੍ਹਾਂ ਕਾਲਜ਼ਾਂ ਦੀਆਂ ਇਮਾਰਤਾਂ ਨੂੰ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ। ਸੋਨੀ ਨੇ ਕਿਹਾ ਕਿ ਤਕਰੀਬਨ 1500 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਇਹ ਮੈਡੀਕਲ ਕਾਲਜ( Government medical colleges) ਨਵੀਨਤਮ ਡਿਜ਼ਾਈਨ ਅਤੇ ਤਕਨਾਲੌਜੀ 'ਤੇ ਆਧਾਰਤ ਹੋਣਗੇ। ਇਨ੍ਹਾਂ ਕਾਲਜ਼ਾਂ ਦੇ ਸ਼ੁਰੂ ਹੋਣ ਤੋਂ ਤਿੰਨ ਸਾਲ ਬਾਅਦ ਹਰ ਸਾਲ ਪੰਜਾਬ ਰਾਜ ਨੂੰ 300 ਡਾਕਟਰ ਵਾਧੂ ਮਿਲਣੇ ਸ਼ੁਰੂ ਹੋ ਜਾਣਗੇ।
O.P. Sony approves plans for new government medical colleges
ਮੀਟਿੰਗ ਦੌਰਾਨ ਚੀਫ ਆਰਕੀਟੈਕਟ ਪੰਜਾਬ ਵੱਲੋਂ ਮੁਹਾਲੀ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਬਣਾਏ ਜਾ ਰਹੇ ਸਰਕਾਰੀ ਮੈਡੀਕਲ ਕਾਲਜਾਂ( Government medical colleges) ਦੇ ਡਿਜ਼ਾਈਨਾਂ ਨੂੰ ਵਿਸਥਾਰਪੂਰਵਕ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਤਕਰੀਬਨ 24.76 ਏਕੜ ਜਮੀਨ 'ਚ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਮੈਡੀਕਲ ਕਾਲਜ ਬਲਾਕ ਨੌ ਮੰਜ਼ਿਲਾ ਹੋਵੇਗਾ।
O.P. Sony approves plans for new government medical colleges
ਇਸ ਕਾਲਜ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖੋ-ਵੱਖਰੇ ਹਾਸਟਲਾਂ ਤੋਂ ਇਲਾਵਾ ਵੱਖੋ-ਵੱਖਰੇ ਵਿਭਾਗ, ਓੀਪੀ.ਡੀ. ਅਤੇ ਪਾਰਕਿੰਗ ਸਬੰਧੀ ਨੈਸ਼ਨਲ ਮੈਡੀਕਲ ਕਾਊਂਸਿਲ (ਐਨ.ਐਮ.ਸੀ.) ਦੇ ਨਿਯਮਾਂ ਅਨੁਸਾਰ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਇੱਥੇ ਪੜ੍ਹਾਉਣ ਵਾਲੇ ਪ੍ਰੋਫੈਸਰ ਸਾਹਿਬਾਨਾਂ ਲਈ ਰਿਹਾਇਸ਼, ਗੈਸਟ ਹਾਊਸ, ਇੰਡੋਰ ਸਪੋਰਟਸ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਲਜ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜੇਕਰ ਵਿੱਦਿਆਰਥੀਆਂ ਦੀਆਂ ਸੀਟਾਂ ਵੱਧਦੀਆਂ ਹਨ ਤਾਂ ਲੋੜ ਅਨੁਸਾਰ ਇਮਾਰਤ ਵਿੱਚ ਵਾਧਾ ਕੀਤਾ ਜਾ ਸਕੇਗਾ।
ਚੀਫ ਆਰਕੀਟੈਕਟ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਮੈਡੀਕਲ ਕਾਲਜਾਂ( Government medical colleges) ਕਪੂਰਥਲਾ 21.4 ਏਕੜ ਵਿੱਚ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸੱਤ ਮੰਜ਼ਿਲਾ ਮੈਡੀਕਲ ਕਾਲਜ ਦੀ ਇਮਾਰਤ ਹੋਵੇਗੀ ਅਤੇ ਅੱਠ ਮੰਜ਼ਿਲਾ ਇਮਾਰਤ ਹਸਤਪਾਲ ਦੀ ਬਿਲਡਿੰਗ ਦੀ ਹੋਵੇਗੀ। ਇਸ ਤੋਂ ਇਲਾਵਾ ਐਨ.ਐਮ.ਸੀ. ਦੀਆਂ ਸ਼ਰਤਾਂ ਅਨੁਸਾਰ ਸਮੁੱਚਾ ਢਾਚਾ ਵਿਕਸਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ( Government medical colleges) ਹੁਸ਼ਿਆਰਪੁਰ ਤਕਰੀਬਨ 23 ਏਕੜ ਜ਼ਮੀਨ ਵਿੱਚ ਸੱਤ ਮੰਜ਼ਿਲਾ ਮੈਡੀਕਲ ਕਾਲਜ ਦਾ ਬਲਾਕ ਅਤੇ ਨੌ ਮੰਜ਼ਿਲਾ ਹਸਪਤਾਲ ਬਲਾਕ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਨ.ਐਮ.ਸੀ. ਦੀਆਂ ਸ਼ਰਤਾਂ ਅਨੁਸਾਰ ਸਮੁੱਚਾ ਢਾਚਾ ਵਿਕਸਿਤ ਕੀਤਾ ਜਾਵੇਗਾ।