
ਇਸ ਸਮੇਂ ਆਮ ਆਦਮੀ ਪਾਰਟੀ ਦੇ ਇਕ ਸੀਨੀਅਰ ਆਗੂ ਡਾ. ਵਿਜੈ ਸਿੰਗਲਾ ਵੀ ਮੌਜੂਦ ਰਹੇ
ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ 'ਚ ਉਸ ਵੇਲੇ ਵਾਧਾ ਹੋਇਆ ਜਦੋਂ ਸ੍ਰੋਮਣੀ ਸ਼ਹੀਦ ਬਾਬਾ ਬਚਿੱਤਰ ਸਿੰਘ ਦਲ ਦੇ ਸੈਂਕੜੇ ਆਗੂ, ਮੁਲਾਂਪੁਰ ਦੇ ਸਾਬਕਾ ਸਰਪੰਚ ਅਤੇ ਹਾਈਕੋਰਟ ਦੇ ਵਕੀਲ ਸਮੇਤ ਕਈ ਸੇਵਾਮੁਕਤ ਅਧਿਕਾਰੀ ਪਾਰਟੀ 'ਚ ਸ਼ਾਮਲ ਹੋ ਗਏ। ਅੱਜ ਆਪ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ। ਇਸ ਸਮੇਂ ਆਮ ਆਦਮੀ ਪਾਰਟੀ ਦੇ ਇਕ ਸੀਨੀਅਰ ਆਗੂ ਡਾ. ਵਿਜੈ ਸਿੰਗਲਾ ਵੀ ਮੌਜੂਦ ਰਹੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ।
Harpal Cheema
ਇਹ ਵੀ ਪੜ੍ਹੋ-ਸਰਕਾਰੀ ਸਕੂਲਾਂ 'ਚ ਵਿਦੇਸ਼ੀ ਭਾਸ਼ਾਵਾਂ ਨੂੰ ਲੈ ਕੇ ਕੈਪਟਨ ਨੇ ਸਿੱਖਿਆ ਵਿਭਾਗ ਨੂੰ ਦਿੱਤੇ ਇਹ ਹੁਕਮ
ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਅਤੇ ਰਾਸ਼ਨ ਉਪਲੱਬਧ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ 'ਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਉਂਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸ਼ਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।
Arvind kejriwal
ਇਹ ਵੀ ਪੜ੍ਹੋ-ਅਰਬਾਂ ਰੁਪਏ ਕਮਾਉਣ ਵਾਲੇ ਬੇਜ਼ੋਸ ਸਮੇਤ ਇਹ ਅਮੀਰ ਵਿਅਕਤੀ ਭਰਦੇ ਹਨ ਬਹੁਤ ਘੱਟ ਟੈਕਸ : ਰਿਪੋਰਟ
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਹੀਦ ਬਾਬਾ ਬਚਿੱਤਰ ਸਿੰਘ ਦਲ ਦੇ ਪ੍ਰਧਾਨ ਕਰਨੈਲ ਸਿੰਘ ਰਠੌੜ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੱਖੀ ਦੀ ਨਿਆਈ ਭਾਈ ਮਨੀ ਸਿੰਘ ਸਹੀਦਾਂ, ਗੁਰਜੀਤ ਸਿੰਘ ਪ੍ਰਧਾਨ ਯੂਥ ਦਲ ਅਤੇ ਬੀਬੀ ਸੁਰਿੰਦਰ ਕੌਰ ਰਠੌੜ ਪ੍ਰਧਾਨ ਮਹਿਲਾ ਵਿੰਗ ਪੰਜਾਬ ਵੀ ਆਪ ਨਾਲ ਜੁੜੇ ਹਨ।
ਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ
ਚੀਮਾ ਨੇ ਅੱਗੇ ਦੱਸਿਆ ਕਿ ਮੁਲਾਂਪੁਰ ਦੇ ਸਾਬਕਾ ਸਰਪੰਚ ਸਤਨਾਮ ਸਿੰਘ, ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਐਡਵੋਕੇਟ ਸ੍ਰੀਮਤੀ ਕਨੂ ਸਰਮਾ, ਸਾਬਕਾ ਵਿੱਤੀ ਅਧਿਕਾਰੀ ਪ੍ਰਿਤਪਾਲ ਸਿੰਘ ਅਤੇ ਨਵਾਂ ਗਰਾਂਓ ਦੇ ਵਾਸੀ ਅਮਿਤ ਛਿੱਬਰ ਵੀ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ। ਇਸ ਸਮੇਂ ਆਮ ਆਦਮੀ ਪਾਰਟੀ 'ਚ ਸਾਮਲ ਹੋਏ ਕਰਨੈਲ ਸਿੰਘ ਰਠੌੜ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ 'ਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 'ਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।
ਇਹ ਵੀ ਪੜ੍ਹੋ-ਸੈਲਾਨੀਆਂ ਲਈ ਖੁਸ਼ਖਬਰੀ, ਕਰੀਬ ਇਕ ਸਾਲ ਬਾਅਦ ਖੁੱਲ੍ਹ ਰਿਹਾ ਯੂਰਪ