
ਉਨ੍ਹਾਂ ਕਿਹਾ ਕਿ ਮੱਕੀ ਦੇ ਮੁੱਢਲੇ ਭਾਅ 'ਚ ਤੁੱਛ ਵਾਧਾ ਕਿਸਾਨਾਂ ਨੂੰ ਅਤਿ ਲੋੜੀਂਦੀ ਫਸਲੀ ਵਿਭਿੰਨਤਾ ਵੱਲ ਮੁੜਣ ਲਈ ਨਿਰਉਤਸ਼ਾਹਿਤ ਕਰੇਗਾ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤਾ ਗਿਆ ਨਿਗੂਣਾ ਵਾਧਾ ਨਾ ਸਿਰਫ ਪੂਰੀ ਤਰ੍ਹਾਂ ਅਣਉਚਿਤ ਹੈ ਸਗੋਂ ਉਨ੍ਹਾਂ ਕਿਸਾਨਾਂ ਦਾ ਵੀ ਨਿਰਾਦਰ ਕੀਤਾ ਹੈ ਜੋ ਪਿਛਲੇ ਛੇ ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ 'ਚ ਆਪਣੀਆਂ ਜਿੰਦਗੀਆਂ ਦਾਅ ਉਤੇ ਲਾਈਆਂ ਹੋਣ ਤਾਂ ਅਜਿਹੇ ਮੌਕੇ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਦੇ ਜ਼ਖਮਾਂ ਉਤੇ ਮੱਲਮ ਲਾਉਣ ਦੀ ਬਜਾਏ ਸਮਰਥਨ ਮੁੱਲ ਦਾ ਐਲਾਨ ਕਰਕੇ ਉਨ੍ਹਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।
ਇਹ ਵੀ ਪੜ੍ਹੋ-ਸਰਕਾਰੀ ਸਕੂਲਾਂ 'ਚ ਵਿਦੇਸ਼ੀ ਭਾਸ਼ਾਵਾਂ ਨੂੰ ਲੈ ਕੇ ਕੈਪਟਨ ਨੇ ਸਿੱਖਿਆ ਵਿਭਾਗ ਨੂੰ ਦਿੱਤੇ ਇਹ ਹੁਕਮ
Captain Amarinder Singh
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ 'ਚ ਨਿਰੰਤਰ ਨਾਕਾਮ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਉਦਾਸੀਨ ਰਵੱਈਆ ਅਪਣਾਉਣ 'ਚ ਕੇਂਦਰ ਦੀ ਕਿਸਾਨ ਵਿਰੋਧੀ ਸਰਕਾਰ ਦੀ ਆਲੋਚਨਾ ਕੀਤੀ। ਬੀਤੇ ਇਕ ਸਾਲ ਦੌਰਾਨ ਡੀਜ਼ਲ ਅਤੇ ਹੋਰ ਲਾਗਤਾਂ 'ਚ ਹੋਏ ਤਿੱਖੇ ਵਾਧੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਮਰਥਨ ਮੁੱਲ 'ਚ ਚਾਰ ਫੀਸਦੀ ਤੋਂ ਵੀ ਘੱਟ ਕੀਤਾ ਗਿਆ ਵਾਧਾ ਖੇਤੀ ਲਾਗਤਾਂ 'ਚ ਹੋਏ ਵਾਧੇ ਦੀ ਪੂਰਤੀ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਹੋਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤਾ ਗਿਆ ਵਾਧਾ ਵੀ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਮੱਕੀ ਦੇ ਮੁੱਢਲੇ ਭਾਅ 'ਚ ਤੁੱਛ ਵਾਧਾ ਕਿਸਾਨਾਂ ਨੂੰ ਅਤਿ ਲੋੜੀਂਦੀ ਫਸਲੀ ਵਿਭਿੰਨਤਾ ਵੱਲ ਮੁੜਣ ਲਈ ਨਿਰਉਤਸ਼ਾਹਿਤ ਕਰੇਗਾ ਜਦਕਿ ਪਾਣੀ ਦੇ ਘੱਟ ਰਹੇ ਵਸੀਲੇ ਬਚਾਉਣ 'ਚ ਫਸਲੀ ਵੰਨ-ਸੁਵੰਨਤਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਸੀ ਜਿਨ੍ਹਾਂ 'ਚ ਇਹ ਸੁਝਾਅ ਦਿੱਤਾ ਗਿਆ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਫਸਲ ਦੇ ਉਤਪਾਦਨ ਦੀ ਕੁੱਲ ਔਸਤ ਲਾਗਤ ਦੀ 50 ਫੀਸਦੀ ਤੋਂ ਵੱਧ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ-ਅਰਬਾਂ ਰੁਪਏ ਕਮਾਉਣ ਵਾਲੇ ਬੇਜ਼ੋਸ ਸਮੇਤ ਇਹ ਅਮੀਰ ਵਿਅਕਤੀ ਭਰਦੇ ਹਨ ਬਹੁਤ ਘੱਟ ਟੈਕਸ : ਰਿਪੋਰਟ
Farmers
ਉਨ੍ਹਾਂ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤ 'ਚ ਅਤੇ ਮੁਲਕ ਦੀ ਖੁਰਾਕ ਸੁਰੱਖਿਆ ਲਈ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨਾ ਤਾਂ ਇਕ ਪਾਸੇ ਰਿਹਾ ਸਗੋਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕਰ ਦਿੱਤੇ ਜਿਨ੍ਹਾਂ ਦਾ ਮਨੋਰਥ ਭਾਰਤ ਦੇ ਕਿਸਾਨਾਂ ਨੂੰ ਤਬਾਹ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇਹ ਕਹਿ ਦੇਣਾ ਕਾਫੀ ਨਹੀਂ ਹੈ ਕਿ ਗੱਲਬਾਤ ਲਈ ਕਿਸਾਨਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਉਸ ਤੋਂ ਬਾਅਦ ਖੇਤੀਬਾੜੀ ਭਾਈਚਾਰੇ ਅਤੇ ਸਮੁੱਚੇ ਮੁਲਕ ਦੇ ਹਿੱਤ 'ਚ ਖੇਤੀ ਸੈਕਟਰ 'ਚ ਯੋਗ ਅਤੇ ਅਰਥਪੂਰਨ ਸੁਧਾਰਾਂ ਲਈ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕੀਤੀ ਜਾਵੇ।
ਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ
ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ 'ਚ ਉਤਪਾਦਨ ਦੀ ਅਸਲ ਲਾਗਤ ਨੂੰ ਵਿਚਾਰਨ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸਾਰੇ ਖੇਤੀ ਉਤਪਾਦ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਦੇ ਮੁਤਾਬਕ ਕਿਸਾਨਾਂ ਦੀ ਲਾਗਤ ਅਤੇ 50 ਫੀਸਦੀ ਮੁਨਾਫੇ ਦੇ ਅਨੁਸਾਰ ਸਮਰਥਨ ਮੁੱਲ ਉਤੇ ਸੌਖੇ ਢੰਗ ਨਾਲ ਖਰੀਦਿਆ ਜਾਣਾ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਮਰਥਨ ਮੁੱਲ 'ਚ ਕੀਤੇ ਮਾਮੂਲੀ ਵਾਧੇ ਨੇ ਇਕ ਵਾਰ ਫਿਰ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਅਮਲ ਅਤੇ ਪ੍ਰਕਿਰਿਆ ਨੂੰ ਹੋਰ ਗੁੰਝਲਦਾਰ ਬਣਾ ਕੇ ਅਨਾਜ ਦੀ ਸੁਚਾਰੂ ਖਰੀਦ ਕਰਨ 'ਚ ਅੜਿੱਕੇ ਢਾਹ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਮਹਾਮਾਰੀ ਦੇ ਸਮੇਂ ਦੌਰਾਨ ਵੀ ਇਹ ਯਕੀਨੀ ਬਣਾਇਆ ਕਿ ਸਰਕਾਰ ਲਈ ਖੇਤੀਬਾੜੀ ਸਭ ਤੋਂ ਵੱਡਾ ਮਾਲੀਆ ਪੈਦਾ ਕਰਨਾ ਵਾਲਾ ਸੈਕਟਰ ਹੈ ਅਤੇ ਕਿਸਾਨਾਂ ਪ੍ਰਤੀ ਕੇਂਦਰ ਦਾ ਉਦਾਸੀਨ ਰਵੱਈਆ ਦੇਸ਼ ਦੇ ਹਿੱਤਾਂ ਲਈ ਘਾਤਕ ਸਾਬਤ ਹੋਵੇਗਾ।