ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ 
Published : Jun 10, 2022, 6:07 pm IST
Updated : Jun 10, 2022, 6:08 pm IST
SHARE ARTICLE
 Pathankot's Ranjit Sagar Lake to be developed as a world class tourist destination: Chief Secretary
Pathankot's Ranjit Sagar Lake to be developed as a world class tourist destination: Chief Secretary

ਸਰਕਾਰ ਵੱਲੋਂ ਪੰਜਾਬ ਵਿਚ ਸੈਰ ਸਪਾਟਾ ਪ੍ਰਾਜੈਕਟਾਂ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਨਵੀਂ ਦਿੱਲੀ ਵਿੱਚ ਨਿਵੇਸ਼ਕ ਸੰਮੇਲਨ ਦਾ ਆਯੋਜਨ

ਚੰਡੀਗੜ੍ਹ : ਪੰਜਾਬ ਨੂੰ ਆਲਮੀ ਨਕਸ਼ੇ 'ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਨਿਵੇਸ਼ਕ ਸੰਮੇਲਨ ਦਾ ਆਯੋਜਨ ਕੀਤਾ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਅਤੇ ਹੋਰ ਖੇਤਰਾਂ ਵਿੱਚ ਪ੍ਰਾਈਵੇਟ ਸੈਕਟਰ ਨੂੰ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾ ਸਕੇ।

Ranjit Sagar LakeRanjit Sagar Lake

ਸੰਮੇਲਨ ਦੌਰਾਨ ਜਿੱਥੇ ਰਣਜੀਤ ਸਾਗਰ ਝੀਲ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਉਥੇ ਹੀ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤੇ ਜਾਣ ਦੀ ਸੰਭਾਵਨਾ ਵਾਲੇ ਕਈ ਹੋਰ ਪ੍ਰਾਜੈਕਟ ਵੀ ਪ੍ਰਦਰਸ਼ਿਤ ਕੀਤੇ ਗਏ। ਹੋਰ ਪ੍ਰਾਜੈਕਟਾਂ ਵਿੱਚ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ, ਸੰਗਰੂਰ ਵਿੱਚ ਸੰਗਰੂਰ ਕੋਠੀ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਕਨਵੈਨਸ਼ਨ ਸੈਂਟਰ, ਸ਼ਾਹਪੁਰ ਕੰਢੀ ਦਾ ਕਿਲ੍ਹਾ ਆਦਿ ਸ਼ਾਮਲ ਹਨ।

 Pathankot's Ranjit Sagar Lake to be developed as a world class tourist destination: Chief SecretaryPathankot's Ranjit Sagar Lake to be developed as a world class tourist destination: Chief Secretary

ਹਰਿਆਲੀ ਅਤੇ ਪਹਾੜੀਆਂ ਨਾਲ ਘਿਰੀ, ਰਣਜੀਤ ਸਾਗਰ ਝੀਲ ਨਾਲ 74.76 ਏਕੜ ਵਿੱਚ ਫੈਲੀ ਇਸ ਸਾਈਟ ਵਿੱਚ ਸੈਰ-ਸਪਾਟੇ ਦੀ ਬਹੁਤ ਸੰਭਾਵਨਾ ਹੈ ਕਿਉਂਕਿ ਇਹ ਡਲਹੌਜ਼ੀ ਦੇ ਰਸਤੇ ਵਿੱਚ ਸਥਿਤ ਹੈ ਅਤੇ ਮਸ਼ਹੂਰ ਸੈਰ ਸਪਾਟਾ ਸਥਾਨਾਂ ਧਰਮਸ਼ਾਲਾ, ਪਾਲਮਪੁਰ, ਚੰਬਾ ਅਤੇ ਵੈਸ਼ਨੋ ਦੇਵੀ, ਕਟੜਾ ਦੇ ਨੇੜੇ ਹੈ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਤਹਿਤ ਅਤਿ-ਆਧੁਨਿਕ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਾਤਾਵਰਣ ਅਤੇ ਜੰਗਲਾਤ ਪੜਾਅ-1 ਸਬੰਧੀ ਮਨਜ਼ੂਰੀ ਪ੍ਰਾਪਤ ਕਰ ਲਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੂਗੋਲਿਕ ਪੱਖੋਂ ਦਿਲਕਸ਼ ਅਤੇ ਵੰਨ-ਸੁਵੰਨਾ ਕੁਦਰਤੀ ਸੁਹੱਪਣ ਹੋਣ ਕਰਕੇ ਇਸ ਸੰਭਾਵਨਾ ਨੂੰ ਨਾਗਰਿਕਾਂ ਲਈ ਖੋਲ੍ਹਣ ਦੀ ਕਲਪਨਾ ਕੀਤੀ ਗਈ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਨਾ ਸਿਰਫ਼ ਕੁਦਰਤੀ ਵਿਰਾਸਤ ਨੂੰ ਸੰਭਾਲਿਆ ਜਾ ਸਕੇਗਾ, ਸਗੋਂ ਸਥਾਨਕ ਭਾਈਚਾਰੇ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾ ਸਕਣਗੇ। 

Bhagwant Mann Bhagwant Mann

ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਸਰਕਾਰ ਸਥਾਈ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪਹਿਲਕਦਮੀ ਨਾਲ ਮਜ਼ਬੂਤ ਆਰਥਿਕ ਆਧਾਰ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸੈਰ-ਸਪਾਟਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਅਤੇ ਸੂਬੇ ਭਰ ਵਿੱਚ ਵੱਖ-ਵੱਖ ਸੈਰ-ਸਪਾਟਾ ਪ੍ਰਾਜੈਕਟਾਂ ਦੀ ਪਛਾਣ ਕਰਨ ਅਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ, ਸਰਕਾਰ ਨੇ ਇਹ ਨਿਵੇਸ਼ਕ ਸੰਮੇਲਨ ਕਰਵਾਇਆ ਹੈ।"

ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਅਨਿਰੁੱਧ ਤਿਵਾੜੀ ਨੇ ਉਨ੍ਹਾਂ ਨੂੰ ਸੂਬੇ ਦੁਆਰਾ ਅਪਣਾਈ ਗਈ 'ਈਜ਼ ਆਫ਼ ਡੂਇੰਗ ਬਿਜ਼ਨਸ' ਨੀਤੀ ਬਾਰੇ ਵੀ ਜਾਣੂ ਕਰਵਾਇਆ ਜੋ ਨਿਵੇਸ਼ਕਾਂ ਨੂੰ ਇੱਕੋ ਥਾਂ ‘ਤੇ ਮੁਸ਼ਕਲ ਰਹਿਤ ਮਨਜ਼ੂਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਿਵੇਸ਼ ਲਈ ਹੋਰ ਰਿਆਇਤਾਂ ਪ੍ਰਦਾਨ ਕਰਦੀ ਹੈ।

ਇਸ ਸੰਮੇਲਨ ਵਿੱਚ ਸੈਰ-ਸਪਾਟਾ ਖੇਤਰ ਦੀਆਂ ਨਾਮਵਰ ਸੰਸਥਾਵਾਂ ਜਿਨ੍ਹਾਂ ਵਿੱਚ ਆਈਟੀਸੀ ਹਾਸਪਿਟੈਲਿਟੀ, ਤਾਜ, ਮਹਿੰਦਰਾ ਹੋਲੀਡੇਜ਼, ਮੈਰੀਅਟ, ਹਯਾਤ, ਪਾਰਕ, ਸੀਜੀਐਚ ਅਰਥ ਅਤੇ ਹੋਰ ਬਹੁਤ ਸਾਰੀਆਂ ਸੰਸਥਾਵਾਂ ਨੇ ਹਿੱਸਾ ਲਿਆ।

ਸੈਰ ਸਪਾਟਾ ਖੇਤਰ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸੂਬੇ ਵਿੱਚ ‘ਰਿਸਪਾਂਸੀਬਲ ਟੂਰਿਜ਼ਮ’ ਨੂੰ ਸਰਗਰਮੀ ਨਾਲ ਸਮਰਥਨ ਦੇ ਕੇ ਵਾਤਾਵਰਣ ਸਬੰਧੀ ਸੰਵੇਦਨਸ਼ੀਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨਾ ਹੈ। ਰਣਜੀਤ ਸਾਗਰ ਝੀਲ ਦੀ ਸ਼ਾਨਦਾਰ ਸੁੰਦਰਤਾ ਸੈਰ-ਸਪਾਟੇ ਅਤੇ ਈਕੋ-ਰਿਜ਼ੋਰਟ, ਐਡਵੈਂਚਰ  ਤੇ ਵਾਟਰ ਸਪੋਰਟਸ ਅਤੇ ਹੋਰ ਗਤੀਵਿਧੀਆਂ ਲਈ ਅਪਾਰ ਸੰਭਾਵਨਾਵਾਂ ਰੱਖਦੀ ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੋਵੇਗੀ।

 Pathankot's Ranjit Sagar Lake to be developed as a world class tourist destination: Chief SecretaryPathankot's Ranjit Sagar Lake to be developed as a world class tourist destination: Chief Secretary

ਇਸ ਮੌਕੇ ਸੈਰ ਸਪਾਟਾ ਮੰਤਰਾਲੇ (ਭਾਰਤ ਸਰਕਾਰ) ਦੇ ਵਧੀਕ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵਰਮਾ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੇ ਕੁਮਾਰ ਸਿਨਹਾ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮੁਹੰਮਦ ਤਇਅਬ, ਪੀ.ਆਈ.ਡੀ.ਬੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀ ਯਸ਼ਨਜੀਤ ਸਿੰਘ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਸੈਰ ਸਪਾਟਾ ਪੰਜਾਬ ਵਿਭਾਗ ਦੇ ਸਲਾਹਕਾਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM
Advertisement