
CM ਮਾਨ ਨੇ ਕੈਨੇਡੀਅਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਪੰਜਾਬ ਦੇ ਵਿਗੜਦੇ ਹਾਲਾਤ ਅਤੇ ਗੈਂਗਸਟਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਸੀ.ਐਮ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੀਟਿੰਗ ਕੀਤੀ।
CM Mann and Cameron MacKay
ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਜੋ ਗੈਂਗਸਟਰ ਕੈਨੇਡਾ ਵਿਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ, ਉਨ੍ਹਾਂ ਬਾਰੇ ਚਰਚਾ ਕੀਤੀ।
ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ @HCCanInd ਨਾਲ ਮੁਲਾਕਾਤ ਦੌਰਾਨ ਚਰਚਾ ਕੀਤੀ..ਜਿਹੜੇ ਗੈਂਗਸਟਰ ਕੈਨੇਡਾ ਬੈਠ ਪੰਜਾਬ ਦਾ ਮਾਹੌਲ ਖ਼ਰਾਬ ਕਰਦੇ ਹਨ..ਉਨ੍ਹਾਂ ਨੂੰ ਕਿਸੇ ਤਰੀਕੇ ਫੜ੍ਹ ਕੇ ਪੰਜਾਬ ਲਿਆਇਆ ਜਾ ਸਕੇ ਅਤੇ ਕਾਨੂੰਨੀ ਕਾਰਵਾਈ ਕਰ ਸਕੀਏ.
— Bhagwant Mann (@BhagwantMann) June 10, 2022
ਉਨ੍ਹਾਂ ਮੇਰੀ ਮੰਗ ‘ਤੇ ਗੌਰ ਫ਼ਰਮਾਉਂਦਿਆਂ ਜਲਦ ਹੱਲ ਦਾ ਭਰੋਸਾ ਦਿੱਤਾ pic.twitter.com/JnBRSALY0V
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਨੂੰ ਕਿਸੇ ਤਰੀਕੇ ਵਿਦੇਸ਼ ਤੋਂ ਫੜ੍ਹ ਕੇ ਪੰਜਾਬ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਕੈਨੇਡਾ ਹਾਈ ਕਮਿਸ਼ਨਰ ਨੇ ਵੀ ਇਸ ਮਾਮਲੇ 'ਤੇ ਧਿਆਨ ਦਿੰਦਿਆਂ ਜਲਦੀ ਹੀ ਇਸ ਦਾ ਹੱਲ ਕਰਨ ਦਾ ਭਰੋਸਾ ਦਵਾਇਆ ਹੈ।
CM Mann and Cameron MacKay