ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਿਲੱਖਣ ਪ੍ਰੋਗਰਾਮ ਦੀ ਸ਼ੁਰੂਆਤ
Published : Jun 10, 2022, 6:13 pm IST
Updated : Jun 10, 2022, 6:13 pm IST
SHARE ARTICLE
 Punjab Skill Development Mission launches unique program for drug addicts
Punjab Skill Development Mission launches unique program for drug addicts

ਤਿੰਨ ਮਹੀਨੇ ਦਾ ਹੁਨਰ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।

ਚੰਡੀਗੜ੍ਹ - ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ ਜਿਸਦੀ ਸ਼ੁਰੂਆਤ ਫਿਰੋਜ਼ਪੁਰ ਦੇ ਮੁੜ ਵਸੇਬਾ ਕੇਂਦਰ ਤੋਂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਦੀਪਤੀ ਉੱਪਲ ਨੇ ਦੱਸਿਆ ਕਿ ਮਿਸ਼ਨ ਵੱਲੋਂ ਅਜਿਹੇ 30 ਨੌਜਵਾਨਾਂ ਨੂੰ ਪਲੰਬਰ ਵਜੋਂ ਸਿਖਲਾਈ ਦੇਣ ਲਈ ਤਿੰਨ ਮਹੀਨੇ ਦਾ ਹੁਨਰ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਡੀ.ਐਮ ਦੇ ਅਧਿਕਾਰੀਆਂ ਨੇ ਇਸ ਸਬੰਧ ਵਿੱਚ ਓ.ਓ.ਏ.ਟੀ. ਸੈਂਟਰ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਅਤੇ ਸਿਖਲਾਈ ਦਾ ਕੰਮ ਮੈਸਰਜ਼ ਲਾਰਡ ਗਣੇਸ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਫਿਰੋਜ਼ਪੁਰ ਨੂੰ ਦਿੱਤਾ ਗਿਆ ਹੈ। ਸਾਰੇ 30 ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਹੁਣ ਪਲੰਬਰ ਵਜੋਂ ਜ਼ਿਲ੍ਹੇ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਨੂੰ ਨੌਕਰੀਆਂ ਮਿਲੀਆਂ ਹਨ  ਜਦੋਂ ਕਿ ਦੂਸਰੇ ਸਵੈ-ਰੁਜ਼ਗਾਰ ਕਰਦੇ ਹਨ।

ਮਿਸ਼ਨ ਡਾਇਰੈਕਟਰ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਪੀ.ਐਸ.ਡੀ.ਐਮ. ਨੇ ਪਲੰਬਿੰਗ ਦਾ ਕੰਮ ਕਰਨ ਦੇ ਉਦੇਸ਼ਾਂ ਲਈ ਵਿਸ਼ੇਸ਼ ਕਿੱਟਾਂ ਵੀ ਪ੍ਰਦਾਨ ਕੀਤੀਆਂ ਹਨ ਤਾਂ ਜੋ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਉਸਾਰੂ ਕਦਮਾਂ ਰਾਹੀਂ ਸਮਰੱਥ ਬਣਾਇਆ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਇਹਨਾਂ 30 ਵਿਅਕਤੀਆਂ ਨੂੰ ਹੁਨਰ ਕੋਰਸ ਪੂਰਾ ਕਰਨ ਉਪਰੰਤ ਇਹ ਕਿੱਟਾਂ ਵੰਡੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement