ਇੰਟਰਪੋਲ ਨੇ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
Published : Jun 10, 2022, 10:11 am IST
Updated : Jun 10, 2022, 10:11 am IST
SHARE ARTICLE
photo
photo

ਨੋਟਿਸ ਤੋਂ ਬਾਅਦ ਹੁਣ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਕਵਾਇਦ ਕੀਤੀ ਜਾਵੇਗੀ ਤੇਜ਼

 

 ਚੰਡੀਗੜ੍ਹ: ਇੰਟਰਪੋਲ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਗੋਲਡੀ ਬਰਾੜ ਕੈਨੇਡਾ 'ਚ ਬੈਠ ਕੇ ਪੰਜਾਬ 'ਚ ਅਪਰਾਧ ਕਰਨਾ ਰਿਹਾ ਹੈ। ਉਹ ਗੈਂਗਸਟਰ ਲਾਰੈਂਸ ਦੇ ਗੈਂਗ ਦਾ ਸਰਗਰਮ ਮੈਂਬਰ ਹੈ। ਹਾਲਾਂਕਿ ਇਹ ਨੋਟਿਸ ਉਸ ਦੇ ਖਿਲਾਫ ਦਰਜ 2 ਪੁਰਾਣੇ ਮਾਮਲਿਆਂ 'ਚ ਹੋਇਆ ਹੈ। ਇਹ ਨੋਟਿਸ ਫਰੀਦਕੋਟ ਵਿੱਚ ਦਰਜ ਹੋਏ ਕਾਤਲਾਨਾ ਹਮਲੇ, ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਆਇਆ ਹੈ।

 

 

 

Gold Brar
Gold Brar

ਇਹ ਨੋਟਿਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਰੀ ਨਹੀਂ ਹੋਇਆ ਹੈ। ਇਸਦੇ ਲਈ ਪੁਲਿਸ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰਨੀ ਪਵੇਗੀ। ਹਾਲਾਂਕਿ ਰੈੱਡ ਕਾਰਨਰ ਨੋਟਿਸ ਤੋਂ ਬਾਅਦ ਹੁਣ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਕਵਾਇਦ ਤੇਜ਼ ਕੀਤੀ ਜਾਵੇਗੀ। ਗੈਂਗਸਟਰ ਗੋਲਡੀ ਬਰਾੜ ਦੇ ਰੈੱਡ ਕਾਰਨਰ ਨੋਟਿਸ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਆਹਮੋ-ਸਾਹਮਣੇ ਹੋ ਗਏ ਸਨ।

 

 

Sidhu Moose WalaSidhu Moose Wala

ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਨੂੰ ਰੈੱਡ ਕਾਰਨਰ ਨੋਟਿਸ ਦਾ ਪ੍ਰਸਤਾਵ 19 ਮਈ ਨੂੰ ਭੇਜਿਆ ਗਿਆ ਸੀ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸੀਬੀਆਈ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਮੂਸੇਵਾਲਾ ਦੇ ਕਤਲ ਤੋਂ ਅਗਲੇ ਦਿਨ 30 ਮਈ ਨੂੰ ਪੰਜਾਬ ਪੁਲਿਸ ਦਾ ਪੱਤਰ ਮਿਲਿਆ ਸੀ। ਜਿਸ ਨੂੰ ਉਸ ਨੇ 2 ਜੂਨ ਨੂੰ ਇੰਟਰਪੋਲ ਨੂੰ ਭੇਜਿਆ ਸੀ।

 

 

Sidhu Moosewala Case: Eight Persons Arrested Sidhu Moosewala Case

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਗੋਲਡੀ ਬਰਾੜ ਨੇ ਰਚੀ ਸੀ। ਉਸ ਨੇ ਅਜਿਹਾ ਲਾਰੈਂਸ ਦੇ ਕਹਿਣ 'ਤੇ ਕੀਤਾ, ਜੋ ਤਿਹਾੜ ਜੇਲ੍ਹ 'ਚ ਬੰਦ ਹੈ। ਗੋਲਡੀ ਬਰਾੜ ਨੇ ਖੁਦ ਵੀ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਮੂਸੇਵਾਲਾ ਦੇ ਕਤਲ ਨੂੰ ਮੁਹਾਲੀ ਵਿੱਚ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement