ਸਪੀਕਰ ਕੁਲਤਾਰ ਸੰਧਵਾਂ ਨੇ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਪਰਿਵਾਰ ਨੂੰ ਦਿੱਤੀ ਮੁਬਾਰਕਬਾਦ
Published : Jun 10, 2022, 7:19 pm IST
Updated : Jun 10, 2022, 7:19 pm IST
SHARE ARTICLE
Harmanpreet Kaur
Harmanpreet Kaur

ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ।

 

ਚੰਡੀਗੜ੍ਹ :  ਕੁਲਤਾਰ ਸਿੰਘ ਸੰਧਵਾਂ, ਸਪੀਕਰ, ਪੰਜਾਬ ਵਿਧਾਨ ਸਭਾ ਨੇ ਮੋਗਾ (ਪੰਜਾਬ) ਦੀ ਧੀ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਦੀ ਧੀ ਨੇ ਇਹ ਧਾਰਨਾ ਸੱਚ ਸਾਬਤ ਕੀਤੀ ਹੈ ਕਿ ਅਜੋਕੇ ਸਮੇਂ ਧੀਆਂ ਪੁੱਤਰਾਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਹਰਮਨਪ੍ਰੀਤ ਕੌਰ ਦੀ ਇਹ ਕਾਮਯਾਬੀ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ। ਸਮਾਜ ਦੀ ਪੂਰਨ ਤਰੱਕੀ ਲਈ ਔਰਤਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸੰਧਵਾਂ ਨੇ ਕਿਹਾ ਕਿ ਧੀਆਂ ਕਿਸੇ ਪੱਖੋਂ ਵੀ ਪੁੱਤਰਾਂ ਤੋਂ ਘੱਟ ਨਹੀਂ ਹੁੰਦੀਆਂ ਪਰ ਸਮਾਜ ਦੇ ਕੁਝ ਹਿੱਸੇ ਦਾ ਨਜ਼ਰੀਆ ਹੀ ਅਜਿਹਾ ਬਣਿਆ ਹੋਇਆ ਹੈ ਕਿ ਅਸੀਂ ਉਹਨਾਂ ਨੂੰ ਘੱਟ ਸਮਝਦੇ ਹਾਂ।

ਪੰਜਾਬ ਦੀ ਇਸ ਧੀ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ ਹੋਇਆਂ ਬਹੁਤ ਮੱਲਾਂ ਮਾਰੀਆਂ, ਜਿਸ ਲਈ ਉਸ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਉਸ ਨੂੰ ਅੰਤਰਰਾਸ਼ਟਰੀ ਟੀ-ਟਵੰਟੀ ਮੈਚਾਂ ਵਿੱਚ ਸੈਂਚੁਰੀ ਮਾਰਨ ਵਾਲੀ ਪਹਿਲੀ ਭਾਰਤੀ ਮਹਿਲਾ ਕ੍ਰਿਕਟਰ ਹੋਣ ਦਾ ਮਾਣ ਵੀ ਹਾਸਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement