ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿਚ ਬਣੇ ਕਮਿਸ਼ਨਡ ਅਫ਼ਸਰ
Published : Jun 10, 2023, 6:33 pm IST
Updated : Jun 10, 2023, 6:33 pm IST
SHARE ARTICLE
10 cadets from Maharaja Ranjit Singh AFPI commissioned into Indian Army
10 cadets from Maharaja Ranjit Singh AFPI commissioned into Indian Army

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਪਾਸਿੰਗ ਆਊਟ ਪਰੇਡ ਦੇਹਰਾਦੂਨ ਵਿਖੇ ਹੋਈ ਜਿਸ ਦਾ ਨਿਰੀਖਣ ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਏ.ਡੀ.ਸੀ., ਆਰਮੀ ਸਟਾਫ ਦੇ ਚੀਫ਼ ਜਨਰਲ ਮਨੋਜ ਪਾਂਡੇ ਦੁਆਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਵਾਲੇ ਨਵੇਂ ਕੈਡਿਟਾਂ ਨੂੰ ਸ਼ੁਭਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਤੇ ਗੌਰਵ ਹਨ ਜੋ ਦੇਸ਼ ਦੀ ਸੇਵਾ ਨਿਭਾਉਣਗੇ।

ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ 10 ਅਧਿਕਾਰੀਆਂ ਦੀ ਨਿਯੁਕਤੀ ਨਾਲ, ਹੁਣ ਇੰਸਟੀਚਿਊਟ ਦੇ 136 ਕੈਡਿਟ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਗਾਤਾਰ ਪਿਛਲੇ 11 ਸਾਲਾਂ ਤੋਂ ਰੱਖਿਆ ਸੇਵਾਵਾਂ ਲਈ ਅਫਸਰ ਬਣਨ ਦੀ ਸਿਖਲਾਈ ਦੇ ਰਿਹਾ ਹੈ। 52 ਫੀਸਦ ਤੋਂ ਵੱਧ ਸਫਲਤਾ ਦਰ ਦੇ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫਲ ਸੰਸਥਾ ਹੈ।

ਮੇਜਰ ਜਨਰਲ ਅਜੇ ਐਚ. ਚੌਹਾਨ (ਸੇਵਾਮੁਕਤ); ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ, ਜੋ ਕਿ ਆਪਣੇ ਕੈਡਿਟਾਂ ਨੂੰ ਅਫਸਰ ਬਣਦੇ ਦੇਖਣ ਲਈ ਪਾਸਿੰਗ ਪਰੇਡ ਮੌਕੇ ਮੌਜੂਦ ਸਨ, ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਵਿੱਚ ਜੁਟ ਜਾਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।

ਦੱਸਣਯੋਗ ਹੈ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਵੱਡੀ ਗਿਣਤੀ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ ਜੋ ਇਸ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement