![Punjab News Punjab News](/cover/prev/e192jibauj874mtr1re2u01av7-20230610130444.Medi.jpeg)
ਸਥਾਨਕ ਪੁਲਿਸ ਨੇ ਚਲਾਈ ਨਸ਼ਾ ਵਿਰੋਧੀ ਮੁਹਿੰਮ, ਜਨਤਾ ਨੂੰ ਸਾਥ ਦੇਣ ਦੀ ਅਪੀਲ
ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ। ਜਿਸ ਦੇ ਤਹਿਤ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਟੀਮ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਵਿਰੁਧ ਮੁਕਦਮੇ ਦਰਜ ਕਰ ਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬ੍ਰਾਮਦ ਕੀਤੇ ਜਾ ਰਹੇ ਹਨ।
ਇਸ ਦੇ ਨਾਲ ਨਾਲ ਅਜਿਹੇ ਵਿਅਕਤੀ ਜੋ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਹਨ ਤੇ ਚਾਹੁੰਦੇ ਹੋਏ ਵੀ ਇਸ ਦਲਦਲ ਵਿਚੋਂ ਬਾਹਰ ਨਹੀ ਨਿਕਲ ਪਾ ਰਹੇ ਹਨ, ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾ ਤੋਂ ਜਾਣੂ ਕਰਵਾ ਕੇ ਪ੍ਰੇਰਿਤ ਕੀਤਾ ਗਿਆ ਤੇ ਪ੍ਰਵਾਰਾਂ ਦੀ ਮਦਦ ਨਸ਼ਾ ਛੁਡਾਉ ਕੇਂਦਰਾਂ ਵਿਚ ਦਾਖ਼ਲ ਕਰਵਾਇਆ।
ਜਿਸ 'ਤੇ ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ, ਇੰਸਪੈਕਟਰ ਸ਼ਿਵਦਰਸ਼ਨ ਸਿੰਘ ਸਮੇਤ ਟੀਮ ਵਲੋਂ ਥਾਣਾ ਦੇ ਵੱਖ-ਵੱਖ ਇਲਾਕਿਆ ਵਿਚ ਪਹੁੰਚ ਕੇ ਉਥੋਂ ਦੇ ਵਸਨੀਕਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾ ਕਰਕੇ ਨਸ਼ੇ ਦਾ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਤੇ ਨਸ਼ਾਂ ਤਸਕਰਾਂ ਦੀ ਸੂਚਨਾਂ ਪੁਲਿਸ ਨੂੰ ਦੇਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵਲੋਂ ਸ਼ਹੀਦ ਉੱਧਮ ਸਿੰਘ ਨਗਰ, ਅੰਮ੍ਰਿਤਸਰ ਇਲਾਕੇ ਵਿਚ ਪਹੁੰਚ ਕੇ ਇਲਾਕੇ ਦੇ ਵਸਨੀਕਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ: ਦਵਾਈਆਂ ਦਾ ਆਰਡਰ ਲੈਣ ਗਏ ਵਿਅਕਤੀ ਦੀ ਦੁਕਾਨ 'ਚ ਬੈਠੇ ਅਚਾਨਕ ਹੋਈ ਮੌਤ
ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿਚ ਨੌਜੁਆਨਾਂ ਨੇ ਬੜੀ ਉਤਸ਼ਾਹ ਨਾਲ ਭਾਗ ਲਿਆ। ਜਿਸ 'ਤੇ ਸਿੱਟੇ ਵਜੋਂ ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ ਅਤੇ ਰਵਿੰਦਰ ਸਿੰਘ ਉਰਫ਼ ਸੋਨੂੰ ਗੁਰੂ ਕੇ ਮਹਿਲ ਤੇ ਜਸਵਿੰਦਰ ਸਿੰਘ ਉਰਫ਼ ਬੱਬੂ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਹੁਣ ਤਕ 38 ਵਿਅਕਤੀ ਜੋ ਨਸ਼ਾ ਕਰਨ ਦੇ ਆਦਿ ਸਨ, ਨੂੰ ਉਨ੍ਹਾਂ ਦੇ ਪਰਵਾਰਾਂ ਦੀ ਸਹਿਮਤੀ ਨਾਲ ਨਸ਼ਾ ਛੁਡਾਉ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਜਾ ਚੁੱਕਾ ਹੈ। ਜਿਸ ਦਾ ਮੋਹਤਬਰ ਵਿਅਕਤੀਆਂ ਅਤੇ ਇਲਾਕਾ ਨਿਵਾਸੀਆਂ ਨੇ ਧਨਵਾਦ ਕੀਤਾ ਅਤੇ ਕਿਹਾ ਕਿ ਪੁਲਿਸ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਦਕਾ ਇਲਾਕੇ ਵਿਚ ਨਸ਼ਾ ਬਿਲਕੁਲ ਬੰਦ ਹੋ ਗਿਆ ਹੈ।
ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ ਨੇ ਕਿਹਾ ਕਿ ਨਸ਼ਾਂ ਇਕ ਲਾਹਨਤ ਹੈ, ਇਸ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਵਲੋਂ ਛੇੜੀ ਗਈ ਜੰਗ ਵਿਚ ਪੁਲਿਸ ਦਾ ਸਾਥ ਦੇਵੋ, ਜੇਕਰ ਤੁਹਾਡੇ ਇਲਾਕੇ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾਂ ਤੁਰਤ ਪੁਲਿਸ ਨੂੰ ਦੇਵੋ ਸੂਚਨਾਂ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾ ਗੁਪਤ ਰਖਿਆ ਜਾਵੇਗਾ। ਇਸ ਤਰ੍ਹਾਂ ਪੁਲਿਸ-ਪਬਿਲਕ ਮੀਟਿੰਗਾਂ ਭਵਿੱਖ ਵਿਚ ਲਗਾਤਾਰ ਕੀਤੀਆਂ ਜਾਣਗੀਆਂ।